post

Jasbeer Singh

(Chief Editor)

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ ਸਿਆਸੀ ਕਾਨਫਰੰਸਾਂ ਅੱਜ

post-img

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ ਸਿਆਸੀ ਕਾਨਫਰੰਸਾਂ ਅੱਜ ਲੌਂਗੋਵਾਲ : ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਅੱਜ ਇਥੇ ਮਨਾਈ ਜਾ ਰਹੀ ਹੈ ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਸਿਆਸੀ ਕਾਨਫਰੰਸਾਂ ਆਯੋਜਿਤ ਕਰਨਗੀਆਂ।ਹਾਲ ਦੀ ਘੜੀ ਸਿਰਫ ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਦੇ ਬਾਗੀ ਧੜੇ ਵੱਲੋਂ ਵੱਖ-ਵੱਖ ਕਾਨਫਰੰਸ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ। ਕਾਂਗਰਸ ਦੀ ਕਾਨਫਰੰਸ ਬਾਰੇ ਬੇਯਕੀਨੀ ਹੈ ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਿਵਾਰ ਸਮੇਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਜਾ ਰਹੇ ਹਨ। ਇਸ ਲਈ ਆਮ ਆਦਮੀ ਪਾਰਟੀ (ਆਪ) ਦੀ ਕਾਨਫਰੰਸ ਵਿਚ ਉਹਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਘੱਟ ਹੈ।

Related Post