ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਪੋਲਿੰਗ ਪਾਰਟੀਆਂ ਦੀਆਂ
- by Jasbeer Singh
- December 5, 2025
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਪੋਲਿੰਗ ਪਾਰਟੀਆਂ ਦੀਆਂ ਰਿਹਰਸਲਾਂ 7, 11 ਅਤੇ 13 ਦਸੰਬਰ ਨੂੰ-ਵਧੀਕ ਜਿਲ੍ਹਾ ਚੋਣਕਾਰ ਅਫ਼ਸਰ ਮਾਲੇਰਕੋਟਲਾ, 5 ਦਸੰਬਰ 2025 : ਜ਼ਿਲ੍ਹੇ ਵਿੱਚ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਦੀ ਪਹਿਲੀ ਰਿਹਰਸਲ 7 ਦਸੰਬਰ ਨੂੰ, ਦੂਸਰੀ ਰਿਹੱਰਸਲ 11 ਦਸੰਬਰ ਨੂੰ ਅਤੇ ਤੀਸਰੀ ਰਿਹੱਰਸਲ 13 ਦਸੰਬਰ 2025 ਨੂੰ ਕਰਵਾਈ ਜਾਵੇਗੀ । ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮਾਲੇਰੋਕਟਲਾ ਦੇ ਪੋਲਿੰਗ ਸਟਾਫ਼ ਦੀਆਂ ਰਿਹਰਸਲਾਂ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ,ਪੰਚਾਇਤ ਸੰਮਤੀ ਅਮਰਗੜ੍ਹ ਦੇ ਪੋਲਿੰਗ ਸਟਾਫ ਦੀਆਂ ਰਿਹਰਸਲਾਂ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਅਤੇ ਪੰਚਾਇਤ ਸੰਮਤੀ ਅਹਿਮਦਗੜ੍ਹ ਲਈ ਗਾਧੀ ਸਕੂਲ ਅਹਿਮਦਗੜ੍ਹ ਵਿਖੇ ਹੋਵੇਗੀ। ਰਿੰਪੀ ਗਰਗ ਨੇ ਕਿਹਾ ਕਿ ਇਹ ਰਿਹਰਸਲਾਂ ਪੋਲਿੰਗ ਪਾਰਟੀਆਂ ਨੂੰ ਚੋਣੀ ਪ੍ਰਕਿਰਿਆ, ਚੋਣੀ ਦਸਤਾਵੇਜ਼ੀ ਕਾਰਜ, ਪੋਲਿੰਗ ਬੂਥ ਮੈਨੇਜਮੈਂਟ ਅਤੇ ਸੁਰੱਖਿਆ ਸਬੰਧੀ ਪ੍ਰੋਟੋਕੋਲ ਨਾਲ ਪੂਰੀ ਤਰ੍ਹਾਂ ਅਵਗਤ ਕਰਨ ਲਈ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਸੁਚਾਰੂ ਰਿਹਰਸਲਾਂ ਨਾਲ ਹੀ ਚੋਣ ਦੇ ਦਿਨ ਪੋਲਿੰਗ ਪ੍ਰਕਿਰਿਆ ਨੂੰ ਨਿਭਾਇਆ ਜਾ ਸਕਦਾ ਹੈ। ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਕਾਨੂੰਨ ਬਰਕਰਾਰ ਰੱਖਦੇ ਹੋਏ ਨੇਪਰੇ ਚਾੜ੍ਹਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਰਿਹਰਸਲਾਂ ਚੋਣੀ ਪ੍ਰਕਿਰਿਆ ਦੀ ਤਿਆਰੀ ਦਾ ਮਹੱਤਵਪੂਰਨ ਅੰਗ ਹਨ ਅਤੇ ਸਾਰੇ ਪੋਲਿੰਗ ਸਟਾਫ ਨੂੰ ਇਹਨਾਂ ਵਿੱਚ ਸਮੇਂ ਸਿਰ ਹਾਜਿਰ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ, ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਪੜਾਅ ’ਤੇ ਚੋਣ ਪ੍ਰਕਿਰਿਆ ਨੂੰ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
