
ਸ਼ਿਵ ਸੈਨਾ ਹਿੰਦੁਸਤਾਨ ਵਲੋਂ ਪੰਜਾਬ ਅਤੇ ਪੱਛਮੀ ਬੰਗਾਲ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦਾ ਐਲਾਨ
- by Jasbeer Singh
- April 11, 2024

ਪਟਿਆਲਾ, 11 ਅਪ੍ਰੈਲ (ਜਸਬੀਰ)-ਜਿਥੇ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਹੋਰ ਪਾਰਟੀਆਂ ਲੋਕ ਸਭਾ ਚੋਣਾਂ 2024 ਲਈ ਲਗਾਤਾਰ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ, ਉਸ ਦੇ ਤਹਿਤ ਸ਼ਿਵ ਸੈਨਾ ਹਿੰਦੁਸਤਾਨ ਅਤੇ ਇਸ ਦੀ ਰਾਜਨੀਤੀ ਸ਼ਾਖਾ ਹਿੰਦੁਸਤਾਨ ਸ਼ਕਤੀ ਸੈਨਾ ਵਲੋਂ ਵੀ ਦੇਸ਼ ਦੀਆਂ 50 ਲੋਕ ਸਭਾ ਸੀਟਾਂ ’ਤੇ ਚੋਣਾਂ ਲੜੀਆਂ ਜਾ ਰਹੀਆਂ ਹਨ। ਪਾਰਟੀ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਨੇ ਵੱਖ ਵੱਖ ਸੂਬਿਆਂ ਦਾ ਨਿਰੀਖਣ ਕਰਨ ਤੋਂ ਬਾਅਦ ਤੇ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਦੀ ਫੀਡਬੈਕ ਲੈਣ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਤਹਿਤ ਸ਼ਿਵ ਸੈਨਾ ਹਿੰਦੁਸਤਾਨ ਦੀ ਰਾਜਨੀਤੀ ਸ਼ਾਖਾ ਹਿੰਦੁਸਤਾਨ ਸ਼ਕਤੀ ਸੈਨਾ ਦੇ ਪੰਜ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਦੇ ਤਹਿਤ ਪਾਰਟੀ ਨੇ ਆਨੰਦਪੁਰ ਲੋਕ ਸਭਾ ਹਲਕੇ ਤੋਂ ਕਿਰਨ ਜੈਨ ਨੂੰ ਉਮੀਦਵਾਰ ਬਣਾਇਆ ਹੈ। ਇਸੇ ਤਰ੍ਹਾਂ ਪਟਿਆਲਾ ਲੋਕ ਸਭਾ ਸੀਟ ਤੋਂ ਬਹਾਵਲਪੁਰ ਸਮਾਜ ਦੇ ਸੀਨੀਅਰ ਆਗੂ �ਿਸ਼ਨ ਕੁਮਾਰ ਗਾਬਾ, ਫਰੀਦਕੋਟ ਲੋਕ ਸਭਾ ਹਲਕੇ ਤੋਂ ਖੇਮ ਚੰਦ ਨੂੰ ਉਮੀਦਵਾਰ ਐਲਾਨ ਕੀਤਾ ਹੈ। ਪੱਛਮੀ ਬੰਗਾਲ ਦੀ ਵੀਰ ਭੂਮ ਲੋਕ ਸਭਾ ਸੀਟ ਤੋਂ ਗੌਤਮ ਘੋਸ਼ ਅਤੇ ਪੱਛਮੀ ਬੰਗਾਲ ਦੇ ਬੋਲਪੁਰ ਲੋਕ ਸਭਾ ਸੀਟ ਤੋਂ ਮੋਂਟੂ ਡੀਭਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉਮੀਦਵਾਰਾਂ ਦਾ ਐਲਾਨ ਕਰਨ ਤੋਂ ਬਾਅਦ ਪਾਰਟੀ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਕਿਹਾ ਕਿ ਜਿਨ੍ਹਾਂ ਸੂਬਿਆਂ ਵਿਚ ਪਾਰਟੀ ਦਾ ਆਧਾਰ ਮਜਬੂਤ ਹੈ, ਉਥੇ ਪਾਰਟੀ ਵਲੋਂ ਪੂਰੇ ਜੋਸ਼ ਨਾਲ ਲੋਕ ਸਭਾ ਚੋਣਾਂ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇਸ਼ ਦੇ ਵੱਖ ਵੱਖ ਸੂਬਿਆਂ ਦੀਆਂ 50 ਲੋਕ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜੰਮੂ ਲੋਕ ਸਭਾ ਹਲਕੇ ਤੋਂ ਇਲਾਵਾ ਉਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਸਮੇਤ ਹੋਰਨਾਂ ਕਈ ਸੂਬਿਆਂ ਵਿਚ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਪਾਰਟੀ ਦੀਆਂ ਵੱਖ ਵੱਖ ਸੂਬਾ ਇਕਾਈਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ।