July 6, 2024 01:58:41
post

Jasbeer Singh

(Chief Editor)

Latest update

ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਜਿੱਤਣਾ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬ

post-img

ਪਟਿਆਲਾ, 3 ਅਪ੍ਰੈਲ (ਜਸਬੀਰ) : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਾਹਰਲਿਆਂ ਦੇ ਹਮਲੇ ਤੋਂ ਪੰਜਾਬ ਨੂੰ ਬਚਾਉਣ ਵਾਸਤੇ ਸ੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਅਤੇ ਜੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਨਹੀਂ ਜਿੱਤਣਾ ਚਾਹੁੰਦੀਆਂ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਅੱਜ ਪੰਜਾਬ ਬਚਾਓ ਯਾਤਰਾ ਦੌਰਾਨ ਸਨੌਰ ਵਿਖੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਘਨੌਰ ਵਿਖੇ ਭੁਪਿੰਦਰ ਸਿੰਘ ਸੇਖੁਪੁਰ ਦੀ ਅਗਵਾਈ ਹੇਠ ਨਿੱਘਾ ਸਵਾਗਤ ਹੋਇਆ ਤੇ ਲੋਕਾਂ ਨੂੰ ਭਰਵਾਂ ਹੁੰਗਾਰਾ ਦਿੱਤਾ। ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਗੁਰੂ ਸਾਹਿਬਾਨ ਦੇ ਫਲਸਫੇ ਦਾ ਅਸਲ ਵਾਰਿਸ ਹੈ ਅਤੇ ਉਹ ਸਰਬੱਤ ਦੇ ਭਲੇ ਵਿਚ ਵਿਸਵਾਸ ਰੱਖਦਾ ਹੈ ਤੇ ਹਮੇਸਾ ਜੋ ਪ੍ਰਚਾਰ ਕੀਤਾ, ਉਸੇ ’ਤੇ ਵਿਸਵਾਸ ਕਰਦਾ ਹੈ। ਉਹਨਾਂ ਕਿਹਾਕਿ  ਇਕ ਪਾਸੇ ਤਾਂ ਤੁਹਾਡੀ ਆਪਣੀ ਪਾਰਟੀ ਹੈ ਜੋ ਹਮੇਸਾ ਗਰੀਬ, ਕਿਸਾਨਾਂ, ਮਜਦੂਰਾਂ ਤੇ ਵਪਾਰੀਆਂ ਨੂੰ ਨਾਲ ਲੈ ਕੇ ਤਰੱਕੀ ਦੇ ਰਾਹ ’ਤੇ ਚੱਲਦੀ ਹੈ ਜਦੋਂ ਕਿ ਦੂਜੇ ਪਾਸੇ ਕੇਂਦਰੀ ਤਾਕਤਾਂ ਹਨ ਜੋ ਪੰਜਾਬ ਨੂੰ ਕਮਜੋਰ ਕਰ ਕੇ ਇਸਦੇ ਸਰੋਤਾਂ ’ਤੇ ਕਬਜਾ ਕਰਨਾ ਚਾਹੁੰਦੀਆਂ ਹਨ।ਸਰਦਾਰ ਸੁਖਬੀਰ ਸਿੰਘ ਬਾਦਲ, ਜਿਹਨਾਂ ਦਾ ’ਸਾਡਾ ਪੰਜਾਬ, ਅਸੀਂ ਪੰਜਾਬ ਦੇ’ ਵਰਗੇ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ ਤੇ ਉਹਨਾਂ ਨੂੰ ਸੈਂਕੜੇ ਨੌਜਵਾਨਾਂ ਨੇ ’ਉਡਦਾ ਬਾਜ’ ਨਾਂ ਦੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਤ ਕੀਤਾ, ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਤੁਹਾਨੂੰ ਲੁੱਟਿਆ ਹੈ। ਉਹਨਾਂ ਕਿਹਾ ਕਿ ਦੋਹਾਂ ਪਾਰਟੀਆਂ ਨੇ ਪੰਜਾਬ ਦੇ ਸਰੋਤਾਂ ਦੀ ਦੁਰਵਰਤੋਂ ਆਪਣੇ ਕੌਮੀ ਟੀਚਿਆਂ ਦੀ ਪ੍ਰਾਪਤੀ ਵਾਸਤੇ ਕੀਤੀ ਹੈ। ਇਹ ਪਾਰਟੀਆਂ ਨਾ ਤਾਂ ਕੋਈ ਵਿਕਾਸ ਕਰ ਸਕੀਆਂ ਤੇ ਨਾ ਹੀ ਕੋਈ ਵੱਡਾ ਬੁਨਿਆਦੀ ਢਾਂਚਾ ਪ੍ਰਾਜੈਕਟ ਲਿਆ ਸਕੀਆਂ। ਉਹਨਾਂ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਨੌਕਰੀਆਂ ਮੰਗੀਆਂ,ਇਹਨਾਂ  ਨੇ ਉਹਨਾਂ ’ਤੇ ਮੁਕੱਦਮੇ ਚਲਾਏ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੱਪ ਹੋਣ ਤੇ ਪੂੰਜੀਨਿਵੇਸ ਹੋਰ ਰਾਜਾਂ ਵਿਚ ਜਾਣ ਦੀ ਪ੍ਰਧਾਨਗੀ ਕੀਤੀ। ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਸੂਬਾ ਸਾਰੀਆਂ ਕੇਂਦਰੀ ਪਾਰਟੀਆਂ ਤੋਂ ਆਪਣਾ ਖਹਿੜਾ ਛੁਡਾਉਣ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬੀ ਨੂੰ ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਨੂੰ ਮਜਬੂਤ ਕਰਨਾ ਚਾਹੀਦਾ ਹੈ ਅਤੇ ਅੱਜ ਗੱਲ ਚੋਣ ਦੀ ਨਹੀਂ ਸਗੋਂ ਪੰਜਾਬੀਆਂ ਦੀ ਅਣਖ ਅਤੇ ਗੈਰਤ ਦੀ ਹੈ। ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਲਕਾ ਸਨੋਰ ਦੇ ਲੋਕਾਂ ਨੇ ਹਮੇਸ਼ਾਂ ਹੀ ਅਕਾਲੀ ਦਲ ਦਾ ਸਾਥ ਦਿੱਤਾ ਹੈ। ਹਲਕਾ ਘਨੋਰ ਦੇ ਇੰਚਾਰਜ ਭੁਪਿੰਦਰ ਸਿੰਘ ਸੇਖੁਪੁਰ ਨੇ ਕਿਹਾ ਕਿ ਹਲਕਾ ਘਨੋਰ ਦੇ ਲੋਕ ਮੁੜ ਤੋਂ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣ ਸਭ ਤੋਂ ਪਹਿਲਾਂ ਹਾਂ ਦਾ ਨਾਅਰਾ ਮਾਰਨਗੇ। ਯਾਤਰਾ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ੍ਰੀ ਐਨ ਕੇ ਸਰਮਾ, ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸਰਦਾਰ ਭੁਪਿੰਦਰ ਸਿੰਘ ਸੇਖੂਪੁਰ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਦੇ ਦੋਗਲੇਪਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਕੌਮੀ ਪੱਧਰ ’ਤੇ ਗਠਜੋੜ ਹੈ ਪਰ ਉਹ ਪੰਜਾਬ ਵਿਚ ਇਕ ਦੂਜੇ ਦਾ ਵਿਰੋਧ ਕਰਨ ਦਾ ਡਰਾਮਾ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਇਸ ਅਪਵਿੱਤਰ ਗਠਜੋੜ ਨੂੰ ਪਛਾਣ ਲਿਆ ਹੈ ਤੇ ਦੋਵਾਂ ਪਾਰਟੀਆਂ ਨੂੰ ਕਰਾਰਾ ਸਬਕ ਸਿਖਾਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਜੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ ਸਿੰਘ ਬਾਦਲ ਵੱਲੋਂ ਸਭ ਨੂੰ ਲੈ ਕੇ ਵਿਕਾਸ ਕਰਨ ਦੀ ਕੀਤੀ ਵਚਨਬੱਧਤਾ ’ਤੇ ਕਾਇਮ ਹੈ। ਉਹਨਾਂ ਕਿਹਾ ਕਿ ਸਾਂਤੀ ਤੇ ਫਿਰਕੂ ਸਦਭਾਵਨਾ ਹਮੇਸਾ ਸਾਡੇ ਫਲਸਫੇ ਦਾ ਧੁਰਾ ਰਹਿਣਗੇ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਉਂਦੀਆਂ ਪਾਰਲੀਮਾਨੀ ਚੋਣਾਂ ਪੰਜਾਬੀਆਂ ਦੇ ਮਾਣ ਤੇ ਸਨਮਾਨ ਦੀਆਂ ਚੋਣਾਂ ਹਨ। ਉਹਨਾਂ ਕਿਹਾ ਕਿ ਅਸੀਂ ਸਹੀਦ ਭਗਤ ਸਿੰਘ ਤੇ ਸਹੀਦ ਊਧਮ ਸਿੰਘ ਦੇ ਵਾਰਸ ਹਾਂ ਤੇ ਪੰਜਾਬ ਦੀ ਵਿਰਾਸਤ ਨੂੰ ਸੰਭਾਲਣਾ ਸਾਡੀ ਮੁੱਢਲੀ ਜਿੰਮੇਵਾਰੀ ਹੈ । ਇਸ ਮੌਕੇ  ਜਿਲਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ, ਪ੍ਰੋ .ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਸ਼ੋ੍ਰਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਜਸਮੇਰ ਸਿੰਘ ਲਾਛੜੂ, ਜਤਿੰਦਰ ਸਿੰਘ ਪਹਾੜੀਪੁਰ, ਜਸਪਿੰਦਰ ਸਿੰਘ ਰੰਧਾਵਾ, ਜਸਪ੍ਰੀਤ ਸਿੰਘ ਬੱਤਾ,ਸੁਖਬੀਰ ਸਿੰਘ ਅਬਲੋਵਾਲ, ਸੁਖਵਿੰਦਰਪਾਲ ਸਿੰਘ ਮਿੰਟਾ, ਅਕਾਸ ਬੋਕਸਰ, ਸੁਖਬੀਰ ਸਿੰਘ ਸਨੋਰ, ਪਲਵਿੰਦਰ ਸਿੰਘ ਰਿੰਕੂ, ਜਸਵਿੰਦਰਪਾਲ ਸਿੰਘ ਚੱਢਾ, ਪ੍ਰੇਮ ਸਿੰਘ ਸਵਾਈ ਸਿੰਘ ਵਾਲਾ, ਜਗਜੀਤ ਸਿੰਘ ਕੌਲੀ, ਅਵਤਾਰ ਸਿੰਘ ਘਲੌੜੀ,  ਤੇਜਿੰਦਰ ਸਿੰਘ ਰਿਣਵਾਂ, ਤਰਸੇਮ ਸਿੰਘ ਕੋਟਲਾ, ਕੁਲਦੀਪ ਸਿੰਘ ਹਰਪਾਲਪੁਰ, ਯਸ਼ਪਾਲ ਖੰਨਾ, ਕੈਪਟਨ ਖੁਸ਼ਵੰਤ ਸਿੰਘ, ਗੁਰਜੀਤ ਸਿੰਘ ਉਪਲੀ, ਹਰਫੂਲ ਸਿੰਘ ਬੋਸਰ, ਸ਼ਾਨਵੀਰ ਸਿੰਘ ਬ੍ਰਹਮਪੁਰਾ, ਬਿਕਰਮ ਸਿੰਘ ਫਰੀਦਪੁਰ,  ਭਰਪੂਰ ਸਿੰਘ ਮਹਿਤਾਬਗੜ੍ਹ, ਗੁਰਬਖਸ਼ ਸਿੰਘ ਟਿਵਾਣਾ, ਪ੍ਰੀਤਮ ਸਿੰਘ ਸਨੌਰ, ਗੁਰਜੰਟ ਸਿੰਘ ਨੂਰਖੇੜੀਆਂ, ਲਾਡੀ ਪਹਾੜੀਪੁਰ, ਹਰਪਾਲ ਸਿੰਘ ਸੰਧਰ, ਸੋਨੀ ਛੰਨਾ, ਹਰਚੰਦ ਸਿੰਘ ਮਹਿਮੂਦਪੁਰ, ਪਰਮਜੀਤ ਸਿੰਘ ਮਹਿਮੂਦਪੁਰ, ਅਕਾਸ਼ਦੀਪ ਸਿੰਘ ਨੌਰੰਗਵਾਲ, ਪਰਮਜੀਤ ਸਿੰਘ ਰੱਤਾਖੇੜਾ, ਤਰਨਵੀਰ ਸਿੰਘ ਮੰਡੀ, ਜਤਿੰਦਰ ਸਿੰਘ ਮੁਹੱਬਤਪੁਰ, ਗੁਰਵੀਰ ਸਿੰਘ ਜੋਗੀਪੁਰ, ਰਾਜਵੀਰ ਸਿੰਘ ਬੰਟੀ, ਮੁਖਵਿੰਦਰ ਸਿੰਘ ਭੰਬੂਆ, ਨਿਰਮਲ ਸਿੰਘ ਕਰਤਾਰਪੁਰ, ਗੁਰਦਰਸ਼ਨ ਸਿੰਘ ਗਾਂਧੀ, ਗੁਲਜ਼ਾਰ ਸਿੰਘ ਭੁੰਨਰਹੇੜੀ, ਸ਼ੇਰ ਸਿੰਘ ਪੰਜੇਟਾ, ਜਰਨੈਲ ਸਿੰਘ ਰਾਠੌਰ, ਸੁਖਦੇਵ ਸਿੰਘ ਅਲੀਪੁਰ, ਬੀਬੀ ਮਹਿੰਦਰ ਕੌਰ, ਜਸਮੇਰ ਸਿੰਘ ਲਾਛੜੂ, ਕਮਲਦੀਪ ਸਿਘ ਢੰਡਾ ਮੈਂਬਰ ਪੀ.ਏ.ਸੀ., ਲਾਲ ਸਿੰਘ ਮਰਦਾਂਪੁਰ ਮੈਂਬਰ ਪੀ.ਏ.ਸੀ., ਨਿਰਮਲ ਸਿੰਘ ਹਸਨਪੁਰ ਜੱਟਾਂ ਪ੍ਰਧਾਨ ਬੀ.ਸੀ. ਵਿੰਗ, ਸੁਰਿੰਦਰਪਾਲ ਸਿੰਘ ਆਕੜੀ ਮੈਂਬਰ ਸਲਾਹਕਾਰ ਕਮੇਟੀ,ਗੁਰਬਚਨ ਸਿੰਘ ਸ਼ੈਦਖੇੜੀ ਜਿਲਾ ਸਰਪ੍ਰਸ਼ਤ ਪਟਿਆਲਾ, ਨਿਸ਼ਾਨ ਸਿੰਘ ਸੀਨੀਅਰ ਮੀਤ ਪ੍ਰਾਨ ਪਟਿਆਲਾ,  ਮਾਸਟਰ ਦਵਿੰਦਰ ਸਿੰਘ ਟਹਿਲਪੁਰਾ, ਹਰਵਿੰਦਰ ਸਿੰਘ ਮਹਿਮਦਪੁਰ, ਸਵਰਨ ਸਿੰਘ ਚਪੜ, ਗੁਰਵਿੰਦਰ ਸਿੰਘ ਰਾਮਪੁਰ, ਗੁਰਜਿੰਦਰ ਸਿੰਘ ਕਬੂਲਪੁਰ, ਅਮਰੀਕ ਸਿੰਘ ਲੋਚਮਾ, ਪ੍ਰਕਾਸ਼ ਸਿੰਘ ਆਲਮਪੁਰ, ਸੁੱਚਾ ਸਿੰਘ ਅਲੀਮਾਜਰਾ, ਅਵਤਾਰ ਸਿੰਘ ਸ਼ੰਭੂ (ਸਾਰੇ ਸਰਕਲ ਪ੍ਰਧਾਨ),  ਕਰਮ ਸਿੰਘ ਲੋਹਸਿੰਬਲੀ, ਬਲਬੀਰ ਸਿੰਘ ਭੱਟ ਮਾਜਰਾ,ਜਥੇਦਾਰ ਰੰਗੀ ਸਿੰਘ ਜੰਡਮੰਗੋਲੀ, ਦਰਸ਼ਨ ਸਿੰਘ ਜੰਡ ਮੰਗੋਲੀ, ਦਰਬਾਰਾ ਸਿੰਘ ਆਦਿ ਵੀ ਹਾਜ਼ਰ ਸਨ।    

Related Post