
ਖ਼ਾਲਸਾ ਕਾਲਜ ਪਟਿਆਲਾ ਵਿੱਚ ਕਰਵਾਇਆ ਗਿਆ ਪੋਸਟਰ ਮੇਕਿੰਗ ਮੁਕਾਬਲਾ
- by Jasbeer Singh
- September 13, 2024

ਖ਼ਾਲਸਾ ਕਾਲਜ ਪਟਿਆਲਾ ਵਿੱਚ ਕਰਵਾਇਆ ਗਿਆ ਪੋਸਟਰ ਮੇਕਿੰਗ ਮੁਕਾਬਲਾ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਜੌਗਰਫ਼ੀ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਐਨ ਸੀ ਸੀ ਨੇਵੀ ਵਿੰਗ ਦੇ ਨਾਲ ਸਾਂਝੇ ਤੌਰ ਤੇ ਵਾਤਾਵਰਨ ਨੂੰ ਬਚਾਉਣ ਸਬੰਧੀ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ 85 ਤੋਂ ਵੱਧ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ, ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਵੱਲੋਂ ਵਾਤਾਵਰਨ ਨਾਲ ਸੰਬੰਧਿਤ ਪੋਸਟਰ ਬਣਾਏ ਗਏ ਇਹਨਾਂ ਪੋਸਟਰਾਂ ਰਾਹੀਂ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਬਚਾਉਣ ਦੇ ਲਈ ਸੰਦੇਸ਼ ਦਿੱਤਾ। ਇਸ ਮੁਕਾਬਲੇ ਵਿੱਚ ਜੱਜ ਵਜੋਂ ਵਿੱਚ ਡਾ. ਇੰਦਰਬੀਰ ਕੌਰ , ਪ੍ਰੋ. ਗੁਰਪਾਲ ਸਿੰਘ, ਡਾ.ਜਗਤਾਰ ਸਿੰਘ, ਡਾ. ਬਲਜਿੰਦਰ ਕੌਰ ਅਤੇ ਡਾ. ਸਰਬਜੀਤ ਸਿੰਘ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਵਿਚ ਡਾ. ਰਵਿੰਦਰਜੀਤ ਸਿੰਘ ਅਤੇ ਡਾ. ਜਗਜੀਤ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਹਨਾਂ ਨੇ ਬੱਚਿਆਂ ਨੂੰ ਆਪਣਾ ਆਲਾ-ਦੁਆਲਾ ਅਤੇ ਵਾਤਾਵਰਨ ਨੂੰ ਸਾਫ ਰੱਖਣ ਲਈ ਪ੍ਰੇਰਿਤ ਕੀਤਾ। ਜੌਗਰਫ਼ੀ ਵਿਭਾਗ ਦੇ ਮੁਖੀ ਡਾ. ਗੋਰਖ ਸਿੰਘ ਨੇ ਵੱਖ-ਵੱਖ ਵਿਭਾਗਾਂ ਤੋ ਆਏ ਅਧਿਆਪਕ ਸਾਹਿਬਾਨਾਂ ਦਾ ਜੌਗਰਫ਼ੀ ਵਿਭਾਗ ਵਿੱਚ ਆਉਣ ’ਤੇ ਨਿੱਘਾ ਸਵਾਗਤ ਕਰਦਿਆਂ ਓਜੋਨ ਪਰਤ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਪ੍ਰੋ. ਦਲਜੀਤ ਕੌਰ ਜੀ ਨੇ ਪ੍ਰੋਗਰਾਮ ਨੂੰ ਬਖੂਬੀ ਢੰਗ ਨਾਲ ਸੰਚਾਲਿਤ ਕੀਤਾ ਅਤੇ ਡਾ. ਪ੍ਰੀਆ ਚੌਧਰੀ ਅਤੇ ਡਾ. ਸੰਦੀਪ ਕੌਰ ਨੇ ਜੱਜ ਸਾਹਿਬਾਨਾਂ ਨਾਲ ਪੋਸਟਰਾਂ ਦੀ ਜਾਣਕਾਰੀ ਸਾਂਝੀ ਕੀਤੀ੍ਟ।ਅੰਤ ਤੇ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਦੀ ਘੋਸ਼ਣਾ ਕੀਤੀ੍ਟ ਡਾ. ਪ੍ਰਭਜੀਤ ਕੌਰ ਜੀ ਸਾਰੇ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਵਿੱਚ ਅਹਿਮ ਭੂਮਿਕਾ ਨਿਭਾਈ, ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਹਰਜਿੰਦਰ ਕੌਰ ਅਤੇ ਐਨ ਸੀ ਸੀ ਨੇਵੀ ਵਿੰਗ ਦੇ ਅਫਸਰ ਅਤੇ ਕੈਡਟ ਵੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.