ਪੂਜਾ ਖੇਡਕਰ ਨੇ ਸਪੱਸ਼ਟ ਆਖਿਆ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੂੰ ਮੇਰੇ ਵਿਰੁੱਧ ਕਾਰਵਾਈ ਕਰਨ ਅਤੇ ਮੈਨੂੰ ਬਰਖਾਸਤ ਕਰਨ
- by Jasbeer Singh
- August 28, 2024
ਪੂਜਾ ਖੇਡਕਰ ਨੇ ਸਪੱਸ਼ਟ ਆਖਿਆ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੂੰ ਮੇਰੇ ਵਿਰੁੱਧ ਕਾਰਵਾਈ ਕਰਨ ਅਤੇ ਮੈਨੂੰ ਬਰਖਾਸਤ ਕਰਨ ਦਾ ਕੋਈ ਅਧਿਕਾਰ ਨਹੀਂ ਨਵੀਂ ਦਿੱਲੀ : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੂੰ ਮੇਰੇ ਵਿਰੁੱਧ ਕਾਰਵਾਈ ਕਰਨ ਅਤੇ ਮੈਨੂੰ ਬਰਖਾਸਤ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਪੂਜਾ ਖੇਡਕਰ ਨੇ ਦਿੱਲੀ ਹਾਈ ਕੋਰਟ ਵਿੱਚ ਦਾਇਰ ਆਪਣੇ ਜਵਾਬ ਵਿੱਚ ਕਿਹਾ ਕਿ ਯੂਪੀਐਸਸੀ ਕੋਲ ਉਸ ਦੇ ਉਮੀਦਵਾਰ ਨੂੰ ਅਯੋਗ ਠਹਿਰਾਉਣ ਦਾ ਕੋਈ ਅਧਿਕਾਰ ਨਹੀਂ ਹੈ।ਪੂਜਾ ਖੇਡਕਰ ਨੇ ਵੱਲੋਂ ਆਪਣੇ ‘ਤੇ ਲਗਾਏ ਗਏ ਇਲਜ਼ਾਮਾਂ ‘ਤੇ ਦਿੱਲੀ ਹਾਈ ਕੋਰਟ ‘ਚ ਆਪਣਾ ਜਵਾਬ ਦਾਇਰ ਕੀਤਾ ਹੈ। ਪੂਜਾ ਖੇਡਕਰ ਨੇ ਕਿਹਾ ਕਿ ਇੱਕ ਵਾਰ ਪ੍ਰੋਬੇਸ਼ਨਰ ਵਜੋਂ ਚੁਣੇ ਜਾਣ ਅਤੇ ਨਿਯੁਕਤ ਕੀਤੇ ਜਾਣ ਤੋਂ ਬਾਅਦ, ਯੂਪੀਐਸਸੀ ਨੂੰ ਉਸ ਦੀ ਉਮੀਦਵਾਰੀ ਨੂੰ ਅਯੋਗ ਠਹਿਰਾਉਣ ਦਾ ਕੋਈ ਅਧਿਕਾਰ ਨਹੀਂ ਹੈ। ਉਸ ਨੇ ਕਿਹਾ ਕਿ ਉਸ ਨੇ ਯੂਪੀਐਸਸੀ ਵਿੱਚ ਆਪਣੇ ਨਾਮ ਨਾਲ ਛੇੜਛਾੜ ਨਹੀਂ ਕੀਤੀ ਹੈ ਅਤੇ ਨਾ ਹੀ ਕੋਈ ਗਲਤ ਜਾਣਕਾਰੀ ਦਿੱਤੀ ਹੈ। ਹਾਈ ਕੋਰਟ ਨੇ ਅਤੇ ਦਿੱਲੀ ਪੁਲਿਸ ਨੂੰ ਵੀ ਇਸ ਮਾਮਲੇ ‘ਚ ਖੇਡਕਰ ਦੇ ਜਵਾਬ ‘ਤੇ ਆਪਣੇ ਵਿਚਾਰ ਪੇਸ਼ ਕਰਨ ਦਾ ਸਮਾਂ ਦਿੱਤਾ ਹੈ।

