ਪ੍ਰਧਾਨ ਮੰਤਰੀ ਕਰਨਗੇ ਪੰਜਾਬ ਦਾ ਦੌਰਾ ਨਵੀਂ ਦਿੱਲੀ, 27 ਜਨਵਰੀ 2026 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਜਨਮ ਦਿਹਾੜੇ ਮੌਕੇ ਪੰਜਾਬ ਦਾ ਦੌਰਾ ਕਰਨਗੇ। ਕਦੋਂ ਕਰਨਗੇ ਪ੍ਰਧਾਨ ਮੰਤਰੀ ਪੰਜਾਬ ਦਾ ਦੌਰਾ ਮਿਲੀ ਜਾਣਕਾਰੀ ਅਨੁਸਾਰ ਜੋ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਪੰਜਾਬ (ਜਲੰਧਰ) ਦਾ ਦੌਰਾ ਕਰਨ ਮੌਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਜਨਮ ਦਿਹਾੜਾ ਮਨਾਇਆ ਜਾਵੇਗਾ ਦਾ ਇਹ ਦੌਰਾ 1 ਫਰਵਰੀ ਨੂੰ ਹੋਵੇਗਾ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣਗੇ। ਦੱਸਿਆ ਜਾ ਰਿਹਾ ਹੈ ਕਿ ਉਹ ਸ਼ਾਮ 4 ਵਜੇ ਉੱਥੇ ਪਹੁੰਚਣਗੇ । ਪ੍ਰਧਾਨ ਮੰਤਰੀ ਦੀ ਇਹ ਫੇਰੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਵਸ ਦੇ ਸ਼ੁਭ ਮੌਕੇ ਨੂੰ ਸਮਰਪਿਤ ਹੋਵੇਗੀ । ਪ੍ਰਸ਼ਾਸਨ ਅਤੇ ਡੇਰਾ ਪ੍ਰਬੰਧਨ ਨੇ ਇਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼ਰਧਾਲੂ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ ।
