post

Jasbeer Singh

(Chief Editor)

Patiala News

ਆਜ਼ਾਦੀ ਦਿਹਾੜੇ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ

post-img

ਆਜ਼ਾਦੀ ਦਿਹਾੜੇ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ -ਏ.ਡੀ.ਸੀ. ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਨੂੰ ਕੀਤੀਆਂ ਹਦਾਇਤਾਂ ਪਟਿਆਲਾ, 29 ਜੁਲਾਈ : ਦੇਸ਼ ਦੇ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਅੱਜ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਮੌਕ ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਪਟਿਆਲਾ ਦੇ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਸਮਾਗਮ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾ ਲਏ ਜਾਣ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਪੁਲਿਸ, ਆਈ.ਆਰ.ਬੀ., ਐਨ.ਸੀ.ਸੀ., ਸਕਾਊਟਸ ਤੇ ਗਾਇਡਜ ਦੀ ਪਰੇਡ ਸਮੇਤ ਸੱਭਿਆਚਾਰਕ ਪ੍ਰੋਗਰਾਮ ਅਤੇ ਮੁਟਿਆਰਾਂ ਵੱਲੋਂ ਗਿੱਧਾ ਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਵੀਲ ਚੇਅਰ ਦੀ ਵੰਡ ਕਰਨ ਸਮੇਤ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। ਮੀਟਿੰਗ ਦੌਰਾਨ ਡੀ.ਐਫ.ਐਸ.ਸੀ. ਰਵਿੰਦਰ ਕੌਰ, ਡੀ.ਡੀ.ਐਫ. ਨਿਧੀ ਮਲਹੋਤਰਾ ਸਮੇਤ ਵੱਖ ਵੱਖ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Post

Instagram