July 6, 2024 00:56:55
post

Jasbeer Singh

(Chief Editor)

Patiala News

ਸੁਖਬੀਰ ਸਿੰਘ ਬਾਦਲ ਨੇ ਪ੍ਰੋ. ਸੁਮੇਰ ਸਿੰਘ ਸੀੜਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਕੀਤੀ ਮੀਟਿੰਗ

post-img

ਪਟਿਆਲਾ, 12 ਅਪੈ੍ਰਲ (ਜਸਬੀਰ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਪ੍ਰੋ. ਸੁਮੇਰ ਸਿੰਘ ਸੀੜਾ ਤੇ ਉਨ੍ਹਾਂ ਦੇ ਪਰਿਵਾਰ ਨਾਲ ਮੀਟਿੰਗ ਕੀਤੀ। ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੀੜਾ ਪਰਿਵਾਰ ਨੇ ਹਮੇਸ਼ਾਂ ਹੀ ਲੋਕ ਸੇਵਾ ਨੂੰ ਪਹਿਲ ਦਿੱਤੀ ਹੈ ਤੇ ਪੂਰੇ ਇਲਾਕੇ ’ਚ ਉਨ੍ਹਾਂ ਦਾ ਨਾਮ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਜਿਹੇ ਪਰਿਵਾਰ ਜਿਨ੍ਹਾਂ ਦੀ ਵਿਚਾਰਧਾਰਾ ਪੰਥਕ ਹੈ ਅਤੇ ਹਮੇਸ਼ਾਂ ਉਨ੍ਹਾਂ ਪੰਥ ਅਤੇ ਕੌਮ ਦੀ ਸੇਵਾ ਨੂੰ ਪਹਿਲ ਦਿੱਤੀ ਹੈ ਅਜਿਹੇ ਪਰਿਵਾਰਾਂ ਦਾ ਅਕਾਲੀ ਦਲ ਦੇ ਨਾਲ ਜੁੜਨ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਅਕਾਲੀ ਦਲ ਦੇ ਮੀਤ ਪ੍ਰਧਾਨ ਪ੍ਰੋ. ਸੁਮੇਰ ਸਿੰਘ ਸੀੜਾ ਨੇ ਕਿਹਾ ਕਿ ਪਾਰਟੀ ਨੇ ਉਨ੍ਹਾ ਨੂੰ ਵੱਡਾ ਮਾਨ ਸਨਮਾਨ ਦਿੱਤਾ ਹੈ, ਇਸਦੇ ਲਈ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਤਿ ਧੰਨਵਾਦੀ ਹਨ ਕਿ ਉਨ੍ਹਾਂ ਨੇ ਪੰਜਾਬੀਆਂ ਦੀ ਆਪਣੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਨਾਲ ਜੋੜਿਆ ਤੇ ਸੇਵਾ ਦਾ ਮੌਕਾ ਦਿੱਤਾ। ਪ੍ਰੋ. ਸੀੜਾ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਹੀ ਲੋਕ ਸੇਵਾ ਨੂੰ ਪਹਿਲ ਦਿੱਤੀ ਹੈ ਤੇ ਹੁਣ ਬਤੌਰ ਪਾਰਟੀ ਦੇ ਕੌਮੀ  ਮੀਤ ਪ੍ਰਧਾਨ ਹੋਣ ਦੇ ਨਾਤੇ ਲੋਕ ਸੇਵਾ ਦੀ ਜਿੰਮੇਵਾਰੀ ਹੋਰ ਵੀ ਵਧ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕ ਹੁਣ ਜਾਗ ਚੁੱਕੇ ਹਨ, ਜਿਸਦੇ ਨਾਲ ਨਿਸ਼ਚਿਤ ਤੌਰ ’ਤੇ ਅਕਾਲੀ ਦਲ ਦੇ ਲੋਕ ਸਭਾ ਵਿਚ ਸਾਰੇ ਉਮੀਦਵਾਰ ਜਿੱਤਣਗੇ ਕਿਉਕਿ ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਪਾਰਟੀ ਹੈ। ਹੁਣ ਤੱਕ ਪੰਜਾਬ ਦੇ ਹਿਤਾਂ ਦੀ ਰਾਖੀ ਦੇ ਲਈ ਹਮੇਸ਼ਾਂ ਹੀ ਅਕਾਲੀ ਦਲ ਹੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿੰਨੀਆਂ ਵੀ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ ਉਹ ਸਾਰੀਆਂ ਹੀ ਅਕਾਲੀ ਦਲ ਵਲੋਂ ਚਲਾਈਆਂ ਗਈਆਂ ਹਨ। ਪੰਜਾਬ ਵਿਚ ਭਾਵੇਂ ਸੜਕਾਂ ਦਾ ਜਾਲ ਵਿਛਾਉਣ ਦੀ ਗੱਲ ਹੋਵੇ ਜਾਂ ਫਿਰ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗੱਲ ਹੋਵੇ ਅਕਾਲੀ ਦਲ ਨੇ ਹਮੇਸ਼ਾਂ ਹੀ ਮੋਹਰੀ ਭੂਮਿਕਾ ਨਿਭਾਈ ਹੈ। ਇਸ ਮੌਕੇ ਪ੍ਰੋ. ਸੁਮੇਰ ਸਿੰਘ ਸੀੜਾ ਦੇ ਪਿਤਾ ਦਵਿੰਦਰ ਸਿੰਘ ਸੀੜਾ, ਪ੍ਰੋ. ਸੀੜਾ ਦੀ ਧਰਮ ਪਤਨੀ ਡਾ. ਰਮਿੰਦਰ ਕੌਰ ਅਤੇ ਉਨ੍ਹਾਂ ਦੇ ਸਪੁੱਤਰ ਨੈਸ਼ਨਲ ਸ਼ੂਟਰ ਜੁਬੇਰ ਸਿੰਘ ਸੀੜਾ ਵੀ ਹਾਜ਼ਰ ਸਨ।    

Related Post