July 6, 2024 01:05:46
post

Jasbeer Singh

(Chief Editor)

Patiala News

ਆਮ ਆਦਮੀ ਪਾਰਟੀ ਦਾ ਸਪੋਰਟਸ ਵਿੰਗ ਨਿਭਾਏਗਾ ਲੋਕ ਸਭਾ ਚੋਣਾ ’ਚ ਅਹਿਮ ਭੂਮਿਕਾ : ਵਿੱਕੀ ਘਨੌਰ

post-img

ਪਟਿਆਲਾ, 6 ਅਪ੍ਰੈਲ (ਜਸਬੀਰ)-ਆਮ ਆਦਮੀ ਪਾਰਟੀ ਦੇ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਪੋਰਟਸ ਵਿੰਗ ਲੋਕ ਸਭਾ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਏਗਾ। ਉਹ ਮੋਗਾ ਰੈਲੀ ’ਚ ਆਪਣੇ ਜਥੇ ਸਮੇਤ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਆਮ ਆਦਮੀ ਪਾਰਟੀ ਦੇ ਜਰੀਏ ਆਮ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਦੇਸ਼ ਦੇ ਲੋਕ ਸਾਰਾ ਕੁੱਝ ਸਮਝਦੇ ਹਨ, ਇਸ ਲਈ ਭਾਜਪਾ ਕਦੇ ਵੀ ਆਪਣੇ ਮਨਸੂਬਿਆ ’ਚ ਸਫਲ ਨਹੀਂ ਹੋ ਸਕਦੀ। ਵਾਈਸ ਚੇਅਰਮੈਨ ਵਿੱਕੀ ਘਨੌਰ ਨੇ ਕਿਹਾ ਕਿ ਹਮੇਸ਼ਾਂ ਤਾਨਾਸ਼ਾਹੀ ਦੇ ਖਿਲਾਫ਼ ਆਮ ਲੋਕ ਉਠਦੇ ਹਨ ਤੇ ਅੱਜ ਭਾਜਪਾ ਦੀ ਤਾਨਾਸ਼ਾਹੀ ਦੇ ਖਿਲਾਫ਼ ਦੇਸ਼ ਖੜ੍ਹਾ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਿਆਦਾ ਦੇਰ ਤੱਕ ਜੇਲ ਦੀਆਂ ਸਲਾਖਾਂ ਪਿੱਛੇ ਨਹੀਂ ਰੱਖ ਸਕਦੀ ਕਿਉਕਿ ਉਹ ਨਿਰਦੋਸ਼ ਹਨ ਤੇ ਉਨ੍ਹਾਂ ਦਾ ਕਸੂਰ ਸਿਰਫ਼ ਇੰਨਾਂ ਹੀ ਹੈ ਕਿ ਉਨ੍ਹਾਂ ਦੇਸ਼ ਦੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਜੋ ਮੌਕੇ ਦੇ ਹੁਕਮਰਾਨਾਂ ਨੂੰ ਰਾਸ ਨਹੀਂ ਆਈ ਤੇ ਭਾਜਪਾ ਨੇ ਸ਼੍ਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ਼ ਝੂਠਾ ਕੇਸ ਦਾਇਰ ਕਰਕੇ ਉਨ੍ਹਾਂ ਨੂੰ ਜੇਲ ਵਿਚ ਡੱਕ ਦਿੱਤਾ ਪਰ ਭਾਜਪਾ ਇਹ ਸਮਝ ਲਵੇ ਕਿ ਉਹ ਦੇਸ਼ ਦੇ ਲੋਕਾਂ ਦੀ ਆਵਾਜ਼ ਨਹੀਂ ਦਬਾ ਸਕਦੀ। ਵਾਈਸ ਚੇਅਰਮੈਨ ਵਿੱਕੀ ਘਨੌਰ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਸਮੁੱਚੀਆਂ 13 ਦੀਆਂ 13 ਲੋਕ ਸਭਾ ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਇਸਲਾਮ ਅਲੀ, ਜੰਗੀ ਭੰਗੂ ਘਨੌਰ, ਸੰਦੀਪ ਭੰਗੂ ਘਨੌਰ, ਰਾਜਵਿੰਦਰ ਧੀਮਾਨ, ਯਾਦਵਿੰਦਰ ਸ਼ਰਮਾ ਭੁੰਗਵਲੀ ਪੰਜਾਬ ਸਪੋਰਟਸ ਵਿੰਗ ਬਠਿੰਡਾ, ਗੁਰਸੇਵਕ ਸਿੰਘ ਬਰਨਾਲਾ ਪ੍ਰਧਾਨ ਸਪੋਰਟਸ ਵਿੰਗ ਬਰਨਾਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।   

Related Post