July 6, 2024 01:11:48
post

Jasbeer Singh

(Chief Editor)

Latest update

ਕਾਂਗਰਸ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਵੇ : ਟੌਹੜਾ

post-img

ਪਟਿਆਲਾ, 7 ਮਾਰਚ (ਜਸਬੀਰ)-ਨੌਜਵਾਨ ਅਕਾਲੀ ਆਗੂ ਹਰਿੰਦਰਪਾਲ ਸਿੰਘ ਟੌਹੜਾ ਨੇ ਕਾਂਗਰਸ ਦੇ ਵਿਧਾਇਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਨਿੱਜੀ ਦੂਸ਼ਣਬਾਜੀ ਵਿੱਚ ਉਲਝਣ ਦੀ ਬਜਾਏ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ। ਟੌਹੜਾ ਨੇ ਕਿਹਾ ਕਿ ਵਿਰੋਧੀ ਧਿਰ ਨੂੰ  ਵਿਧਾਨ ਸਭਾ ਵਿੱਚ ਬਹਿਬਲ ਅਤੇ ਬਰਗਾੜੀ ਮਾਮਲੇ ਨੂੰ ਹੱਲ ਕਰਨ ਵਿੱਚ ਅਸਫਲ ਰਹਿਣ, ਕਿਸਾਨੀ ਮਸਲਿਆਂ, ਗਰੀਬ ਲੋਕਾਂ ਨੂੰ ਮਿਲਦੀਆਂ ਸਰਕਾਰੀ ਸਹੂਲਤਾਂ ਦੀ ਅਸਫਲਤਾ ਅਤੇ ਆਮ ਆਦਮੀ ਪਾਰਟੀ ਦੇ ਸਰਕਾਰੀ ਅਤੇ ਅਰਧ-ਸਰਕਾਰੀ ਵਿਭਾਗਾਂ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਵਾਅਦਾ ਨਾ ਪੂਰਾ ਕਰਨ ਵਰਗੇ ਅਨੇਕਾਂ ਲੋਕ ਮਸਲਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹਿਣ ਲਈ ਸਰਕਾਰ ਨੂੰ ਸਵਾਲ ਕਰਨੇ ਚਾਹੀਦੇ ਹਨ।ਹਰਿੰਦਰਪਾਲ ਸਿੰਘ ਟੌਹੜਾ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਪੰਜਾਬ ਦੀ ਦਿਨੋਂ-ਦਿਨ ਨਿਘਰਦੀ ਜਾ ਰਹੀ ਵਿੱਤੀ ਹਾਲਤ ਨੂੰ ਲੈ ਕੇ ਵੀ ਸੂਬਾ ਸਰਕਾਰ ਨੂੰ ਘੇਰਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ ਇੱਕ ਅਜਿਹਾ ਪਲੇਟਫਾਰਮ ਹੁੰਦਾ ਹੈ, ਜਿਸ ਦਾ ਇੱਕ-ਇੱਕ ਮਿੰਟ ਕੀਮਤੀ ਹੁੰਦਾ ਹੈ, ਕਿਉਂਕਿ ਇਸ ਦੌਰਾਨ ਨੂੰ ਵਿਰੋਧੀ ਧਿਰ ਜਿਥੇ ਸਰਕਾਰ ਨੂੰ ਉਨ੍ਹਾਂ ਦੀਆਂ ਖਾਮੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੀ ਹੈ, ਉਥੇ ਸਰਕਾਰ ਦਾ ਧਿਆਨ ਉਨ੍ਹਾਂ ਮੁੱਦਿਆਂ ਵੱਲ ਦਿਵਾਇਆ ਜਾਂਦਾ ਹੈ, ਜਿਥੇ ਸਰਕਾਰ ਦੀ ਨਜ਼ਰ ਨਹੀਂ ਪੈ ਰਹੀ ਹੁੰਦੀ। ਸ੍ਰ. ਟੌਹੜਾ ਨੇ ਕਿਹਾ ਕਿ ਵਿਧਾਨ ਸਭਾ ਦੇ ਦੌਰਾਨ ਸਾਕਾਰਤਮਕ ਰਵੱਈਆ ਰੱਖਣ ਦੀ ਜ਼ਰੂਰਤ ਹੁੰਦੀ ਹੈ ਨਾ ਕਿ ਇਹ ਪਲੇਟਫਾਰਮ ਤਾਹਨੇ-ਮਿਹਣਿਆਂ ਲਈ ਹੁੰਦਾ ਹੈ। ਉਨਾਂ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੋਨਾ ਹੀ  ਵਿਧਾਨ ਸਭਾ ਦੀ ਮਰਿਆਦਾ ਬਣਾ ਕੇ ਰੱਖਣ ਦੇ ਨਾਲ ਨਾਲ ਇਥੇ ਪੰਜਾਬ ਦੇ ਲੋਕਾਂ ਦੇ ਭਲੇ, ਪੰਜਾਬ ਦੇ ਵਿਕਾਸ ਅਤੇ ਭਵਿੱਖ ਦੀਆਂ ਯੋਜਨਾਵਾਂ ਨੂੰ ਪਹਿਲ ਦੇਣ ਦੀ ਕੋਸ਼ਿਸ ਕਰਨੀ ਚਾਹੀਦੀ ਹੈ।      

Related Post