post

Jasbeer Singh

(Chief Editor)

Patiala News

ਪੀ.ਪੀ.ਐਸ.ਸੀ. ਨੇ ਸਫਲਤਾ ਪੂਰਵਕ ਕਰਵਾਈ ਲੀਗਲ ਅਸਿਸਟੈਂਟ ਤੇ ਲਾਅ ਅਫ਼ਸਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ ਸਾਂਝੇ ਮੁਕਾਬਲੇ

post-img

ਪੀ.ਪੀ.ਐਸ.ਸੀ. ਨੇ ਸਫਲਤਾ ਪੂਰਵਕ ਕਰਵਾਈ ਲੀਗਲ ਅਸਿਸਟੈਂਟ ਤੇ ਲਾਅ ਅਫ਼ਸਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ ਸਾਂਝੇ ਮੁਕਾਬਲੇ ਦੀ ਪ੍ਰੀਖਿਆ -ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਖ਼ੁਦ ਕੀਤੀ ਨਿਗਰਾਨੀ, ਕਿਹਾ, 600 ਦੇ ਕਰੀਬ ਉਮੀਦਵਾਰਾਂ ਨੇ ਦਿੱਤਾ ਇਮਤਿਹਾਨ -ਉਮੀਦਵਾਰਾਂ ਨੇ ਪ੍ਰੀਖ‌ਿਆ ਲਈ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਪਟਿਆਲਾ, 28 ਜੁਲਾਈ : ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਅਸਿਸਟੈਂਟ ਅਤੇ ਲਾਅ ਅਫ਼ਸਰਾਂ ਦੀਆਂ ਕੁਲ 35 ਅਸਾਮੀਆਂ ਦੀ ਸਿੱਧੀ ਭਰਤੀ ਲਈ ਅੱਜ ਕਰਵਾਈ ਗਈ ਸਾਂਝੇ ਮੁਕਾਬਲੇ ਦੀ ਲਿਖਤੀ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ ਹੋਈ।ਪੰਜਾਬੀ ਯੂਨੀਵਰਸਿਟੀ ਦੇ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਇਸ ਲਿਖਤੀ ਪ੍ਰੀਖਿਆ ਵਿੱਚ ਕਰੀਬ 600 ਉਮੀਦਵਾਰਾਂ ਨੇ ਇਮਿਤਿਹਾਨ ਦਿੱਤਾ । ਇਸ ਪ੍ਰੀਖਿਆ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਖ਼ੁਦ ਨਿਗਰਾਨੀ ਕਰ ਰਹੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਵਿਆਪਕ ਸੁਰੱਖਿਆ ਪ੍ਰਬੰਧਾਂ ਸਮੇਤ ਉਮੀਦਵਾਰਾਂ ਦੀ ਪਛਾਣ ਤੇ ਗੁਪਤਤਾ ਆਦਿ ਲਈ ਢੁਕਵੇਂ ਸਖ਼ਤ ਪ੍ਰਬੰਧ ਕੀਤੇ ਗਏ ਸਨ । ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਲੀਗਲ ਅਸਿਸਟੈਂਟ ਦੀਆਂ ਪਸ਼ੂ ਪਾਲਣ, ਫ਼ਿਸਰੀਜ ਤੇ ਡੇਅਰੀ ਵਿਕਾਸ ਵਿਭਾਗ ‘ਚ 1 ਅਸਾਮੀ, ਆਬਕਾਰੀ ਤੇ ਕਰ ਵਿਭਾਗ ‘ਚ 2, ਸਕੂਲ ਸਿੱਖਿਆ ਵਿਭਾਗ (ਸੈਕੰਡਰੀ) ‘ਚ 7, ਸਕੂਲ ਸਿੱਖਿਆ (ਸਬੋਰਡੀਨੇਟ ਦਫ਼ਤਰ) ‘ਚ 22 ਅਸਾਮੀਆਂ ਅਤੇ ਹਾਊਸਿੰਗ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਲਾਅ ਅਫ਼ਸਰਾਂ ਦੀਆਂ 3 ਅਸਾਮੀਆਂ ਦੀ ਭਰਤੀ ਲਈ ਇਹ ਪ੍ਰੀਖਿਆ ਕਰਵਾਈ ਗਈ ਹੈ। ਚੇਅਰਮੈਨ ਨੇ ਦੱਸਿਆ ਕਿ ਹਰੇਕ ਪ੍ਰੀਖਿਆ ਦੀ ਤਰ੍ਹਾਂ ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਇਸ ਇਮਤਿਹਾਨ ਲਈ ਵੀ ਪਾਰਦਰਸ਼ਤਾ ਪੂਰੀ ਤਰ੍ਹਾਂ ਕਾਇਮ ਰੱਖਣ ਸਮੇਤ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਸਨ। ਸਕੱਤਰ ਪ੍ਰੀਖਿਆਵਾਂ ਦੇਵਦਰਸ਼ਦੀਪ ਸਿੰਘ ਨੇ ਕਿਹਾ ਕਿ ਕਮਿਸ਼ਨ ਵੱਲੋਂ ਭਰਤੀਆਂ ਲਈ ਪ੍ਰੀਖਿਆਵਾਂ ਦੌਰਾਨ ਹਰ ਤਰ੍ਹਾਂ ਦੇ ਗੁਪਤਤਾ ਤੇ ਸੁਰੱਖਿਆ ਦੇ ਪ੍ਰੋਟੋਕੋਲ ਦੀ ਪਾਲਣਾ ਸਖਤੀ ਨਾਲ ਕੀਤੀ ਜਾਂਦੀ ਹੈ। ਇਸੇ ਦੌਰਾਨ ਪ੍ਰੀਖਿਆ ਵਿੱਚ ਬੈਠਣ ਵਾਲੇ ਉਮੀਦਵਾਰਾਂ ਨੇ ਵੀ ਪੀ.ਪੀ.ਐਸ.ਸੀ. ਵੱਲੋਂ ਪੇਪਰ ਲੈਣ ਲਈ ਵਰਤੀ ਗਈ ਸਖਤੀ ਅਤੇ ਸੁਰੱਖਿਆ ਪ੍ਰਬੰਧਾਂ ਲਈ ਕਮਿਸ਼ਨ ਦੀ ਸ਼ਲਾਘਾ ਕੀਤੀ ਹੈ। ਉਮੀਦਵਾਰਾਂ ਨੇ ਕਿਹਾ ਕਿ ਪੀ.ਪੀ.ਐਸ.ਸੀ ਵਲੋਂ ਪੇਪਰ ਦੌਰਾਨ ਪਾਰਦਰਸ਼ਤਾ ਲਈ ਵੀਡੀਉਗ੍ਰਾਫੀ, ਬਾਰਕੋਡ ਸਕੈਨ ਤੇ ਫਿੰਗਰ ਪ੍ਰਿੰਟ ਵੈਰੀਫਾਈ ਕੀਤੇ ਗਏ ਹਨ।

Related Post