post

Admin

(Chief Editor)

ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਲੁਧਿਆਣਾ ਲਈ ਰਵਾਨਾ ਹੋਈ ਪੁਲਿਸ ਟੀਮ

post-img

ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਲੁਧਿਆਣਾ ਲਈ ਰਵਾਨਾ ਹੋਈ ਪੁਲਿਸ ਟੀਮ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਚ ਕੇਂਦਰੀ ਜੇਲ੍ਹ ਵਿਚੋਂ ਪੁਲਸ ਦੀ ਟੀਮ ਅੱਜ ਬੇਅੰਤ ਸਿੰਘ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਲੁਧਿਆਣਾ ਲਈ ਰਵਾਨਾ ਹੋਈ । ਰਾਜੋਆਣਾ ਨੂੰ ਅੱਜ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਵਿਚ ਸ਼ਾਮਲ ਹੋਣ ਲਈ ਤਿੰਨ ਘੰਟੇ ਦੀ ਪੈਰੋਲ ਮਿਲੀ ਹੋਈ ਹੈ । ਇਹ ਪੈਰੋਲ ਸਵੇਰੇ 11.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਮਿਲੀ ਹੋਈ ਹੈ । ਅੱਜ ਸਵੇਰੇ 8.35 ਵਜੇ ਦੇ ਕਰੀਬ ਪੁਲਸ ਟੀਮ ਰਾਜੋਆਣਾ ਨੂੰ ਲੈ ਕੇ ਰਵਾਨਾ ਹੋਈ ਹੈ ।

Related Post

Instagram