July 6, 2024 00:47:31
post

Jasbeer Singh

(Chief Editor)

Latest update

ਪ੍ਰਨੀਤ ਕੌਰ ਅੱਜ ਹੋਣਗੇ ਭਾਜਪਾ ਚ ਸ਼ਾਮਲ

post-img

ਪਿਛਲੇ ਸਾਲ ਫਰਵਰੀ ’ਚ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ’ਚ ਉਨ੍ਹਾਂ ਨੂੰ ਨੋਟਿਸ ਦਿੱਤਾ ਗਿਆ ਸੀ।ਕਾਂਗਰਸ ਦੇ ਸੰਸਦ ਮੈਂਬਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਅੱਜ ਰਸਮੀ ਤੌਰ ’ਤੇ ਭਾਜਪਾ ’ਚ ਸ਼ਾਮਲ ਹੋ ਜਾਣਗੇ। ਪ੍ਰਨੀਤ ਕੌਰ ਆਗਾਮੀ ਲੋਕ ਸਭਾ ਚੋਣਾਂ ’ਚ ਭਾਜਪਾ ਉਮੀਦਵਾਰ ਵਜੋਂ ਪਟਿਆਲਾ ਤੋਂ ਚੋਣ ਲੜਨ ਲਈ ਵੀ ਤਿਆਰ ਹਨ। ਪ੍ਰਨੀਤ ਕੌਰ ਚਾਰ ਵਾਰ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਰਹਿ ਚੁੱਕੇ ਹਨ, ਨੂੰ ਕਾਂਗਰਸ ਨੇ ਪਿਛਲੇ ਸਾਲ ਫਰਵਰੀ ’ਚ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ’ਚ Notice ਦਿੱਤਾ ਸੀ। ਪ੍ਰਨੀਤ ਕੌਰ ਲੋਕ ਸਭਾ ’ਚ ਵਿਰੋਧੀ ਧਿਰ ਦੀ ਇਕਲੌਤੀ ਸੰਸਦ ਮੈਂਬਰ ਸੀ ਜਿਸ ਨੇ ਨਕਦੀ ਮਾਮਲੇ ’ਚ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਮਹੂਆ ਮੋਇਤਰਾ ਦੀ ਬਰਖ਼ਾਸਤਗੀ ਦਾ ਸਮਰਥਨ ਕੀਤਾ ਸੀ। ਸ਼ਿਮਲਾ ਦੇ ਸੇਂਟ ਬੇਡੇਜ਼ ਕਾਲਜ ਦੀ ਸਾਬਕਾ ਵਿਦਿਆਰਥਣ ਪ੍ਰਨੀਤ ਕੌਰ ਗਿਆਨ ਸਿੰਘ ਕਾਹਲੋਂ ਦੀ ਧੀ ਹੈ ਜੋ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਤੇ ਬ੍ਰਿਟਿਸ਼ ਰਾਜ ਦੇ ਭਾਰਤੀ ਸਿਵਲ ਸੇਵਾ ਅਧਿਕਾਰੀ ਸਨ।ਪ੍ਰਨੀਤ ਕੌਰ ਨੇ ਕਾਂਗਰਸ ਦੀ ਟਿਕਟ ’ਤੇ 1999 ’ਚ ਪਟਿਆਲਾ ਲੋਕ ਸਭਾ ਸੀਟ ਜਿੱਤੀ ਤੇ ਅਪਾਹਜ ਬੱਚਿਆਂ ਲਈ ਸੰਜੀਵਨੀ ਨਾਮ ਦੀ ਐੱਨਜੀਓ ਚਲਾਈ। ਚਾਰ ਵਾਰ ਲੋਕ ਸਭਾ ਸੀਟ ਜਿੱਤਣ ਵਾਲੇ ਪ੍ਰਨੀਤ ਕੌਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਤੋਂ ਹਾਰ ਗਏ ਸਨ।

Related Post