post

Jasbeer Singh

(Chief Editor)

Patiala News

ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਹਿਮਤ ਹੋਣ ਦਾ ਕੀਤਾ ਸਵਾਗਤ

post-img

ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਹਿਮਤ ਹੋਣ ਦਾ ਕੀਤਾ ਸਵਾਗਤ ਸਿਰਮੌਰ ਸੰਸਥਾ ਦੇ ਵਡਮੁੱਲੇ ਕਾਰਜਾਂ ਲਈ ਐਡਵੋਕੇਟ ਧਾਮੀ ਵੱਲੋ ਲਿਆ ਫ਼ੈਸਲਾ ਸ਼ਲਾਘਾਯੋਗ ਪਟਿਆਲਾ 18 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵਾਪਸ ਅਹੁਦਾ ਸੰਭਾਲਣ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਸਤੀਫ਼ਾ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ ਅਤੇ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਤੱਕ ਪਹੁੰਚ ਕਰਕੇ ਇਹ ਅਪੀਲ ਕੀਤੀ ਜਾ ਰਹੀ ਸੀ ਕਿ ਉਹ ਆਪਸ ਆਪਣਾ ਅਹੁਦਾ ਸੰਭਾਲਣ ਪਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਸਮੇਤ ਸਮੁੱਚੀ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਦੇ ਅੰਤਰੰਗ ਕਮੇਟੀ ਮੈਂਬਰਾਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਪਹੁੰਚ ਕਰਨੀ ਅਤੇ ਉਨ੍ਹਾਂ ਨੂੰ ਇਸ ਗੱਲ ਲਈ ਮਨਵਾ ਲੈਣਾ ਇਕ ਸਵਾਗਤਯੋਗ ਫ਼ੈਸਲਾ ਹੈ । ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਵਡਮੁੱਲੇ ਕਾਰਜਾਂ ਕਰਕੇ ਜਾਣੀ ਜਾਂਦੀ ਅਤੇ ਨਿਰੰਤਰ ਕਾਰਜਾਂ ਨੂੰ ਜਾਰੀ ਰੱਖਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਹ ਅਹਿਮ ਕਾਰਜ ਆਪਣੀਆਂ ਸੇਵਾਵਾਂ ਨੂੰ ਨਿਰੰਤਰ ਜਾਰੀ ਕਰਕੇ ਹੀ ਰੱਖ ਸਕਦੇ ਹਨ । ਪ੍ਰੋ. ਬਡੂੰਗਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਵਿਖਾਈ ਫ਼ਰਾਖ਼ਦਿਲੀ ਸਦਕਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਜਲਦ ਆਪਣੀਆਂ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਣਗੇ ਅਤੇ ਇਸ ਫ਼ੈਸਲੇ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਉਨ੍ਹੀਂ ਘੱਟ ਹੈ ।

Related Post