post

Jasbeer Singh

(Chief Editor)

Punjab

ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ ਕੀਤੇ ਗਏ ਸਲਾਘਾਯੋਗ ਕੰਮਾਂ ਕਰਕੇ ਜਿਲ੍ਹਾ ਵਿਖੇ ਤਾਇਨਾਤ

post-img

ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ ਕੀਤੇ ਗਏ ਸਲਾਘਾਯੋਗ ਕੰਮਾਂ ਕਰਕੇ ਜਿਲ੍ਹਾ ਵਿਖੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਨੂੰ ਵੱਡੇ ਪੱਧਰ ਤੇ ਕੀਤਾ ਗਿਆ ਸਨਮਾਨਤ ਸੰਗਰੂਰ : ਮਨਦੀਪ ਸਿੰਘ ਸਿੱਧੂ IPS, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ, ਪਟਿਆਲਾ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਸਰਤਾਜ ਸਿੰਘ ਚਾਹਲ IPS, ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਦੀ ਕਮਾਂਡ ਹੇਠ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਪਿਛਲੇ ਮਹੀਨਿਆਂ ਦੌਰਾਨ ਸ਼ਾਨਦਾਰ ਪੁਲਸ ਸੇਵਾਵਾਂ ਨਿਭਾਉਣ ਸਬੰਧੀ 11 ਗਜਟਿਡ ਅਫਸਰਾਨ ਨੂੰ ਐਪਰੀਸ਼ੀਏਸ਼ਨ ਲੈਟਰ, 72 ਅਧਿਕਾਰੀਆਂ/ਕਰਮਚਾਰੀਆਂ ਨੂੰ ਡੀ. ਜੀ. ਪੀ. ਡਿਸਕਾਂ, 1800 ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦਰਜਾ ਪਹਿਲਾ ਸਮੇਤ 21,00,000/ ਰੁਪਏ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ IPS ਅਤੇ ਸਰਤਾਜ ਸਿੰਘ ਚਾਹਲ IPS, ਐਸ. ਐਸ. ਪੀ. ਸੰਗਰੂਰ ਨੇ ਕਿਹਾ ਕਿ ਸਾਡੇ ਅਧਿਕਾਰੀ ਅਤੇ ਕਰਮਚਾਰੀ ਵਧਾਈ ਦੇ ਪਾਤਰ ਹਨ ਜੋ ਕਿ ਪੂਰੀ ਮਿਹਨਤ, ਲਗਨ ਅਤੇ ਦ੍ਰਿੜਤਾ ਨਾਲ ਲੋਕਾਂ ਦੀ ਸੇਵਾ ਵਿੱਚ 24 ਘੰਟੇ ਜੁਟੇ ਰਹਿੰਦੇ ਹਨ । ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਦੀ ਚੌਕਸੀ ਨਾਲ ਜ਼ਿਲ੍ਹਾ ਸੰਗਰੂਰ ਵਿੱਚ ਗੈਰ ਸਮਾਜਿਕ ਅਨਸਰਾਂ ਨੂੰ ਠੱਲ ਪਾਉਣ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿੱਚ ਇਹਨਾਂ ਵੱਲੋਂ ਪਾਇਆ ਜਾ ਰਿਹਾ ਯੋਗਦਾਨ ਸ਼ਲਾਘਾਯੋਗ ਹੈ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਸਫਲਤਾ ਨਾਲ ਲਾਗੂ ਕਰਨ ਵਿੱਚ ਹੋਰ ਵੀ ਤਨਦੇਹੀ ਨਾਲ ਆਪਣਾ ਯੋਗਦਾਨ ਪਾਈ ਜਾਣ ਦੀ ਲੋੜ ਹੈ ਤਾਂ ਜੋ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਸਕੇ ਅਤੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਲੋਕਾਂ ਦਾ ਸਹੀ ਇਲਾਜ ਕਰਵਾਇਆ ਜਾ ਸਕੇ । ਇਸ ਮੌਕੇ ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ IPS ਨੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ IPS ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਸੰਗਰੂਰ ਪੁਲਸ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਹੋਰ ਵੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੇ ਨਾਲ-ਨਾਲ ਪਬਲਿਕ ਦੀਆਂ ਮੁਸ਼ਕਲਾਂ ਦਾ ਬਿਨ੍ਹਾਂ ਕਿਸੇ ਪੱਖਪਾਤ ਤੋਂ ਪਹਿਲ ਦੇ ਅਦਾਰ ਤੇ ਹੱਲ ਕਰਨ ਅਤੇ ਪਬਲਿਕ ਨਾਲ ਚੰਗਾ ਵਿਵਹਾਰ ਕਰਨ ਲਈ ਪ੍ਰੇਰਿਤ ਕੀਤਾ ।

Related Post