
Police station Urban Estate registered a case against three persons including unknown persons
- by Jasbeer Singh
- July 3, 2024

ਥਾਣਾ ਅਰਬਨ ਅਸਟੇਟ ਪੁਲਿਸ ਨੇ ਕੀਤਾ ਤਿੰਨ ਵਿਅਕਤੀਆਂ ਸਮੇਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਪਟਿਆਲਾ, 3 ਜੁਲਾਈ - ਥਾਣਾ ਅਰਬਨ ਅਸਟੇਟ ਪਟਿਆਲਾ ਦੀ ਪੁਲਿਸ ਨੇ ਸ਼ਿਕਾਇਤ ਕਰਤਾ ਵਿਸ਼ਾਲ ਕੁਮਾਰ ਪੁੱਤਰ ਰੋਸ਼ਨ ਲਾਲ ਵਾਸੀ ਵਾਰਡ ਨੰਬਰ 14/21 ਕੁਟੀਆ ਵਾਲੀ ਗਲੀ ਮਾਨਸਾ ਹਾਲ ਸਪੋਰਟਸ ਹੋਸਟਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਧਾਰਾ 323, 341, 324, 506, 148, 149 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿੱਚ ਕਰਮਵੀਰ ਸਿੰਘ ਵਾਸੀ ਭਰਪੂਰ ਗਾਰਡਨ, ਬਿੰਦਰ ਵਾਸੀ ਮੈਨ ਥਾਣਾ ਪਸਿਆਣਾ, ਅਜੇ ਵਾਸੀ ਸਵਾਜਪੁਰ ਥਾਣਾ ਪਸਿਆਣਾ ਅਤੇ ਤਿੰਨ ਚਾਰ ਹੋਰ ਅਣਪਛਾਤੇ ਵਿਅਕਤੀ ਸ਼ਾਮਿਲ ਹਨ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਸ਼ਿਕਾਇਤ ਕਰਤਾ ਵਿਸ਼ਾਲ ਕੁਮਾਰ ਨੇ ਦੱਸਿਆ ਕਿ ਕਿ 23 ਜੂਨ ਨੂੰ ਉਪਰੋਕਤ ਵਿਅਕਤੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਅੰਡਰ ਬ੍ਰਿਜ ਦੇ ਕੋਲ ਘੇਰ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ । ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.