ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ
- by Jasbeer Singh
- August 12, 2024
ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਪਟਿਆਲਾ, 12 ਅਗਸਤ () : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਪ੍ਰਗਟ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਪਿੰਡ ਵਿਦੇਸ਼ ਕਲਾਂ ਜਿ਼ਲਾ ਫਤਿਹਗੜ੍ਹ ਸਾਹਿਬ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 285, 125, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਪ੍ਰਗਟ ਸਿੰਘ ਨੇ ਦੱਸਿਆ ਕਿ 10 ਅਗਸਤ ਨੂੰ ਜਦੋਂ ਉਹ ਆਪਣੇ ਦੋਸਤ ਹਰਪ੍ਰੀਤ ਸਮੇਤ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਅਰਬਨ ਐਸਟੇਟ ਫੇਜ 3 ਦੀਆਂ ਲਾਈਟਾਂ ਦੇ ਕੋਲ ਜਾ ਰਿਹਾ ਸੀ ਤਾਂ ਕਾਰ ਦੇ ਅਣਪਛਾਤੇ ਡਰਾਈਵਰ ਨੇ ਕਾਰ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲਲਿਆ ਕੇ ਉਨ੍ਹਾਂ ਵਿਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਦੋਸਤ ਦੇ ਕਾਫੀ ਸੱਟਾਂ ਲੱਗੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.