July 6, 2024 00:53:14
post

Jasbeer Singh

(Chief Editor)

Patiala News

ਸ਼ੋ੍ਰਮਣੀ ਅਕਾਲੀ ਦਲ ਨੂੰ ਝਟਕਾ, ਅਕਾਲੀ ਦਲ ਦੇ ਸੂਬਾ ਜਥੇਬੰਦਕ ਸਕੱਤਰ ਅਕਰਮ ਸਦੀਕੀ ਆਮ ਆਦਮੀ ਪਾਰਟੀ ’ਚ ਸ਼ਾਮਲ

post-img

ਪਟਿਆਲਾ, 16 ਮਾਰਚ (ਜਸਬੀਰ)-ਲੋਕ ਸਭਾ ਚੋਣਾਂ ਦੇ ਐਲਾਨ ਤੋਂ ਤੁਰੰਤ ਬਾਅਦ ਜ਼ਿਲਾ ਪਟਿਆਲਾ ਅਤੇ ਖਾਸ ਕਰਕੇ ਹਲਕਾ ਸਨੌਰ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਜਥੇਬੰਦਕ ਸਕੱਤਰ ਅਕਰਮ ਸਦੀਕੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਪਾਰਟੀ ਵਿਚ ਸ਼ਾਮਲ ਹੋਣ ’ਤੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਸੀਨੀਅਰ ਆਗੂ ਸੰਦੀਪ ਸਿੰਘ ਰਾਜਾ ਤੂੜ ਨੇ ਉਨ੍ਹਾਂ ਨੂੰ ਗੁਲਦਸਤਾ ਅਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਅਕਰਮ ਸਦੀਕੀ ਦਾ ਪੰਜਾਬ ਭਰ ਵਿਚ ਵੱਡਾ ਆਧਾਰ ਹੈ। ਉਹ ਮੁਸਲਿਮ ਭਾਈਚਾਰੇ ਦੇ ਸੀਨੀਅਰ ਆਗੂ ਹਨ। ਹਲਕਾ ਸਨੌਰ ਅਤੇ ਜ਼ਿਲਾ ਪਟਿਆਲਾ ਦਾ ਸਮੁੱਚਾ ਮੁਸਲਿਮ ਸਮਾਜ ਉਨ੍ਹਾਂ ਦੇ ਨਾਲ ਜੁੜਿਆ ਹੋਇਆ ਹੈ। ਰਾਜਨੀਤੀ ਦੇ ਨਾਲ ਨਾਲ ਉਹ ਸਮਾਜ ਸੇਵਾ ਦੇ ਕਾਰਜ ਵੀ ਕਰਦੇ ਰਹਿੰਦੇ ਹਨ, ਜਿਸ ਕਰਕੇ ਸਮਾਜ ਦੇ ਹਰ ਵਰਗ ਨਾਲ ਉਨ੍ਹਾਂ ਦਾ ਨੇੜਲਾ ਸਬੰਧ ਹੈ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਇਕ ਵੱਡਾ ਵਰਗ ਪਾਰਟੀ ਨਾਲ ਜੁੜ ਗਿਆ ਹੈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਅਕਰਮ ਸਦੀਕੀ ਜੁਝਾਰੂ ਲੀਡਰ ਹਨ। ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਦੀਕੀ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਧਰਮ ਨਿਰਪੱਖ ਪਾਰਟੀ ਹੈ ਅਤੇ ਸਮੂਹ ਵਰਗਾਂ ਨੂੰ ਨਾਲ ਲੈ ਕੇ ਚੱਲਦੀ ਹੈ। ਇਸ ਮੌਕੇ ਸੰਦੀਪ ਸਿੰਘ ਰਾਜਾ ਤੂੜ ਨੇ ਕਿਹਾ ਕਿ ਅਕਰਮ ਸਦੀਕੀ ਦਾ ਅਕਾਲੀ ਦਲ ਵਿਚ ਵੱਡਾ ਆਧਾਰ ਸੀ। ਉਹ ਆਪਣੇ ਸਮੁੱਚੇ ਸਮਰਥਕਾਂ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ, ਜਿਸ ਦਾ ਪਾਰਟੀ ਨੂੰ ਬਹੁਤ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਅੱਜ ਸਮੁੱਚਾ ਪੰਜਾਬ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਬੇਹੱਦ ਖੁਸ਼ ਹੈ, ਜਿਸ ਕਰਕੇ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ। ਕਾਂਗਰਸ ਸਮੇਤ ਹੋਰਨਾਂ ਪਾਰਟੀਆਂ ਦੇ ਮੌਜੂਦਾ ਤੇ ਸਾਬਕਾ ਵਿਧਾਇਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਕਿਉਕਿ ਆਮ ਆਦਮੀ ਪਾਰਟੀ ਵਿਚ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਜਦੋਂ ਕਿ ਅਕਾਲੀ ਦਲ ਵਿਚ ਸਿਰਫ ਆਪਣੇ ਪੁੱਤਰਾਂ ਅਤੇ ਰਿਸ਼ਤੇਦਾਰਾਂ ਨੂੰ ਅੱਗੇ ਕੀਤਾ ਜਾ ਰਿਹਾ ਹੈ, ਇਹੀ ਕਾਰਨ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਮੁਹੰਮਦ ਦਾਨਿਸ਼, ਇਮਰਾਨ ਸਦੀਕੀ, ਸਮੀਰ ਸਦੀਕੀ, ਗੋਲਡੀ ਬਰਕਤਪੁਰ, ਲੱਕੀ ਸਿੱਧੂ ਅਤੇ ਹੋਰ ਸਾਥੀ ਹਾਜ਼ਰ ਸਨ।

Related Post