ਅਕਾਲੀ ਦਲ ਨੇ ਐਨ.ਕੇ. ਸ਼ਰਮਾ ਨੂੰ ਬਣਾਇਆ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ
- by Jasbeer Singh
- April 13, 2024
ਪਟਿਆਲਾ, 13 ਅਪ੍ਰੈਲ (ਜਸਬੀਰ) : ਸ਼ੋ੍ਰਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾ ਲਈ ਜਾਰੀ ਕੀਤੀ ਗਈ ਪਹਿਲੀ ਸੂਚੀ ਵਿਚ ਸਾਬਕਾ ਪਾਰਲੀਮਾਨੀ ਸਕੱਤਰ ਐਨ.ਕੇ. ਸ਼ਰਮਾ ਨੂੰ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਹਲਾਂਕਿ ਐਨ.ਕੇ. ਸ਼ਰਮਾ ਵੱਲੋਂ ਪਿਛਲੇ ਕਈ ਦਿਨਾਂ ਤੋਂ ਪਟਿਆਲਾ ਵਿਚ ਕਾਫੀ ਜਿਆਦਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ ਪਰ ਅੱਜ ਅਧਿਕਰਾਰਤ ਤੌਰ ‘ਤੇ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਲੋਕ ਚੋਣ ਵਿਚ ਮੁਕਾਬਲੇ ਲਈ ਤਸਵੀਰ ਸਾਫ ਹੁੰਦੀ ਜਾ ਰਹੀ ਹੈ। ਐਨ.ਕੇ. ਸ਼ਰਮਾ ਇੱਕ ਜਮੀਨ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਨੇ ਆਪਣਾ ਰਾਜਨੀਤਕ ਕੈਰੀਅਰ ਪਿੰਡ ਲੋਹਗੜ੍ਹ ਜਿਲਾ ਮੁਹਾਲੀ ਦੇ ਸਰਪੰਚ ਦੇ ਤੌਰ ’ਤੇ ਸ਼ੁਰੂ ਕੀਤਾ ਅਤੇ ਇਸ ਤੋਂ ਬਾਅਦ ਉਹ ਦੋ ਵਾਰ ਜੀਰਕਪੁਰ ਕਮੇਟੀ ਦੇ ਪ੍ਰਧਾਨ ਵੀ ਰਹੇ। ਇਸ ਤੋ ਬਾਅਦ ਸਾਲ 2009 ਵਿਚ ਉਨ੍ਹਾਂ ਜਿਲਾ ਯੋਜਨਾ ਕਮੇਟੀ ਮੁਹਾਲੀ ਦਾ ਚੇਅਰਮੈਨ ਅਕਾਲੀ ਦਲ ਵੱਲੋਂ ਲਗਾਇਆ ਗਿਆ ਸੀ ਅਤੇ ਸਾਲ 2012 ਵਿਚ ਡੇਰਾ ਬਸੀ ਤੋਂ ਅਕਾਲੀ ਦਲ ਦੀ ਟਿਕਟ ’ਤੇ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ। ਜਿਥੇ ਉਨ੍ਹਾਂ ਨੂੰ ਮੁੱਖ ਪਾਰਲੀਮਾਨੀ ਸਕੱਤਰ ਦੀ ਜਿੰਮੇਵਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਹ ਕਬੱਡੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਦੇ ਨਾਲ ਨਾਲ ਕਈ ਕਲੱਬਾਂ ਅਤੇ ਸਮਾਜ ਸੇਵੀ ਸੰਗਠਨਾਂ ਦੇ ਪ੍ਰਧਾਨ ਵੀ ਰਹੇ ਹਨ ਅਤੇ ਅਜੇ ਵੀ ਚਲੇ ਆ ਰਹੇ ਹਨ। ਐਨ.ਕੇ. ਸ਼ਰਮਾ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਤਿ ਨਜਦੀਕੀਆਂ ਵਿਚੋਂ ਇੱਕ ਮੰਨਿਆ ਜਾਂਦਾ ਹੈ। ਜਿਨ੍ਹਾਂ ਦੀ ਤਾਕਤ ਜਮੀਨ ਨਾਲ ਜੁੜੇ ਹੋਣਾ ਅਤੇ ਰਾਜਨੀਤੀ ਦਾ ਲੰਬਾ ਤਜਰਬਾ ਕਿਹਾ ਜਾ ਸਕਦਾ ਹੈ। ਆਪਣੀ ਟਿਕਟ ਦਾ ਐਲਾਨ ਹੋਣ ਤੋਂ ਬਾਅਦ ਐਨ.ਕੇ. ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦਾ ਸਾਥ ਦੇਣ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦਾ ਪੈਸਾ ਲੁੱਟ ਕੇ ਦਿੱਲੀ ਲਿਜਾਇਆ ਜਾ ਰਿਹਾ ਹੈ ਉਸ ਨਾਲ ਪੰਜਾਬ ਦਿਨੋਂ ਦਿਨ ਆਰਥਿਕ ਤੌਰ ‘ਤੇ ਕਰਜਾਈ ਹੀ ਨਹੀਂ ਹੁੰਦਾ ਜਾ ਰਿਹ ਸਗੋਂ ਹਰ ਖੇਤਰ ਵਿਚ ਪਛੜਦਾ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕਾਂ ਨੇ ਫੈਸਲਾ ਕਰ ਲਿਆ ਹੈ ਕਿ ਹੁਣ ਤਜਰਬੇ ਨਹੀਂ ਕਰਨੇ ਸਗੋਂ ਅਸੂਲਾਂ ’ਤੇ ਪਹਿਰਾ ਦੇਣ ਵਾਲੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦਾ ਸਾਥ ਦੇਣਾ ਹੈ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.