post

Jasbeer Singh

(Chief Editor)

Patiala News

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਜੂਨ ’84 ਘੱਲੂਘਾਰੇ ਦੀ 41ਵੀਂ ਵਰੇਗਢ ਮੌਕੇ ਅਰਦਾਸ ਸਮਾਗਮ

post-img

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਜੂਨ ’84 ਘੱਲੂਘਾਰੇ ਦੀ 41ਵੀਂ ਵਰੇਗਢ ਮੌਕੇ ਅਰਦਾਸ ਸਮਾਗਮ ਜੂਨ ’84 ਘੱਲੂਘਾਰੇ ਦੀ ਸਾਲਾਨਾ 41 ਵੀਂ ਵਰੇਗੰਢ ਮੌਕੇ ਸ਼ਹੀਦ ਸਿੰਘਾਂ, ਸਿੰਘਣੀਆਂ ਨੂੰ ਸ਼ਰਧਾ ਸਤਿਕਾਰ ਭੇਂਟ ਕੇਂਦਰ ਵਿਚ ਰਹਿਣ ਵਾਲੀਆਂ ਸਰਕਾਰਾਂ ਨੇ ਜੂਨ ’84 ਘਟਨਾ ਦੀ ਕਦੇ ਮੁਆਫ਼ੀ ਨਹੀਂ ਮੰਗੀ : ਪ੍ਰੋ. ਬਡੂੰਗਰ ਭਾਰਤ ਦੀ ਹਕੂਮਤ ਵੱਲੋਂ ਸਿੱਖ ਕੌਮ ਨੂੰ ਦਿੱਤਾ ਜੂਨ ’84 ਵੱਡਾ ਦੁਖਾਂਤ, ਨਾ ਭੁੱਲਣਯੋਗ : ਜਥੇਦਾਰ ਸੁਰਜੀਤ ਸਿੰਘ ਗੜ੍ਹੀ ਪਟਿਆਲਾ 6 ਜੂਨ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਜੂਨ ’84 ਦੀ 41ਵੀਂ ਵਰੇਗੰਢ ਮੌਕੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਜੂਨ ਘੱਲੂਘਾਰਾ ਦਿਵਸ ਮੌਕੇ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਨ ਲਈ ਕਰਵਾਏ ਅਰਦਾਸ ਸਮਾਗਮ ਵਿਚ ਦੌਰਾਨ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਜੂਨ 1984 ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਪ੍ਰਤੀ ਆਪਣਾ ਸ਼ਰਧਾ ਸਤਿਕਾਰ ਭੇਂਟ ਕੀਤਾ। ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਅਰਦਾਸ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜੂਨ 1984 ਦੌਰਾਨ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਕੇ ਸਿੱਖ ਕੌਮ ਨੂੰ ਅਜਿਹਾ ਜ਼ਖ਼ਮ ਅਤੇ ਦਰਦ ਦਿੱਤਾ, ਜੋ ਅੱਜ ਵੀ ਨਾਸੂਰ ਬਣਿਆ, ਜਿਸ ਨੂੰ ਕਦੇ ਵੀ ਅਣਡਿੱਠ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਫਸੋਸ ਹੈ ਕਿ ਸਿੱਖਾਂ ਦੇ ਮੁਕੱਦਸ ਅਸਥਾਨ ਨੂੰ ਢਹਿ ਢੇਰੀ ਕਰਨ ਵਾਲੀ ਸਰਕਾਰ ਸਮੇਤ ਸਮੇਂ ਸਮੇਂ ਦੀਆਂ ਕੇਂਦਰ ਵਿਚ ਰਹਿਣ ਵਾਲੀਆਂ ਸਰਕਾਰਾਂ ਨੇ ਇਸ ਘਟਨਾ ਦੀ ਕਦੇ ਵੀ ਮੁਆਫ਼ੀ ਨਾ ਮੰਗੀ ਗਈ, ਜਿਸ ਤੋਂ ਸਪੱਸ਼ਟ ਹੈ ਕਿ ਸੱਤਾ ਦੇ ਹੰਕਾਰ ਵਿਚ ਰਹਿਣ ਵਾਲੀਆਂ ਸਰਕਾਰਾਂ ਸਿੱਖ ਕੌਮ ਨੂੰ ਆਪਣੇ ਹੀ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਵਾਉਣ ’ਤੇ ਲੱਗੀਆਂ ਹਨ। ਇਸ ਮੌਕੇ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਕੇਂਦਰ ਦੀ ਹਕੂਮਤੀ ਸਰਕਾਰ ਦੇ ਇਸ਼ਾਰੇ ’ਤੇ ਭਾਰਤੀ ਫੌਜਾਂ ਵੱਲੋਂ ਕੀਤਾ ਗਿਆ ਹਮਲਾ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲਾ ਕਦਮ ਸੀ। ਉਨ੍ਹਾਂ ਕਿਹਾ ਕਿ ਜੂਨ 1984 ਦੌਰਾਨ ਧਰਮ ਦੀ ਰੱਖਿਆ ਕਰਦਿਆਂ ਸੰਘਰਸ਼ੀ ਯੋਧਿਆਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਜਰਨਲ ਭਾਈ ਸ਼ੁਬੇਗ ਸਿੰਘ ਅਤੇ ਭਾਈ ਅਮਰੀਕ ਸਿੰਘ ਸਮੇਤ ਅਨੇਕਾਂ ਹੀ ਸਿੰਘਾਂ ਨੇ ਭਾਰਤੀ ਫੌਜਾਂ ਨੂੰ ਮੂੰਹ ਤੋੜਵਾਂ ਜਵਾਬ ਦਿੰਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਅਤੇ ਸਬਕ ਸਿਖਾਇਆ ਕਿ ਅਜਿਹੇ ਹਮਲਿਆਂ ਨੂੰ ਸਿੱਖ ਕੌਮ ਕਦੇ ਵੀ ਅਜਿਹੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕਰੇਗੀ। ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਲਈ ਭਾਰਤ ਸਰਕਾਰ ਵੱਲੋਂ ਕੀਤਾ ਗਿਆ ਹਮਲਾ ਸੋਚੀ ਸਮਝੀ ਸਾਜਿਸ਼ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਜੂਨ 1984 ਸਿੱਖ ਕੌਮ ਨੂੰ ਦਿੱਤਾ ਗਿਆ ਅਜਿਹਾ ਦਰਦ ਹੈ, ਜਿਸ ਦੀ ਚੀਸ ਰਹਿੰਦੀ ਦੁਨੀਆ ਤੱਕ ਪੈਂਦੀ ਰਹੇਗੀ। ਉਨ੍ਹਾਂ ਕਿਹਾ ਕਿ ਅਜਿਹੇ ਦੁਖਾਂਤ ਅਤੇ ਘਟਨਾਵਾਂ ਪ੍ਰਤੀ ਕੌਮ ਨੂੰ ਸੁਚੇਤ ਰਹਿਣ ਦੀ ਲੋੜ ਹੈ। ਇਸ ਦੌਰਾਨ ਜੂਨ 1984 ਦੌਰਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸੁਖਦੇਵ ਸਿੰਘ, ਸਾਬਕਾ ਮੈਨੇਜਰ ਅਜੈਬ ਸਿੰਘ ਗਿੱਲ ਅਤੇ ਭਾਈ ਨਵਲ ਸਿੰਘ ਜਿਨ੍ਹਾਂ ਦੇ ਭਰਾ ਇਸ ਸਾਕੇ ਦੌਰਾਨ ਸ਼ਹੀਦ ਹੋ ਗਏ ਸਨ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਸਿਰੋਪਾਉ ਭੇਂਟ ਕਰਕੇ ਸਤਿਕਾਰ ਭੇਂਟ ਕੀਤਾ। ਅਰਦਾਸ ਸਮਾਗਮ ਦੌਰਾਨ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਮੈਨੇਜਰ ਭਾਗ ਸਿੰਘ ਚੌਹਾਨ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਗੁਰਬਚਨ ਸਿੰਘ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਹਲਕਾ ਇੰਚਾਰਜ ਜਸਦੀਪ ਸਿੰਘ ਸ਼ਤਰਾਣਾ, ਬਾਬਾ ਕੁਲਦੀਪ ਸਿੰਘ, ਸੁਰਿੰਦਰ ਸਿੰਘ ਘੁਮਾਣਾ, ਜੋਗਿੰਦਰ ਸਿੰਘ ਪੰਛੀ, ਸੁਖਜੀਤ ਸਿੰਘ ਬਘੌਰਾ, ਮਨਪ੍ਰੀਤ ਸਿੰਘ ਚੱਢਾ, ਮਨਜੀਤ ਸਿੰਘ ਚਹਿਲ, ਸ਼ਬਦ ਪ੍ਰਚਾਰ ਸਭਾ ਦੇ ਭਗਵੰਤ ਸਿੰਘ, ਸਾਬਕਾ ਮੈਨੇਜਰ ਹਰਦੀਪ ਸਿੰਘ ਭੰਗੂ, ਕਮਲਜੀਤ ਸਿੰਘ ਜੋਗੀਪੁਰ, ਕਰਮ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ, ਸਟਾਫ਼ ਮੈਂਬਰ ਅਤੇ ਸੰਗਤਾਂ ਆਦਿ ਸ਼ਾਮਲ ਸਨ।

Related Post