
ਸਨੌਰ ਵਿਖੇ ਤਿੰਨ ਅਪੈ੍ਰਲ ਨੂੰ ਪਹੁੰਚ ਰਹੀ ਪੰਜਾਬ ਬਚਾਓ ਯਾਤਰਾ ਨੂੰ ਲੈ ਕੇ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ’ਚ ਭਾਰੀ ਜ
- by Jasbeer Singh
- March 30, 2024

ਪਟਿਆਲਾ, 30 ਮਾਰਚ (ਜਸਬੀਰ)-ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਅਕਾਲੀ ਦਲ ਵਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਹਲਕਾ ਸਨੌਰ ਵਿਖੇ 3 ਅਪੈ੍ਰਲ ਨੂੰ ਪਹੁੰਚ ਰਹੀ ਹੈ। ਜਿਹੜੀ ਦੇਵੀਗੜ੍ਹ ਤੋਂ ਸ਼ੁਰੂ ਹੋ ਕੇ ਸਨੌਰ ਸ਼ਹਿਰ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਨੂੰ ਲੈ ਕੇ ਸਨੌਰ ਦੇ ਅਕਾਲੀ ਆਗੂਆਂ ਤੇ ਵਰਕਰਾਂ ’ਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹਰਿੰਦਰਪਾਲ ਸਿੰਘ ਚੰਦੂਮਾਜਰਾ ਹਲਕਾ ਸਨੌਰ ਵਿਖੇ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਬੜੀ ਅਜੀਬ ਸਥਿਤੀ ’ਤੇ ਆ ਕੇ ਖੜ੍ਹਾ ਹੈ ਜਦੋਂ ਪੰਜਾਬ ਦੇ ਹਿਤਾਂ ਦੀ ਰਾਖੀ ਦੇ ਦਾਅਵੇ ਕਰਨ ਵਾਲੇ ਸਿਰਫ਼ ਆਪਣੇ ਹਿਤਾਂ ਦੀ ਰਾਖੀ ਕਰਨ ’ਚ ਹੀ ਉਲਝ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਫਿਰ ਤੋਂ ਮਹਿਸੂਸ ਕਰ ਰਹੇ ਹਨ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਇੱਕੋ ਇਕ ਅਜਿਹੀ ਪਾਰਟੀ ਹੈ ਜਿਹੜੀ ਪੰਜਾਬ ਦੇ ਹਿਤਾਂ ਦੀ ਰਾਖੀ ਕਰ ਸਕਦੀ ਹੈ, ਇਸ ਲਈ ਪੰਜਾਬ ਦੇ ਲੋਕ ਹੁਣ ਸ਼ੋ੍ਰਮਣੀ ਅਕਾਲੀ ਦਲ ਦੇ ਝੰਡੇ ਹੇਠ ਲਾਮਬੰਦ ਹੋ ਰਹੇ ਹਨ। ਹਰਿੰਦਰਪਾਲ ਚੰਦੂਮਾਜਰਾ ਨੇ ਕਿਹਾ ਕਿ ਹਲਕਾ ਸਨੌਰ ਦੇ ਲੋਕਾਂ ਨੇ ਹਮੇਸ਼ਾਂ ਹੀ ਸ਼ੋ੍ਰਮਣੀ ਅਕਾਲੀ ਦਲ ਦਾ ਸਾਥ ਦਿੱਤਾ ਤੇ ਉਨ੍ਹਾਂ ਨੂੰ ਚੁਣ ਕੇ ਪਿਛਲੇ ਸੈਸ਼ਨ ਦੌਰਾਨ ਵਿਧਾਨ ਸਭਾ ’ਚ ਭੇਜਿਆ। ਇਸ ਮੌਕੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਸਮਸਪੁਰ ਨੂੰ ਸਨਮਾਨਤ ਵੀ ਕੀਤਾ ਗਿਆ। ਹਸਨਪੁਰ ਵਿਖੇ ਹੋਈ ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਅਮਰੀਕ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਭੁਪਿੰਦਰ ਸਿੰਘ ਗਿੱਲ, ਕੁਲਦੀਪ ਸਿੰਘ ਚੌਰਾ, ਰਣਜੀਤ ਸਿੰਘ, ਮਹਿੰਦਰ ਸਿੰਘ, ਰਘਵੀਰ ਸਿੰਘ ਅਤੇ ਕੁਲਦੀਪ ਸਿੰਘ ਹਸਨਪੁਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।