July 6, 2024 01:17:38
post

Jasbeer Singh

(Chief Editor)

Latest update

ਐੱਸ. ਆਈ. ਟੀ. ਅੱਗੇ ਪੇਸ਼ ਹੋਏ ਬਿਕਰਮ ਮਜੀਠੀਆ

post-img

ਪਟਿਆਲਾ (ਜਸਬੀਰ) : ਡਰੱਗ ਮਾਮਲੇ ’ਚ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਐੱਸ. ਆਈ. ਟੀ. ਅੱਗੇ ਪੇਸ਼ ਹੋਣ ਲਈ ਪਟਿਆਲਾ ਪੁੱਜੇ। ਜਿੱਥੇ ਪੁਲਸ ਲਾਈਨ ਵਿਖੇ ਭਾਰੀ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਇਹ 11 ਸਾਲ ਤੋਂ ਵੱਧ ਪੁਰਾਣਾ ਕੇਸ ਹੈ, ਮੈਂ ਕਾਨੂੰਨ ਨੂੰ ਮੰਨਣ ਵਾਲਾ ਨਾਗਰਿਕ ਹਾਂ, ਇਸ ਲਈ ਹਰ ਵਾਰ ਐੱਸ. ਆਈ. ਟੀ. ਅੱਗੇ ਪੇਸ਼ ਹੋਣ ਆ ਰਿਹਾ ਹਾਂ। ਮਜੀਠੀਆ ਨੇ ਕਿਹਾ ਕਿ ਮਾਨ ਸਰਕਾਰ ਖ਼ਿਲਾਫ਼ ਬੋਲਦਾ ਹਾਂ , ਜਿਸ ਕਰਕੇ ਮੁੱਖ ਮੰਤਰੀ ਦੇ ਇਸ਼ਾਰੇ ਤੇ ਐੱਸ. ਆਈ. ਟੀ. ਬੁਲਾ ਲੈਂਦੀ ਹੈ। ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਵਿਚ ਬੀਤੇ ਦਿਨ ਜੋ ਹੋਇਆ, ਮੰਦਭਾਗਾ ਹੈ। ਉਨ੍ਹਾਂ ਕਿਹਾ ਇਸ ਸਰਕਾਰ ਨੇ ਪੰਜਾਬ ਨੂੰ ਸਿਰਫ ਕਰਜ਼ਾ ਹੀ ਦਿੱਤਾ ਹੈ। 

Related Post