 
                                              
                              ਪਾਵਰਕਾਮ ਦੇ ਡਾਇਰੈਕਟਰ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫ਼ਾ ਚੰਡੀਗੜ੍ਹ, 13 ਅਗਸਤ 2025 : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ. ਐਸ. ਪੀ. ਸੀ. ਐਲ.) ਦੇ ਡਾਇਰੈਕਟਰ (ਵਪਾਰਕ) ਇੰਜੀਨੀਅਰ ਹੀਰਾ ਲਾਲ ਗੋਇਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਉਨ੍ਹਾਂ ਨੇ ਇਸ ਸਾਲ ਮਾਰਚ ਵਿੱਚ ਅਹੁਦਾ ਸੰਭਾਲਿਆ ਸੀ ਅਤੇ ਟਰਮ ਪੂਰੀ ਹੋਣ ਤੋਂ ਕਰੀਬ ਡੇਢ ਸਾਲ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਇਕ ਪਾਸੇ ਬਿਜਲੀ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਹੜ੍ਹਤਾਲ ਕਰ ਰਹੇ ਹਨ ਤੇ ਦੂਸਰੇ ਪਾਸੇ ਪਾਵਰਕਾਮ ਦੇ ਸੀਨੀਅਰ ਅਧਿਕਾਰੀ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                           
                                          
 
                      
                      
                      
                      
                     