post

Jasbeer Singh

(Chief Editor)

Punjab

ਪਾਵਰਕਾਮ ਮੈਨੇਜਮੈਂਟ ਨੇ ਕੀਤਾ ਥਰਮਲ ਪਲਾਂਟ ਰੂਪਨਗਰ ਦੇ ਮੁੱਖ ਇੰਜੀਨੀਅਰ ਨੂੰ ਸਸਪੈਂਡ

post-img

ਪਾਵਰਕਾਮ ਮੈਨੇਜਮੈਂਟ ਨੇ ਕੀਤਾ ਥਰਮਲ ਪਲਾਂਟ ਰੂਪਨਗਰ ਦੇ ਮੁੱਖ ਇੰਜੀਨੀਅਰ ਨੂੰ ਸਸਪੈਂਡ ਚੰਡੀਗੜ੍ਹ, 3 ਨਵੰਬਰ 2025 : ਪਾਵਰਕਾਮ ਮੈਨੇਜਮੈਂਟ ਵਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਅਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਗੋਇੰਦਵਾਲ ਸਾਹਿਬ ਦੇ ਮੁੱਖ ਇੰਜੀਨੀਅਰ ਹਰੀਸ਼ ਸ਼ਰਮਾ ਨੂੰ ਸਸਪੈਂਡ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਮੁਅੱਤਲੀ ਦੇ ਸਮੇਂ ਦੌਰਾਨ ਉਨ੍ਹਾਂ ਦਾ ਹੈੱਡਕੁਆਰਟਰ ਮੁੱਖ ਦਫ਼ਤਰ ਪੀ. ਐੱਸ. ਪੀ. ਸੀ. ਐੱਲ. ਪਟਿਆਲਾ ਫਿਕਸ ਕੀਤਾ ਗਿਆ ਹੈ । ਕੀ ਕਾਰਨ ਹੈ ਮੁੱਖ ਇੰਜੀਨੀਅਰ ਦੀ ਸਸਪੈਨਸ਼ਨ ਦਾ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਵਿਭਾਗ ਪਾਵਰਕਾਮ ਦੇ ਨਵੇਂ ਚੀਫ ਮੈਨੇਜਿੰਗ ਡਾਇਰੈਕਟਰ (ਸੀ. ਐੱਮ. ਡੀ.) ਬਸੰਤ ਗਰਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਮੁੱਖ ਇੰਜੀਨੀਅਰ ਹਰੀਸ਼ ਸ਼ਰਮਾ ਦੀ ਸਸਪੈਨਸ਼ਨ ਦਾ ਮੁੱਖ ਕਾਰਨ ਦੋਵੇਂ ਥਰਮਲ ਪਲਾਂਟ ਦੇ ਬਾਲਣ ਦਾ ਖਰਚਾ ਪ੍ਰਾਈਵੇਟ ਥਰਮਲ ਪਲਾਂਟ ਨਾਲੋਂ ਵੱਧ ਹੋਣਾ ਦੱਸਿਆ ਜਾ ਰਿਹਾ ਹੈ । ਸੀ. ਐਮ. ਡੀ. ਦੇ ਜਾਰੀ ਹੁਕਮਾਂ ਮੁਤਾਬਕ ਪੀ. ਐੱਸ. ਪੀ. ਸੀ. ਐੱਲ. ਕੋਲ ਪਛਵਾੜਾ ਝਾਰਖੰਡ ਵਿਖੇ ਆਪਣੀ ਕੋਲੇ ਦੀ ਖਾਣ ਹੋਣ ਦੇ ਬਾਵਜੂਦ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਪ੍ਰਤੀ ਯੂਨਿਟ 0.75 ਪੈਸੇ ਖਰਚੇ ਤੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਅਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਗੋਇੰਦਵਾਲ ਸਾਹਿਬ ਦਾ ਪ੍ਰਤੀ ਯੂਨਿਟ ਖਰਚਾ 1.25 ਪੈਸੇ ਜ਼ਿਆਦਾ ਆ ਰਿਹਾ ਹੈ ।

Related Post