July 6, 2024 01:04:38
post

Jasbeer Singh

(Chief Editor)

Patiala News

ਮਜੀਠੀਆ ਦੇ ਸਿਆਸੀ ਸਲਾਹਕਾਰ ਐਡਵੋਕੇਟ ਰਾਕੇਸ਼ ਪਰਾਸ਼ਰ ਦੇ ਭਾਜਪਾ ’ਚ ਸ਼ਾਮਿਲ ਹੋਣ ਦਾ ਕੀਤਾ ਸਵਾਗਤ

post-img

ਪਟਿਆਲਾ, 19 ਮਾਰਚ (ਜਸਬੀਰ) : ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਸ.ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਐਡਵੋਕੇਟ ਸ਼੍ਰੀ ਰਾਕੇਸ਼ ਪਰਾਸ਼ਰ ਵੱਲੋਂ ਭਾਜਪਾ ਪੰਜਾਬ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਪਰਿਵਾਰ ਦਿਨ ਪ੍ਰਤੀ ਦਿਨ ਵੱਡਾ ਅਤੇ ਮਜ਼ਬੂਤ ਹੁੰਦਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਐਡਵੋਕੇਟ ਪਰਾਸ਼ਰ ਜੋ ਕਿ ਅਕਾਲੀ ਦਲ ਲੀਗਲ ਸੈੱਲ ਦੇ ਆਗੂ ਅਤੇ ਪੰਜਾਬ ਬ੍ਰਾਹਮਣ ਸਭਾ ਦੇ ਮੀਤ ਪ੍ਰਧਾਨ ਵੀ ਹਨ,ਇਕ ਸਖ਼ਤ ਮਿਹਨਤੀ ਅਤੇ ਇਮਾਨਦਾਰ ਆਗੂ ਹਨ। ਉਨ੍ਹਾਂ ਦੇ ਤਜਰਬੇ ਦਾ ਭਾਜਪਾ ਪੂਰਾ ਲਾਭ ਉਠਾਏਗੀ।ਐਡਵੋਕੇਟ ਪਰਾਸ਼ਰ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਿਲ ਹੋਏ ਹਨ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਐਡਵੋਕੇਟ ਪਰਾਸ਼ਰ ਦਾ ਭਾਜਪਾ ਵਿਚ ਆਉਣ ’ਤੇ ਸਵਾਗਤ ਕਰਨ ਵਾਲਿਆਂ ਵਿਚ ਪੰਜਾਬ ਭਾਜਪਾ ਬੁਲਾਰੇ ਪ੍ਰੋ.ਗੁਰਵਿੰਦਰ ਸਿੰਘ ਮੰਮਣਕੇ,ਕੋਰ ਕਮੇਟੀ  ਮੈਂਬਰ ਗੁਰਪ੍ਰਤਾਪ ਸਿੰਘ ਟਿੱਕਾ,ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰ ਪਾਲ ਸਿੰਘ ਰੰਧਾਵਾ, ਜਨਰਲ ਸਕੱਤਰ ਪੰਜਾਬ ਹਰਦੀਪ ਸਿੰਘ ਗਿੱਲ,ਆਲਮਬੀਰ ਸਿੰਘ ਸੰਧੂ, ਸ਼ੈਟੀ,ਐਡਵੋਕੇਟ ਲਖਵਿੰਦਰ ਸਿੰਘ  ਪਟਿਆਲਾ,ਐਡਵੋਕੇਟ ਸਰਤਾਜ ਸਿੰਘ, ਐਡਵੋਕੇਟ ਪ੍ਰਮਿੰਦਰਜੀਤ ਤੇ ਰਾਜਪਾਲ ਚੌਹਾਨ ਵੀ ਸ਼ਾਮਿਲ ਹਨ

Related Post