
ਸਪੀਕਰ ਕੁਲਤਾਰ ਸੰਧਵਾ ਨੂੰ ਪੱਤਰ ਲਿਖ ਪ੍ਰਤਾਪ ਬਾਜਵਾ ਕੀਤੀ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਮੰਗ
- by Jasbeer Singh
- July 8, 2025

ਸਪੀਕਰ ਕੁਲਤਾਰ ਸੰਧਵਾ ਨੂੰ ਪੱਤਰ ਲਿਖ ਪ੍ਰਤਾਪ ਬਾਜਵਾ ਕੀਤੀ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਮੰਗ ਚੰਡੀਗੜ੍ਹ, 8 ਜੁਲਾਈ 2025 : ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਪੰਜਾਬ ਕੁਲਤਾਰ ਸਿੰਘ ਸੰਧਵਾ ਨੂੰ ਇਕ ਪੱਤਰ ਲਿਖਿਆ ਹੈ। ਜਿਸ ਵਿਚ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਮੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਤਾਪ ਬਾਜਵਾ ਵਲੋਂ ਸਪੀਕਰ ਕੁਲਤਾਰ ਸੰਧਵਾ ਨੂੰ ਜੋ ਪੱਤਰ ਲਿਖਿਆ ਗਿਆ ਹੈ ਵਿਚ ਜੋ ਵਿਧਾਨ ਸਭਾ ਸੈਸ਼ਨ ਵਧਾਉਣ ਦੀ ਮੰਗ ਕੀਤੀ ਗਈ ਹੈ ਦਾ ਮੁੱਖ ਕਾਰਨ ਇਸ ਸੈਸ਼ਨ ਦੌਰਾਨ ਪੰਜਾਬ ਦੇ ਚਿੰਤਾਜਨਕ ਕਾਨੂੰਨ ਵਿਵਸਥਾ ਦੇ ਵਿਗੜਦੇ ਹਾਲਾਤ ਅਤੇ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਤਰਨਾਕ ਪ੍ਰਭਾਵਾਂ `ਤੇ ਚਰਚਾ ਕਰਨਾ ਹੈ। ਦੱਸਣਯੋਗ ਹੈ ਕਿ ਬਾਜਵਾ ਵਲੋਂ ਪਹਿਲਾਂ ਵੀ ਪੰਜਾਬ ਦੇ ਭੱਖਦੇ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਨ ਅਤੇ ਉਨ੍ਹਾਂ ਦੇ ਹੱਲ ਲਈ ਮੌਜੂਦਾ ਸਰਕਾਰ ਤੱਕ ਪਹੁੰਚ ਕੀਤੀ ਗਈ ਹੈ ਕਿਉਂਕਿ ਕਈ ਵਾਰ ਕਈ ਸਮੱਸਿਆਵਾਂ ਤੇ ਕਈ ਮੁੱਦੇ ਸਰਕਾਰਾਂ ਦੀ ਨਜ਼ਰ ਨਹੀਂ ਪੈਂਦੇ, ਜਿਸਦੇ ਚਲਦਿਆਂ ਸਮੱਸਿਆਵਾਂ ਦੇ ਹੱਲ ਲਈ ਹੋਰਨਾਂ ਨੂੰ ਵੀ ਅੱਗੇ ਆਉਣਾ ਪੈਂਦਾ ਹੈ।