post

Jasbeer Singh

(Chief Editor)

Patiala News

ਪ੍ਰਨੀਤ ਕੌਰ ਦੱਸਣ ਕਾਂਗਰਸ ‘ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

post-img

ਪਟਿਆਲਾ, 28 ਅਪ੍ਰੈਲ (ਜਸਬੀਰ) : ਪਟਿਆਲਾ ਲੋਕ ਸਭਾ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸਰਮਾ ਨੇ ਕਾਂਗਰਸ ਤੋਂ ਭਾਜਪਾ ’ਚ ਸ਼ਾਮਲ ਹੋ ਉਮੀਦਵਾਰ ਬਣੀ ਪ੍ਰਨੀਤ ਕੌਰ ਨੂੰ ਕਿਸਾਨਾਂ ਦੇ ਮੁੱਦੇ ‘ਤੇ ਘੇਰਦਿਆਂ ਕਿਹਾ ਹੈ ਕਿ ਉਹ ਜਨਤਕ ਮੰਚ ‘ਤੇ ਆ ਕੇ ਦੱਸਣ ਕਿ ਕਾਂਗਰਸ ਦੀ ਸਰਕਾਰ ’ਚ ਪਟਿਆਲਾ ਤੋਂ ਸਾਂਸਦ ਬਣਕੇ ਕੇਂਦਰ ’ਚ ਮੰਤਰੀ ਰਹਿੰਦਿਆਂ ਇਲਾਕੇ ਦੇ ਕਿਸਾਨਾਂ ਲਈ ਕਿਹੜਾ ਪ੍ਰੋਜੈਕਟ ਲੈ ਕੇ ਆਈ ਸਨ। ਐਨ.ਕੇ. ਸਰਮਾ ਅੱਜ ਚੋਣ ਪ੍ਰਚਾਰ ਮੁਹਿੰਮ ਦੇ ਤਹਿਤ ਨਾਭਾ ਹਲਕੇ ਦੇ ਪਿੰਡਾਂ ਵਿੱਚ ਚੋਣ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਕੇ ਪਟਿਆਲਾ ਤੋਂ ਚਾਰ ਵਾਰ ਸੰਸਦ ਮੈਂਬਰ ਬਣ ਚੁੱਕੀ ਹਨ। ਉਹ ਕੇਂਦਰ ਵਿੱਚ ਮੰਤਰੀ ਵੀ ਰਹਿ ਚੁੱਕੀ ਹਨ। ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਪ੍ਰਨੀਤ ਕੌਰ ਅੱਜ ਕਿਸਾਨ ਸਮਰਥਕ ਹੋਣ ਦਾ ਦਾਅਵਾ ਕਰ ਰਹੀ ਹਨ, ਪਰ ਉਹ ਦੱਸਣ ਕਿ ਉਨ੍ਹਾਂ ਕਾਂਗਰਸ ਵਿੱਚ ਰਹਿੰਦਿਆਂ ਕਿਸਾਨਾਂ ਲਈ ਕੀ ਕੀਤਾ। ਪ੍ਰਨੀਤ ਕੌਰ ਹੁਣ ਜਿਸ ਪਾਰਟੀ ਭਾਜਪਾ ਦੇ ਨਾਮ ‘ਤੇ ਵੋਟ ਮੰਗ ਰਹੀ ਹਨ, ਉਹ ਕਿਸਾਨਾਂ ਦੀ ਸਭ ਤੋਂ ਵੱਡੀ ਦੁਸਮਣ ਪਾਰਟੀ ਹੈ। ਭਾਜਪਾ ਦੀਆਂ ਨੀਤੀਆਂ ਕਾਰਨ ਅੱਜ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਰਹੇ ਹਨ। ਭਾਜਪਾ ਦੇ ਮੱਥੇ ’ਤੇ ਸੱਤ ਸੌ ਕਿਸਾਨਾਂ ਦੀ ਮੌਤ ਦਾ ਕਲੰਕ ਹੈ। ਅੱਜ ਵੀ ਪੰਜਾਬ ਦੇ ਹਜਾਰਾਂ ਕਿਸਾਨ ਭਾਜਪਾ ਕਾਰਨ ਸੰਭੂ ਬਾਰਡਰ ‘ਤੇ ਬੈਠੇ ਹਨ। ਪਟਿਆਲਾ ਵਿੱਚ ਉੱਤਰੀ ਬਾਈਪਾਸ ਦੀ ਉਸਾਰੀ ਦੇ ਮਾਮਲੇ ਵਿੱਚ ਪਟਿਆਲਾ ਹਲਕੇ ਦੇ ਸੈਂਕੜੇ ਕਿਸਾਨਾਂ ਦੇ ਹਿੱਤਾਂ ਨਾਲ ਬੇਇਨਸਾਫੀ ਹੋਈ ਹੈ। ਪ੍ਰਨੀਤ ਕੌਰ ਦੀ ਕਾਰਜਸੈਲੀ ਹਮੇਸਾ ਕਿਸਾਨ ਵਿਰੋਧੀ ਰਹੀ ਹੈ। ਐਨ.ਕੇ.ਸਰਮਾ ਨੇ ਪਿੰਡ ਵਾਸੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਇਸ ਮੌਕੇ ਜਥੇਦਾਰ ਅੰਮਿ੍ਰਤ ਸਿੰਘ, ਗੁਰਤੇਜ ਸਿੰਘ ਅਤੇ ਸੁਖਵਿੰਦਰ ਸਿੰਘ ਤੋਂ ਇਲਾਵਾ ਕਈ ਪਤਵੰਤੇ ਹਾਜਰ ਸਨ।

Related Post