ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸਰਮਾ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਅਤੇ ਮੰਦਿਰ ਮਾਤਾ ਕਾਲੀ ਦੇਵੀ ਵਿਖੇ ਹੋਏ ਨਤਮਸ
- by Jasbeer Singh
- April 14, 2024
ਪਟਿਆਲਾ 14 ਅਪ੍ਰੈਲ (ਜਸਬੀਰ): ਸ੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਸ੍ਰੀ ਐਨ ਕੇ ਸਰਮਾ ਅੱਜ ਜਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਦੇ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਅਤੇ ਮੰਦਿਰ ਮਾਤਾ ਸ੍ਰੀ ਕਾਲੀ ਦੇਵੀ ਜੀ ਵਿਖੇ ਨਤਮਸਤਕ ਹੋਏ ਅਤੇ ਪਰਮਾਤਮਾ ਦਾ ਆਸੀਰਵਾਦ ਲਿਆ। ਇਸ ਤੋਂ ਪਹਿਲਾਂ ਸ੍ਰੀ ਐਨ ਕੇ ਸਰਮਾ ਨੇ ਜੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਮੱਥਾ ਟੇਕ ਦੇ ਪਟਿਆਲਾ ਵੱਲ ਨੂੰ ਚਾਲੇ ਪਾਏ ਬਹਾਦਰਗੜ੍ਹ ਵਿਖੇ ਗੁਰਦੁਆਰਾ ਪਾਤਸਾਹੀ ਨੌਵੀਂ ਵਿਖੇ ਨਤਮਸਤਕ ਹੋਏ। ਪਟਿਆਲਾ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ ਐਲ ਏ ਹਰਿੰਦਰਪਾਲ ਸਿੰਘ ਚੰਦੂਮਾਜਰਾ, ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਜਸਪਾਲ ਸਿੰਘ ਬਿੱਟੂ ਚੱਠਾ ਇੰਚਾਰਜ ਪਟਿਆਲਾ ਦਿਹਾਤੀ, ਚਰਨਜੀਤ ਸਿੰਘ ਬਰਾੜ ਇੰਚਾਰਜ ਰਾਜਪੁਰਾ, ਭੁਪਿੰਦਰ ਸਿੰਘ ਸੇਖੂਪੁਰ ਇੰਚਾਰਜ ਘਨੌਰ, ਕਬੀਰ ਦਾਸ ਇੰਚਾਰਜ ਸੁਤਰਾਣਾ, ਸ੍ਰੀ ਮੱਖਣ ਸਿੰਘ ਲਾਲਕਾ ਇੰਚਾਰਜ ਨਾਭਾ, ਪਟਿਆਲਾ ਸਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਰਣਧੀਰ ਰੱਖੜਾ, ਤੇਜਿੰਦਰ ਸੰਧੂ, ਸਹਿਰੀ ਪ੍ਰਧਾਨ ਅਮਿਤ ਰਾਠੀ, ਸ੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੇ ਸਰਦਾਰ ਜਸਮੇਰ ਸਿੰਘ ਲਾਛੜੂ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਵੀ ਸ੍ਰੀ ਐਨ ਕੇ ਸਰਮਾ ਦੇ ਨਾਲ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਐਨ ਕੇ ਸਰਮਾ ਨੇ ਕਿਹਾ ਕਿ ਪਰਮਾਤਮਾ ਦੀ ਰਹਿਮਤ ਨਾਲ ਉਹ ਲੋਕਾਂ ਦੀ ਆਵਾਜ ਬਣ ਕੇ ਸੰਸਦ ਵਿਚ ਗੂੰਜਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ, 22 ਫਸਲਾਂ ’ਤੇ ਐਮ ਐਸ ਪੀ ਦੀ ਗਰੰਟੀ ਸਮੇਤ ਪੰਜਾਬ ਨੂੰ ਦਰਪੇਸ ਸਾਰੇ ਭੱਖਦੇ ਮਸਲੇ ਚੁੱਕਣਗੇ। ਇਸ ਮੌਕੇ ਸਰਦਾਰ ਸੁਰਜੀਤ ਸਿੰਘ ਰੱਖੜਾ, ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹੋਰ ਲੀਡਰਸ ਿਪ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਐਤਕੀਂ ਅਕਾਲੀ ਦਲ ਵੱਡੀ ਲੀਡ ਨਾਲ ਜਿੱਤੇਗਾ। ਉਹਨਾਂ ਕਿਹਾ ਕਿ ਲੋਕਾਂ ਵਿਚ ਅਕਾਲੀ ਦਲ ਨੂੰ ਲੈ ਕੇ ਪੂਰਾ ਉਤਸਾਹ ਹੈ। ਉਹਨਾਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ ਤੇ ਕਾਂਗਰਸ ਆਪਸ ਵਿਚ ਹੀ ਬਿਖਰੀ ਹੋਈ ਹੈ ਜਦੋਂ ਆਪ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਉਹ ਇਸਨੂੰ ਸਬਕ ਸਿਖਾਉਣ ਲਈ ਵੋਟਾਂ ਦੇ ਦਿਨ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਮਹਿੰਦਰ ਸਿੰਘ ਲਾਲਵਾ, ਸੁਰਜੀਤ ਅਬਲੋਵਾਲ,ਸ੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾ, ਪੀ ਏ ਸੀ ਮੈਂਬਰ ਜਗਰੂਪ ਸਿੰਘ ਚੀਮਾ ਤੇ ਸੁਖਵਿੰਦਰਪਾਲ ਸਿੰਘ ਮਿੰਟਾ, ਯੂਥ ਆਗੂ ਗੁਰਲਾਲ ਸਿੰਘ ਭੰਗੂ, ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਘੱਗਾ, ਆਕਾਸ ਬਾਕਸਰ, ਸੁਖਬੀਰ ਸਨੋਰ, ਹੈਪੀ ਲੋਹਟ, ਹਰਵਿੰਦਰ ਸਿੰਘ ਬੱਬੂ, ਪਰਮਜੀਤ ਸਿੰਘ ਪੰਮਾ, ਮਾਲਵਿੰਦਰ ਸਿੰਘ ਝਿੱਲ, ਰਾਜਿੰਦਰ ਸਿੰਘ ਵਿਰਕ, ਜਸਵੀਰ ਸਿੰਘ ਜੱਸੀ,ਵਿਕਰਮ ਸਿੰਘ ਚੌਹਾਨ,ਨਵਦੀਪ ਧੰਜੂ, ਪਲਵਿੰਦਰ ਸਿੰਘ ਰਿੰਕੂ ਪਰਮਿੰਦਰ ਸੋਰੀ, ਕੁਲਦੀਪ ਸਿੰਘ ਹਰਪਾਲਪੁਰ, ਸਾਬਕਾ ਸਰਪੰਚ ਗੋਸ਼ਾ ਢੀਡਸਾ, ਸੈਪੀ ਖੋਖਰ, ਕਰਨਵੀਰ ਸਿੰਘ, ਵਿਸ਼ਾਲ ਘਾਰੂ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਪਹੁੰਚੇ ਹੋਏ ਸਨ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.