ਮੁਰਾਦਪੁਰਾ ਦੇ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਮੁਅੱਤਲ ਅੰਮ੍ਰਿਤਸਰ, 23 ਜਨਵਰੀ 2026 : ਪੰਜਾਬ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੀਨੀਅਰ ਸੈਕੰਡਰੀ ਸਕੂਲ (ਮੁਰਾਦਪੁਰਾ) ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਕੀ ਕਾਰਨ ਰਿਹਾ ਪ੍ਰਿੰਸੀਪਲ ਨੂੰ ਮੁਅੱਤਲ ਕਰਨ ਦਾ ਪ੍ਰਾਪਤ ਜਾਣਕਾਰੀ ਅਨੁਸਾਰ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਸਕੂਲ ਦੇ ਜਿਸ ਪ੍ਰਿੰਸੀਪਲ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਨ ਦਾ ਹੁਕਮ ਦਿੱਤਾ ਗਿਆ ਹੈ ਦਾ ਦੋਸ਼ ਹੈ ਕਿ ਪ੍ਰਿੰਸੀਪਲ ਰੇਖਾ ਮਹਾਜਨ ਵਲੋਂ ਡੀ. ਪੀ. ਈ. ਅਧਿਆਪਕ ਜ਼ੋਰਇੰਦਰ ਸਿੰਘ ਵਿਰੁਧ ਜਾਤੀ ਸੂਚਕ ਸ਼ਬਦਾਵਲੀ ਵਰਤੀ ਗਈ ਸੀ, ਜਿਸ ਤੋਂ ਬਾਅਦ ਵਿਭਾਗ ਵਲੋਂ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਤੇ ਕਮੇਟੀ ਦੀ ਜਾਂਚ ਵਿਚ ਰੇਖਾ ਮਹਾਜਨ ਦੋਸ਼ੀ ਪਾਈ ਗਈ । ਜਿਸ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ। ਚੇਅਰਮੈਨ ਜਸਵੀਰ ਗੜ੍ਹੀ ਨੇ ਕੀ ਆਖਿਆ ਪੰਜਾਬ ਵਿਚ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਖਿਆ ਹੈ ਕਿ ਮੁੱਢਲੀ ਜਾਂਚ ਦੌਰਾਨ ਹੀ ਪ੍ਰਿੰਸੀਪਲ ਰੇਖਾ ਮਹਾਜਨ ਦੋਸ਼ੀ ਪਾਈ ਗਈ ਸੀ ਪਰ ਵਿਭਾਗੀ ਜਾਂਚ ਵਿਚ ਸਿੱਧ ਹੋ ਚੁੱਕਾ ਹੈ ਕਿ ਪ੍ਰਿੰਸੀਪਲ ਰੇਖਾ ਮਹਾਜਨ ਆਦਤਨ ਦੋਸ਼ੀ ਹੈ, ਇਸ ਲਈ ਵਿਭਾਗੀ ਕਾਰਵਾਈ ਲਈ ਲਿਖਿਆ ਗਿਆ ਹੈ ।
