
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
- by Jasbeer Singh
- September 9, 2025

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਚੰਡੀਗੜ੍ਹ, 9 ਸਤੰਬਰ 2025 : ਪੰਜਾਬ ਵਿਚ ਆਏ ਹੜ੍ਹਾਂ ਕਾਰਨ ਤਬਾਹ ਹੋਏ ਖੇਤਰਾਂ ਤੇ ਉਨ੍ਹਾਂ ਵਿਚ ਰਹਿੰਦੇ ਲੋਕਾਂ ਦੀ ਸਾਰ ਲੈਣ ਲਈ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਪੰਜਾਬ ਆਉਣਗੇ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕਰਨਗੇ। ਦੋਵੇਂ ਸੂਬਿਆਂ ਨੂੰ ਸੂਬਾ ਸਰਕਾਰਾਂ ਨੇ ਐਲਾਨਿਆਂ ਹੈ ਹੜ੍ਹ ਪ੍ਰਭਾਵਿਤ ਸੂਬਾ ਪੰਜਾਬ ਅਤੇ ਹਿਮਾਾਚਲ ਪ੍ਰਦੇੇਸ਼ ਜਿਨ੍ਹਾਂ ਨੂੰ ਦੋਹਾਂ ਸੂਬਿਆਂ ਦੀਆਂ ਸਟੇਟ ਗੌਰਮਿੰਟ ਵਲੋਂ ਹੀ ਹੜ੍ਹ ਪ੍ਰਭਾਵਿਤ ਸੂਬਾ ਐਲਾਨਿਆਂ ਗਿਆ ਹੈ ਵਿਖੇ ਹੜ੍ਹ ਆਉਣ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਹੋਵੇਗਾ। ਪ੍ਰਧਾਨ ਮੰਤਰੀ ਦਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਪ੍ਰੋਗਰਾਮ ਪ੍ਰਧਾਨ ਮੰਤਰੀ ਸਵੇਰੇ ਸਭ ਤੋਂ ਪਹਿਲਾਂ ਹਵਾਈ ਜਹਾਜ਼ ਰਾਹੀਂ ਪਠਾਨਕੋਟ ਪਹੁੰਚਣਗੇ। ਇੱਥੋਂ ਉਹ ਹੈਲੀਕਾਪਟਰ ਰਾਹੀਂ ਹਿਮਾਚਲ ਪ੍ਰਦੇਸ਼ ਜਾਣਗੇ। ਇੱਥੇ ਉਹ ਤਿੰਨ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ, ਚੰਬਾ, ਕੁੱਲੂ ਅਤੇ ਮੰਡੀ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਸਵੇਰੇ ਲਗਭਗ 11:30 ਵਜੇ ਗੱਗਲ ਹਵਾਈ ਅੱਡੇ `ਤੇ ਉਤਰਨਗੇ। ਇੱਥੋਂ ਉਹ ਧਰਮਸ਼ਾਲਾ ਜਾਣਗੇ ਅਤੇ ਦੁਪਹਿਰ 12 ਵਜੇ ਦੇ ਕਰੀਬ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।