
Punjab
0
ਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟ
- by Jasbeer Singh
- April 15, 2025

ਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟ ਚੰਡੀਗੜ੍ਹ, 15 ਅਪ੍ਰੈਲ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਉਹਨਾਂ ਖਿਲਾਫ ਐਫ. ਆਈ. ਆਰ. ਦਰਜ ਹੋਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਹੈ। ਉਹਨਾਂ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਹਨਾਂ ਖਿਲਾਫ ਦਰਜ ਐਫ. ਆਈ. ਆਰ. ਰੱਦ ਕੀਤੀ ਜਾਵੇ । ਹਾਈ ਕੋਰਟ ਵੱਲੋਂ ਮਾਮਲੇ ਦੀ ਭਲਕੇ 16 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ।