
ਪ੍ਰਧਾਨ ਸ਼ਾਮ ਸਿੰਘ ਵਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਕੀਤਾ ਸਨਮਾਨ
- by Jasbeer Singh
- September 15, 2024

ਪ੍ਰਧਾਨ ਸ਼ਾਮ ਸਿੰਘ ਵਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਕੀਤਾ ਸਨਮਾਨ ਪਟਿਆਲਾ/ਸਨੌਰ, 15 ਸਤੰਬਰ : ਬੀਤੇ ਦਿਨੀਂ ਸਨੌਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ਦਾ ਆਗਾਜ਼ ‘ਆਪ’ ਵਿਧਾਇਕ ਸ੍ਰ. ਹਰਮੀਤ ਸਿੰਘ ਪਠਾਣਮਾਜਰਾ ਵਲੋਂ ਕੀਤਾ ਗਿਆ । ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸਨੌਰ ਸ਼ਹਿਰੀ ਪ੍ਰਧਾਨ ਸ਼ਾਮ ਸਿੰਘ ਤੇ ਸਾਥੀਆਂ ਵਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਯਾਦਗਾਰੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹ ਕਰਨ ਲਈ ਬਹੁਤ ਸ਼ਲਾਘਾਯੋਗ ਉਪਰਾਲਾ ਹੈ। ਪ੍ਰਧਾਨ ਸ਼ਾਮ ਸਿੰਘ ਸਨੌਰ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਕੇ ਬਹੁਤ ਹੀ ਵਧੀਆ ਕਾਰਜ ਕੀਤਾ ਹੈ। ਅਸੀਂ ਹਮੇਸ਼ਾਂ ਉਨ੍ਹਾਂ ਨਾਲ ਡੱਟ ਕੇ ਖੜੇ ਹਨ । ਇਸ ਮੌਕੇ ਸੀਨੀਅਰ ਆਗੂ ਯੁਵਰਾਜ ਸਿੰਘ, ਮੀਤ ਪ੍ਰਧਾਨ ਹਰਿੰਦਰ ਸਿੰਘ ਸਨੌਰ, ਸਟੇਡੀਅਮ ਦੇ ਪ੍ਰਧਾਨ ਮਨਮੀਤ ਸਿੰਘ ਮੁਨਾ, ਬਾਬਾ ਜਰਨੈਲ ਸਿੰਘ, ਕੋਚ ਇੰਦਰਜੀਤ ਸਿੰਘ, ਗੁਰਇਕਬਾਲ ਸਿੰਘ, ਭਗਵਾਨ ਦਾਸ, ਬਲਦੇਵ ਥਿੰਦ, ਜਗੀਰ ਸਿੰਘ ਭੂਰੀ ਆਦਿ ਮੌਜੂਦ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.