July 6, 2024 00:36:45
post

Jasbeer Singh

(Chief Editor)

Patiala News

ਪ੍ਰਨੀਤ ਕੌਰ ਤੇ ਗਾਂਧੀ ਇੱਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਸ਼ਰਮਾ

post-img

ਅਕਾਲੀ ਉਮੀਦਵਾਰ ਐਨਕੇ ਸ਼ਰਮਾ ਨੇ ਕਿਹਾ ਕਿ ਪਟਿਆਲਾ ਤੋਂ ਚਾਰ ਵਾਰ ਪ੍ਰਨੀਤ ਕੌਰ ਤੇ ਇਕ ਵਾਰ ਡਾ. ਧਰਮਵੀਰ ਗਾਂਧੀ ਸੰਸਦ ਮੈਂਬਰ ਰਹੇ ਹੋਣ ਦੇ ਬਾਵਜੂਦ ਪਟਿਆਲਾ ਲਈ ਕੇਂਦਰ ਸਰਕਾਰ ਤੋਂ ਇੱਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ, ਜੋ ਪਟਿਆਲਾ ਦੇ ਪਛੜੇਪਣ ਦਾ ਮੁੱਖ ਕਾਰਨ ਹੈ। ਉਹ ਅੱਜ ਇੱਥੇ ਪਟਿਆਲਾ ਦੇ ਪੈਰਾਂ ’ਚ ਵਸੇ ਪਿੰਡ ਝਿੱਲ ਵਿੱਚ ਸਾਬਕਾ ਕੌਂਸਲਰ ਮਾਲਵਿੰਦਰ ਝਿੱਲ ਵੱਲੋਂ ਕਰਵਾਈ ਚੋਣ ਮੀਟਿੰਗ ’ਚ ਸੰਬੋਧਨ ਕਰ ਰਹੇ ਸਨ। ਸ੍ਰੀ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਦੋਵਾਂ ਆਗੂਆਂ ਦੀ ਬਦੌਲਤ ਪਟਿਆਲਾ ਪਾਰਲੀਮਾਨੀ ਹਲਕੇ ਨੇ ਢਾਈ ਦਹਾਕੇ ਗੁਆ ਲਏ ਹਨ ਜਦੋਂਕਿ ਕੇਂਦਰ ਤੋਂ ਵੱਡੇ-ਵੱਡੇ ਪ੍ਰਾਜੈਕਟ ਲੈ ਕੇ ਪਟਿਆਲਾ ਦਾ ਸਰਵ-ਪੱਖੀ ਵਿਕਾਸ ਕੀਤਾ ਜਾ ਸਕਦਾ ਸੀ। ਰੁਜ਼ਗਾਰ ਪੈਦਾ ਕੀਤਾ ਜਾ ਸਕਦਾ ਸੀ ਪਰ ਅਜਿਹਾ ਨਾ ਹੋਣ ਕਾਰਨ ਲੋਕਾਂ ਨੂੰ ਡਾਢੀਆਂ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਹੁਣ ਜੇ ਲੋਕ ਉਨ੍ਹਾਂ ਦੀ ਝੋਲੀ ਇਹ ਸੀਟ ਪਾਉਣਗੇ ਤਾਂ ਉਹ ਕੰਮ ਕਰ ਕੇ ਦਿਖਾਉਣਗੇ ਕਿ ਇਕ ਸੰਸਦ ਮੈਂਬਰ ਆਪਣੇ ਹਲਕੇ ਵਾਸਤੇ ਕੀ ਕੁਝ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਕਾਲੀ ਦਲ ਨੂੰ ਵੋਟਾਂ ਪਾ ਕੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਪਾਰਟੀ ਹੈ। ਇਸ ਮੌਕੇ ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਬਿੱਟੂ ਚੱਠਾ, ਮਾਲਵਿੰਦਰ ਝਿੱਲ, ਪਰਮਜੀਤ ਪੰਮਾ, ਹਰਵਿੰਦਰ ਬੱਬੂ, ਗੁਰਵਿੰਦਰ ਧੀਮਾਨ, ਰਾਜਿੰਦਰ ਵਿਰਕ, ਜਗਰਾਜ ਝਿੱਲ, ਕੁਲਦੀਪ ਰੱਫਾ, ਮਾਸਟਰ ਜਗਪਾਲ ਸਿੰਘ, ਜਰਨੈਲ ਸਿੰਘ ਸਰਪੰਚ, ਸੁਰਜੀਤ ਸਿੰਘ ਸਰਪੰਚ, ਤੋਤਾ ਸਿੰਘ, ਫਤਿਹਜੀਤ ਜੌਲੀ, ਪੰਮਾ ਪਨੌਦੀਆਂ, ਦਵਿੰਦਰ ਟੋਕੇਵਾਲਾ, ਰਾਜ ਟਿਵਾਣਾ ਆਦਿ ਵੀ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸ਼ਰਮਾ ਦੇ ਚੋਣ ਦਫ਼ਤਰ ਦਾ ਉਦਘਾਟਨ ਸਨੌਰ (ਖੇਤਰੀ ਪ੍ਰਤੀਨਿਧ): ਸਨੌਰ ਵਿੱਚ ਅਕਾਲੀ ਉਮੀਦਵਾਰ ਐਨਕੇ ਸ਼ਰਮਾ ਦੇ ਚੋਣ ਦਫ਼ਤਰ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਮੈਂਬਰਾਂ ਜਸਮੇਰ ਸਿੰਘ ਲਾਛੜੂ ਤੇ ਜਰਨੈਲ ਸਿੰਘ ਕਰਤਾਰਪੁਰ (ਜ਼ਿਲ੍ਹਾ ਪ੍ਰਧਾਨ ਅਕਾਲੀ ਦਲ) ਵੱਲੋਂ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਦੀ ਪੀਏਸੀ ਦੇ ਮੈਂਬਰ ਜਥੇਦਾਰ ਕ੍ਰਿਸ਼ਨ ਸਿੰਘ ਸਨੌਰ ਸਣੇ ਹੋਰ ਵੀ ਮੌਜੂਦ ਰਹੇ। ਸ੍ਰੀ ਕਰਤਾਰਪੁਰ ਤੇ ਲਾਛੜੂ ਨੇ ਕਿਹਾ ਕਿ ਸਨੌਰ ਹਲਕੇ ਦੇ ਅਕਾਲੀ ਆਗੂ ਤੇ ਵਰਕਰ ਰਲ ਕੇ ਐਨਕੇ ਸ਼ਰਮਾ ਨੂੰ ਸਨੌਰ ਹਲਕੇ ਵਿੱਚੋਂ ਵੱਡੀ ਲੀਡ ਦਿਵਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਮਹਿਸੂਸ ਕਰ ਲਿਆ ਹੈ ਕਿ ਦਿੱਲੀ ਦੀਆਂ ਪਾਰਟੀਆਂ ਤਾਂ ਕੇਵਲ ਉਨ੍ਹਾਂ ਨੂੰ ਲੁੱਟਣ ਲਈ ਹੀ ਆਉਂਦੀਆਂ ਹਨ। ਕ੍ਰਿਸ਼ਨ ਸਿੰਘ ਸਨੌਰ ਤੇ ਹਰਮਿੰਦਰ ਜੋਗੀਪੁਰ ਦਾ ਕਹਿਣਾ ਹੈ ਕਿ ਦਿੱਲੀ ਦੀਆਂ ਪਾਰਟੀਆਂ ਧੋਖੇਬਾਜ਼ ਸਾਬਤ ਹੋਈਆਂ ਹਨ। ਇਸੇ ਕਰ ਕੇ ਹੁਣ ਪੰਜਾਬ ਵਾਸੀ ਅਕਾਲੀ ਸਰਕਾਰ ਵੇਲੇ ਹੋਏ ਕੰਮਾਂ ਨੂੰ ਚੇਤੇ ਕਰਨ ਲੱਗ ਪਏ ਹਨ। ਇਸ ਮੌਕੇ ਸੁਸ਼ਮਨ ਸ਼ਰਮਾ, ਹਰਮਿੰਦਰ ਜੋਗੀਪੁਰ, ਅਰਜਨ ਸਨੌਰ, ਪ੍ਰੀਤਮ ਸਿੰਘ ਸਰਕਲ ਪ੍ਰਧਾਨ, ਨਿਸ਼ਾਨ ਮੰਗਾ, ਬਲਵੰਤ ਰਾਏ, ਝੋਟਾ ਸਿੰਘ, ਸੁਖਦੀਪ ਸਿੰਘ, ਮਹਾਂਵੀਰ ਸਿੰਘ ਕੌਂਸਲਰ, ਕਰਮ ਕੌਂਸਲਰ, ਬਿੰਦਰ ਕੌਂਸਲਰ, ਲਖਵਿੰਦਰ ਲੱਖਾ, ਭੁਪਿੰਦਰ ਸਿੰਘ, ਤੇ ਹਰਵਿੰਦਰ ਗਗਰੌਲੀ ਵੀ ਹਾਜ਼ਰ ਸਨ।

Related Post