July 6, 2024 00:59:39
post

Jasbeer Singh

(Chief Editor)

Patiala News

ਹਲਕਾ ਘਨੌਰ ਦੇ ਪਿੰਡ ਰਾਏਪੁਰ ਨਨਹੇੜੀ ਵਿਖੇ ਮਹਾਰਾਣੀ ਪ੍ਰਨੀਤ ਕੌਰ ਦਾ ਪਿੰਡ ਵਾਸੀਆਂ ਵਲੋਂ ਜ਼ੋਰਦਾਰ ਸਵਾਗਤ

post-img

ਪਟਿਆਲਾ, 16 ਮਾਰਚ (ਜਸਬੀਰ)-ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਅਤੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਮਗਰੋਂ ਮਹਾਰਾਣੀ ਪ੍ਰਨੀਤ ਕੌਰ ਦਾ ਹਲਕਾ ਘਨੌਰ ਦੇ ਪਿੰਡ ਰਾਏਪੁਰ ਨਨਹੇੜੀ ਵਿਖੇ ਪਹੁੰਚਣ ’ਤੇ ਪਿੰਡ ਦੇ ਸਰਪੰਚ ਤਜਿੰਦਰ ਸਿੰਘ ਦੀ ਮੌਜੂਦਗੀ ਵਿਚ ਪਿੰਡ ਵਾਸੀਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਵੱਡੀ ਗਿਣਤੀ ਵਿਚ ਪਿੰਡ ਵਾਸੀ ਭਾਜਪਾ ਵਿਚ ਸ਼ਾਮਲ ਹੋਏ, ਜਿਨ੍ਹਾਂ ਨੂੰ ਮਹਾਰਾਣੀ ਪ੍ਰਨੀਤ ਕੌਰ ਤੇ ਵਿਕਾਸ ਸ਼ਰਮਾ ਨੇ ਸਨਮਾਨਿਤ ਕੀਤਾ। ਮੀਟਿੰਗ ਵਿਚ ਭਾਜਪਾ ਆਗੂਆਂ ਨੇ ਪਿੰਡ ਵਾਸੀਆਂ ਨੂੰ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਦੇ ਨਾਲ ਹੀ ਮਹਾਰਾਣੀ ਪ੍ਰਨੀਤ ਕੌਰ ਨੇ ਪਟਿਆਲਾ ਸੀਟ ਵੱਡੇ ਅੰਤਰ ਨਾਲ ਜਿੱਤ ਕੇ ਭਾਜਪਾ ਦੀ ਝੋਲੀ ਪਾਉਣ ਦਾ ਦਾਅਵਾ ਵੀ ਕੀਤਾ। ਮਹਾਰਾਣੀ ਨੇ ਕਿਹਾ ਕਿ ਇਸ ਵਾਰ ਭਾਜਪਾ ਦੇਸ਼ ਵਿਚ 400 ਦਾ ਅੰਕੜਾ ਆਸਾਨੀ ਨਾਲ ਪਾਰ ਕਰੇਗੀ। ਮਹਾਰਾਣੀ ਨੇ ਕਿਹਾ ਪੰਜਾਬ ਵਿਚ ਭਾਜਪਾ 13 ਸੀਟਾਂ ’ਤੇ ਜਿੱਤ ਦਰਜ ਕਰੇਗੀ ਅਤੇ ਖਾਸ ਕਰ ਪਟਿਆਲਾ ਸੀਟ ਤੋਂ ਵਿਰੋਧੀਆਂ ਦੀ ਜਮਾਨਤਾਂ ਜਬਤ ਕਰਾਉਣਗੇ। ਮਹਾਰਾਣੀ ਦੀ ਭਰੀ ਮੀਟਿੰਗ ਵਿਚ ਪਿੰਡ ਵਾਸੀਆਂ ਨੇ ਮਿਲ ਕੇ ਲੋਕ ਸਭਾ ਚੋਣਾਂ ਵਿਚ ਭਾਜਪਾ ਨਾਲ ਚੱਲਣ ਦਾ ਪ੍ਰਣ ਲਿਆ। ਇਸ ਮੌਕੇ ਭਾਜਪਾ ਦੇ ਹਲਕਾ ਘਨੌਰ ਤੋਂ ਇੰਚਾਰਜ ਵਿਕਾਸ ਸ਼ਰਮਾ ਨੇ ਵੀ ਭਾਜਪਾ ਦੀਆਂ ਨੀਤੀਆਂ ਬਾਰੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਵਿਕਾਸ ਸ਼ਰਮਾ ਨੇ ਮਹਾਰਾਣੀ ਪ੍ਰਨੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਹਾਰਾਣੀ ਦੇ ਐਮ. ਪੀ. ਫੰਡ ਵਿਚੋਂ ਜਿਥੇ ਪਿੰਡ ਰਾਏਪੁਰ ਨਨਹੇੜੀ ਨੂੰ 7 ਲੱਖ ਰੁਪਏ ਗ੍ਰਾਂਟ ਦਿੱਤੀ, ਉਥੇ ਹੀ ਹਲਕਾ ਘਨੌਰ ਦੇ ਕਈ ਪਿੰਡਾਂ ਵਿਚ ਵੀ ਮਹਾਰਾਣੀ ਪ੍ਰਨੀਤ ਕੌਰ ਨੇ 50 ਲੱਖ ਤੋਂ ਉਪਰ ਐਮ. ਪੀ. ਫੰਡ ਤਹਿਤ ਗ੍ਰਾਂਟਾਂ ਦੇ ਚੁੱਕੇ ਹਨ, ਜਿਸ ਲਈ ਵਿਕਾਸ ਸ਼ਰਮਾ ਨੇ ਮਹਾਰਾਣੀ ਪ੍ਰਨੀਤ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਜ਼ਿਲਾ ਪ੍ਰਧਾਨ ਜਸਪਾਲ ਸਿੰਘ, ਸੂਬਾ ਸਿੰਘ, ਹਰਜਿੰਦਰ ਸਿੰਘ, ਲੱਖਾ ਸਿੰਘ, ਤਜਿੰਦਰ ਨਾਥ, ਗੋਲਡੀ ਸ਼ਰਮਾ, ਪ੍ਰਦੀਪ ਕੁਮਾਰ, ਰਿੰਕੂ ਸਿੰਘ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।   

Related Post