

ਪ੍ਰਧਾਨ ਮੰਤਰੀ ਦਾ ਰਾਜ ਸਭਾ ’ਚ ਭਾਸ਼ਣ; ਵਿਰੋਧੀ ਧਿਰ ਵੱਲੋਂ ਵਾਕਆਊਟ ਨਵੀਂ ਦਿੱਲੀ, 3 ਜੁਲਾਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੇਪਰ ਲੀਕ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਸਾਰੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਹਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 60 ਸਾਲਾਂ ਬਾਅਦ ਅਜਿਹਾ ਹੋਇਆ ਹੈ ਕਿ 10 ਸਾਲਾਂ ਬਾਅਦ ਮੁੜ ਉਹੀ ਸਰਕਾਰ ਵਾਪਸ ਆਈ ਹੈ ਪਰ ਇਹ ਗੱਲ ਕਈਆਂ ਨੂੰ ਹਜ਼ਮ ਨਹੀਂ ਹੋ ਰਹੀ। ਇਸ ਤੋਂ ਬਾਅਦ ਸਦਨ ਵਿਚ ਹੰਗਾਮਾ ਹੋ ਗਿਆ। ਪ੍ਰਧਾਨ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਹੰਗਾਮਾ ਕਰਦੀ ਰਹੀ। 32 ਮਿੰਟ ਦੇ ਭਾਸ਼ਣ ਤੋਂ ਬਾਅਦ ਵਿਰੋਧੀ ਧਿਰ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ। ਇਸ ’ਤੇ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਉਹ ਉਨ੍ਹਾਂ ਤੋਂ ਨਹੀਂ ਬਲਕਿ ਸੰਵਿਧਾਨ ਤੋਂ ਮੂੰਹ ਮੋੜ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ (ਵਿਰੋਧੀ ਧਿਰ) ਦੇਸ਼ ਵਾਸੀਆਂ ਵੱਲੋਂ ਦਿੱਤੇ ਫਤਵੇ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ ਤੇ ਉਹ ਹੁਣ ਮੈਦਾਨ ਛੱਡ ਕੇ ਭੱਜ ਗਏ ਹਨ।
Related Post
Popular News
Hot Categories
Subscribe To Our Newsletter
No spam, notifications only about new products, updates.