post

Jasbeer Singh

(Chief Editor)

Patiala News

ਜਨਹਿਤ ਸੰਮਤੀ ਵਲੋਂ ਲੋੜਵੰਦ ਮਰੀਜਾਂ ਲਈ ਖੂਨਦਾਨ ਕੈਂਪ ਦਾ ਆਯੋਜਨ ਕਰਨਾ ਸ਼ਲਾਘਾਯੋਗ : ਐਸ.ਆਈ. ਭਗਵਾਨ ਸਿੰਘ ਲਾਡੀ ਪਹੇੜੀ

post-img

ਪਟਿਆਲਾ, 13 ਅਪ੍ਰੈਲ (ਜਸਬੀਰ) : ਪਟਿਆਲਾ ਜਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐਸ.ਕੇ ਗੋਤਮ ਅਤੇ ਜਰਨਲ ਸਕੱਤਰ ਵਿਨੋਦ ਸਰਮਾ ਜੀ ਦੀ ਅਗਵਾਈ ਹੇਠ ਵਿਸਾਖੀ ਦੇ ਦਿਹਾੜੇ ਮੌਕੇ ਜੂਸ ਫੈਕਟਰੀ ਬਾਰਾਦਰੀ ਬਾਗ ਵਿਖੇ ਖੂਨਦਾਨ ਕੈਂਪ ਸਰਕਾਰੀ ਰਾਜਿੰਦਰਾ ਹਸਪਤਾਲ ਬਲੱਡ ਬੈਂਕ ਅਤੇ ਮੈਡੀਕਲ ਕੈਂਪ ਜੋਸੀ ਕਲੀਨਿਕ ਅਤੇ ਸਹਾਰਾ ਮਲਟੀਸੈਪਸਲਿਟੀ ਹਸਪਤਾਲ ਦੇ ਸਹਿਯੋਗ ਨਾਲ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਸਟੇਟ ਅਤੇ ਗਵਰਨਰ ਐਵਾਰਡੀ ਐਸ.ਆਈ ਭਗਵਾਨ ਸਿੰਘ ਲਾਡੀ ਪਹੇੜੀ ਇੰਚਾਰਜ ਸਿਟੀ ਟ੍ਰੈਫਿਕ ਪਟਿਆਲਾ ਨੇ ਸ਼ਿਰਕਤ ਕੀਤੀ। ਵਿਸ਼ੇਸ਼ ਤੌਰ ’ਤੇ ਪ੍ਰੋਫੈਸਰ ਸੁਭਾਸ਼ ਸ਼ਰਮਾ, ਚਮਨ ਲਾਲ ਗਰਗ, ਸਹੀਦੇ ਆਜਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਪ੍ਰਧਾਨ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਮੈਂਬਰ ਨਸਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਜਗਤਾਰ ਸਿੰਘ ਜੱਗੀ, ਜਸਬੀਰ ਸਿੰਘ, ਸਤੀਸ਼ ਜੋਸ਼ੀ, ਸਟੇਟ ਐਵਾਰਡੀ ਰੁਪਿੰਦਰ ਕੌਰ, ਰੁਦਰਪ੍ਰਤਾਪ ਸਿੰਘ,  ਸੁਰਿੰਦਰ ਸਿੰਘ, ਹਰਪਾਲ ਮਾਨ, ਨਿਰਮਲ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਟੇਟ ਅਤੇ ਗਵਰਨਰ ਐਵਾਰਡੀ ਐਸ.ਆਈ. ਭਗਵਾਨ ਸਿੰਘ ਲਾਡੀ ਪਹੇੜੀ ਇੰਚਾਰਜ ਸਿਟੀ ਟ੍ਰੈਫਿਕ ਪਟਿਆਲਾ  ਨੇ ਕਿਹਾ ਕਿ ਜਨ ਹਿੱਤ ਸੰਮਤੀ ਵਲੋਂ ਵਿਸਾਖੀ ਦੇ ਦਿਹਾੜੇ ਮੌਕੇ ਖੂਨਦਾਨ ਕੈਂਪ ਅਤੇ ਮੈਡੀਕਲ ਕੈਂਪ ਦਾ ਆਯੋਜਨ ਕਰਨਾ ਸ਼ਲਾਘਾਯੋਗ ਉਪਰਾਲਾ ਹੈ ਉਹਨਾਂ ਕਿਹਾ ਕਿ ਖੂਨਦਾਨ ਸਭ ਦਾਨਾ ਤੋ ਉੱਤਮ ਦਾਨ ਹੈ। ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹੋ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਕੇ ਅਤੇ ਖੂਨਦਾਨ ਕਰਨ ਲਈ ਅੱਗੇ ਆਉਣ ਉਹਨਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਉੱਤਮ ਸਮਾਜ ਸੇਵਾ ਹੈ ਉਹਨਾਂ ਕਿਹਾ ਕਿ ਜਨਹਿਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਵਿਨੋਦ ਸਰਮਾ ਜੀ ਦੀ ਅਗਵਾਈ ਹੇਠ ਪਟਿਆਲਾ ਸਹਿਰ ਦੇ ਪਾਰਕਾ ਦੀ ਸਾਭ ਸੰਭਾਲ ਕਰਨੀ, ਲੋੜਵੰਦਾਂ ਦੀ ਮਦਦ ਲਈ ਪੰਜ ਫਰੀ ਐਂਬੂਲੈਂਸ ਚਲਾਉਣੀਆਂ, ਰਾਜਿੰਦਰਾ ਹਸਪਤਾਲ ਵਿਚ ਲੋੜਵੰਦ ਮਰੀਜਾਂ ਲਈ ਵੀਲਚੇਅਰ, ਟਰਾਈਸਾਈਕਲ, ਮੁਫਤ ਦੀਵਾਈਆ ਦੇਣੀਆਂ ਬਹੁਤ ਪ੍ਰਸੰਸਾਯੋਗ ਹੈ, ਇਸ ਮੌਕੇ ਪ੍ਰੋਫੈਸਰ ਸੁਭਾਸ ਸਰਮਾ   ਨੇ ਕਿਹਾ ਕਿ ਜਨ ਹਿੱਤ ਸੰਮਤੀ ਵਰਗੀ ਸਮਾਜ ਸੇਵੀ ਸੰਸਥਾ ਤੋਂ ਸੇਧ ਲੈ ਕੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ, ਇਸ ਮੌਕੇ ਸਰਕਾਰੀ ਰਾਜਿੰਦਰਾ ਹਸਪਤਾਲ ਬਲੱਡ ਬੈਂਕ ਵਲੋਂ ਡਾ ਮਰਿਆਦਾ ਅਤੇ ਪੀ ਆਰ ਓ ਸੁਖਵਿੰਦਰ ਸਿੰਘ ਦੀ ਟੀਮ ਨੇ ਬਲੱਡ ਇੱਕਤਰ ਕੀਤਾ, ਅਤੇ ਜੋਸੀ ਕਲੀਨਿਕ ਅਤੇ ਸਹਾਰਾ ਮਲਟੀਸੈਪਸਲਿਟੀ ਹਸਪਤਾਲ ਵਲੋਂ ਡਾ ਅਸੋਕ ਜੋਸੀ ਦੀ ਟੀਮ ਡਾ ਸੈਲੀ ਜੋਸੀ, ਰਣਜੀਤ,ਜੋਤ,ਜਸਨ, ਕੇ ਕੇ ਸਰਮਾ,ਹਰਸਵਾਨ,ਦੀਪੂ ਵਲੋਂ ਈ ਸੀ ਜੀ, ਜਰਨਲ ਮੈਡੀਕਲ ਚੈੱਕਅਪ ਕੀਤਾ, ਇਸ ਤੋਂ ਇਲਾਵਾ ਡਾ ਅਰਵਿੰਦ ਵਰਮਾ ਵਲੋਂ ਹੱਡੀਆਂ ਦਾ ਚੈੱਕਅਪ ਅਤੇ ਡਾ ਸੰਗੀਤਾ ਵਰਮਾ ਵਲੋਂ ਗਿਆਨੀ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਦੀਵਾਈਆ ਵੀ ਦਿੱਤੀਆਂ ਗਈਆਂ। ਇਸ ਮੌਕੇ ਜਨਹਿੱਤ ਸੰਮਤੀ ਦੇ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਵਿਨੋਦ ਸਰਮਾ ਜੀ ਵਲੋਂ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹਨਾਂ ਦੀ ਸੰਸਥਾ ਹਮੇਸਾ ਲੋਕ ਭਲਾਈ ਦੇ ਕੰਮਾਂ ਲਈ ਹਰ ਸੰਭਵ ਮਦਦ ਕਰਦੀ ਰਹੇਗੀ।    

Related Post