
ਪ੍ਰੋ. ਬਡੂੰਗਰ ਨੇ ਪਰਮਿੰਦਰ ਢੀਂਡਸਾ ਨਾਲ ਮੁਲਾਕਾਤ ਕਰਕੇ ਕੀਤਾ ਦੁੱਖ ਸਾਂਝਾ
- by Jasbeer Singh
- June 2, 2025

ਪ੍ਰੋ. ਬਡੂੰਗਰ ਨੇ ਪਰਮਿੰਦਰ ਢੀਂਡਸਾ ਨਾਲ ਮੁਲਾਕਾਤ ਕਰਕੇ ਕੀਤਾ ਦੁੱਖ ਸਾਂਝਾ ਸੁਖਦੇਵ ਸਿੰਘ ਢੀਂਡਸਾ ਖਅਕਾਲੀ ਦਲ ਅਤੇ ਸਿਧਾਂਤਾਂ ਨੂੰ ਪ੍ਰਣਾਏ ਰਹੇ : ਪ੍ਰੋ.ਬਡੂੰਗਰ ਪਟਿਆਲਾ 2 ਜੂਨ : ਸਾਬਕਾ ਰਾਜ ਸਭਾ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਸਦੀਵੀ ਵਿਛੋੜੇ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਪਰਮਿੰਦਰ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਸਦੀਵੀ ਵਿਛੋੜੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਕਾਲੀ ਸੰਘਰਸ਼ ਅਤੇ ਸਿੱਖ ਸਿਆਸਤ ਵਿਚ ਸ. ਸੁਖਦੇਵ ਸਿੰਘ ਢੀਂਡਸਾ ਦੀ ਸਰਗਰਮ ਭੂਮਿਕਾ ਰਹੀ ਅਤੇ ਉਨ੍ਹਾਂ ਦਾ ਵਿਛੋੜਾ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ. ਢੀਂਡਸਾ ਨੇ ਹਮੇਸ਼ਾ ਅਕਾਲੀ ਦਲ ਨੂੰ ਪਹਿਲ ਦਿੱਤੀ ਅਤੇ ਸਿਧਾਂਤਾਂ ਨੂੰ ਪ੍ਰਰਣਾਏ ਹੋਏ ਸਨ। ਉਨ੍ਹਾਂ ਨੇ ਅਕਾਲੀ ਦਲ ਦੀ ਮਜ਼ਬੂਤੀ ਲਈ ਅਤੇ ਸਮੇਂ ਸਮੇਂ ’ਤੇ ਆਪਣੀ ਸੂਝ ਬੂਝ ਨਾਲ ਫ਼ੈਸਲੇ ਕੀਤੇ, ਜੋ ਕਦੇ ਅਣਡਿੱਠ ਨਹੀਂ ਕੀਤੇ ਜਾ ਸਕੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੇ ਸਦੀਵੀ ਵਿਛੋੜੇ ਨਾਲ ਜਿਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਹੀ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਉਨ੍ਹਾਂ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਆਖਰੀ ਸਾਹਾਂ ਤੱਕ ਅਕਾਲੀ ਦਲ ਨੂੰ ਸਮਰਪਿਤ ਰਹੇ, ਜਿਨ੍ਹਾਂ ਨੇ ਸਮਰਪਿਤ ਭਾਵਨਾ ਨਾਲ ਹਮੇਸ਼ਾ ਪਾਰਟੀ ਦੇ ਫੈਸਲਿਆਂ ਦੇ ਨਾਲ ਜਾਣ ਨੂੰ ਹੀ ਤਰਜੀਹ ਦਿੱਤੀ ਅਜਿਹੀ ਵਿਛੜੀ ਰੂਹ ਨੂੰ ਪ੍ਰਮਾਤਮਾ ਆਪਣੇ ਚਰਨਾਂ ਵਿਚ ਨਿਵਾਸ਼ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।