July 6, 2024 00:42:37
post

Jasbeer Singh

(Chief Editor)

Latest update

ਚੇਤਨ ਸਿੰਘ ਜੋੜਾਮਾਜਰਾ ਨੇ ਰਾਮਗੜ੍ਹ ਪਿੰਡ ’ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

post-img

ਪਟਿਆਲਾ, 7 ਮਾਰਚ (ਜਸਬੀਰ)-ਸ਼ਹਿਰ ਦੇ ਨਾਲ ਲੱਗਦੇ ਹਲਕਾ ਸਮਾਣਾ ਦੇ ਪਿੰਡ ਰਾਮਗੜ੍ਹ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਪਟਿਆਲਾ ਬਲਾਕ ਅਧੀਨ ਪੈਂਦੇ ਇਸ ਪਿੰਡ ਵਿਚ ਸੜਕ ਦਾ ਨਿਰਮਾਣ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਸ. ਸੀ. ਧਰਮਸ਼ਾਲਾ ਦੀ ਰੈਨੋਵੇਸ਼ਨ ਕਰਕੇ ਇਸ ਨੂੰ ਨਵਾਂ ਬਣਾਇਆ ਗਿਆ ਹੈ। ਪਿੰਡ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਪਿੰਡ ਦੀ ਸੜਕ ਨੂੰ ਬਣਾਇਆ ਜਾਵੇ। ਇਸ ਦੇ ਨਾਲ ਹੀ ਧਰਮਸ਼ਾਲਾ ਦੀ ਹਾਲਤ ਬਿਲਕੁਲ ਖਸਤਾ ਹੋ ਚੁੱਕੀ ਸੀ। ਆਮ ਆਦਮੀ ਪਾਰਟੀ ਦੇ ਜ਼ਿਲਾ ਇਵੈਂਟ ਮੈਨੇਜਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਨਵ ਨਿਯੁਕਤ ਡਾਇਰੈਕਟਰ ਅੰਗਰੇਜ ਸਿੰਘ ਰਾਮਗੜ੍ਹ ਨੇ ਪਿੰਡ ਦੇ ਵਿਕਾਸ ਕਾਰਜ ਕਰਵਾਉਣ ਲਈ ਕੈਬਨਿਟ ਮੰਤਰੀ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਇਹ ਕੰਮ ਕਰਵਾਏ ਗਏ। ਇਸ ਦੇ ਨਾਲ ਹੀ ਚੇਤਨ ਸਿੰਘ ਜੋੜਾਮਾਜਰਾ ਨੇ ਅੰਗਰੇਜ ਸਿੰਘ ਰਾਮਗੜ੍ਹ ਨੂੰ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਡਾਇਰੈਕਟਰ ਬਣਨ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੰਗਰੇਜ ਸਿੰਘ ਰਾਮਗੜ੍ਹ ਪਾਰਟੀ ਦੇ ਸਥਾਪਨਾ ਦੇ ਸਮੇਂ ਤੋਂ ਹੀ ਪਾਰਟੀ ਨਾਲ ਡਟ ਕੇ ਖੜ੍ਹੇ ਹਨ। ਪਾਰਟੀ ਆਪਣੇ ਵਲੰਟੀਅਰਾਂ ਨੂੰ ਪੂਰਾ ਮਾਣ ਸਨਮਾਨ ਦੇ ਰਹੀ ਹੈ। ਇਸ ਮੌਕੇ ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਰਾਜੂ, ਹਾਕਮ, ਗੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਨਿਵਾਸੀ ਹਾਜ਼ਰ ਸਨ।  

Related Post