ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸਲਿਆ ਮੰਦਰ ਬਣਵਾਉਣ ਦੀ ਸੇਵਾ ਮੇਰੀ ਜਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ.ਕੇ. ਸਰਮਾ
- by Jasbeer Singh
- April 23, 2024
ਪਟਿਆਲਾ, 23 ਅਪ੍ਰੈਲ (ਜਸਬੀਰ) : ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜਿੰਦਗੀ ਦਾ ਸਭ ਤੋਂ ਅਹਿਮ ਫੈਸਲਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ ਕੇ ਸਰਮਾ ਨੇ ਕੀਤਾ ਹੈ। ਇਥੇ ਰਾਘੋ ਮਾਜਰਾ ਵਿਖੇ ਸ੍ਰੀ ਹਨੂਮਾਨ ਜੀ ਮੰਦਿਰ ਵਿਚ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਐਨ ਕੇ ਸਰਮਾ ਨੇ ਕਿਹਾ ਕਿ ਇਹ ਉਹਨਾਂ ਦਾ ਸੁਭਾਗ ਹੈ ਕਿ ਸ੍ਰੋਮਣੀ ਅਕਾਲੀ ਦਲ ਨੇ ਉਹਨਾਂ ਨੂੰ ਉਸ ਪਟਿਆਲਾ ਹਲਕੇ ਤੋਂ ਉਮੀਦਵਾਰ ਬਣਾਇਆ ਹੈ ਜਿਸ ਹਲਕੇ ਵਿਚ ਭਗਵਾਨ ਰਾਮ ਦਾ ਨਾਨਕਾ ਪਿੰਡ ਘੜਾਮ ਪੈਂਦਾ ਹੈ। ਉਹਨਾਂ ਕਿਹਾ ਕਿ ਉਹਨਾਂ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸਲਿਆ ਜੀ ਅੱਗੇ ਸੀਸ ਨਿਵਾ ਕੇ ਇਹ ਪ੍ਰਣ ਕੀਤਾ ਹੈ ਕਿ ਇਸ ਅਸਥਾਨ ’ਤੇ ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸਲਿਆ ਜੀ ਦਾ ਵਿਸਾਲ ਮੰਦਿਰ ਬਣਵਾਇਆ ਜਾਵੇਗਾ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉਹਨਾਂ ਦੀ ਬੇਨਤੀ ਪ੍ਰਵਾਨ ਕਰਦਿਆਂ ਰਾਮ ਨੌਮੀ ਵਾਲੇ ਦਿਨ ਜਨਤਕ ਤੌਰ ’ਤੇ ਇਹ ਐਲਾਨ ਕੀਤਾ ਹੈ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਘੜਾਮ ਵਿਚ ਵਿਸਾਲ ਮੰਦਿਰ ਦਾ ਨਿਰਮਾਣ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਭੂ ਸ੍ਰੀਰਾਮ ਅਤੇ ਮਾਤਾ ਕੌਸਲਿਆ ਜੀ ਦੀ ਸੇਵਾ ਨਾਲ ਉਹਨਾਂ ਦਾ ਜੀਵਨ ਸਫਲ ਹੋ ਜਾਵੇਗਾ। ਉਹਨਾਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਤੇ ਸਭ ਨੂੰ ਨਾਲ ਲੈ ਕੇ ਉਹ ਚੋਣਾਂ ਦਾ ਕੰਮ ਖਤਮ ਹੋਣ ਮਗਰੋਂ ਇਹ ਮੰਦਿਰ ਨਿਰਮਾਣ ਦੀ ਰੂਪ ਰੇਖਾ ਉਲੀਕਣਗੇ ਅਤੇ ਇਸ ਲਈ ਸਭ ਦਾ ਸਹਿਯੋਗ ਲੈ ਕੇ ਚੱਲਣਗੇ। ਉਹਨਾਂ ਕਿਹਾ ਕਿ ਅਯੁੱਧਿਆ ਵਾਂਗੂ ਘੜਾਮ ਨੂੰ ਵੀ ਕੌਮਾਂਤਰੀ ਪੱਧਰ ’ਤੇ ਉਭਾਰਿਆ ਜਾਵੇਗਾ ਤਾਂ ਜੋ ਦੇਸ ਅਤੇ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਭੂ ਸ੍ਰੀਰਾਮ ਜੀ ਦੇ ਭਗਤ ਇਸ ਪਵਿੱਤਰ ਅਸਥਾਨ ਦੇ ਵੀ ਦਰਸਨ ਕਰਨ ਵਾਸਤੇ ਆ ਸਕਣ। ਉਹਨਾਂ ਕਿਹਾ ਕਿ ਪਹਿਲਾਂ ਵੀ ਅਕਾਲੀ ਦਲ ਦੀ ਸਰਕਾਰ ਨੇ ਅੰਮਿ੍ਰਤਸਰ ਵਿਚ ਪ੍ਰਭੂ ਸ੍ਰੀਰਾਮ ਤੇ ਮਾਤਾ ਸੀਤਾ ਜੀ ਦੇ ਅਸਥਾਨ ਰਾਮ ਤੀਰਥ ਦਾ ਨਿਰਮਾਣ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ ਸਿੰਘ ਬਾਦਲ ਨੇ ਕਰਵਾਇਆ ਸੀ ਤੇ ਹੁਣ ਘੜਾਮ ਵਿਚ ਵੀ ਇਹ ਸੇਵਾ ਅਕਾਲੀ ਦਲ ਹੀ ਕਰੇਗਾ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.