
ਉਪ ਕੁਲਪਤੀ ਦੀ ਨਿਯੁਕਤੀ ਦੇ ਮਸਲੇ ’ਤੇ ਪ੍ਰੋ. ਬਡੂੰਗਰ ਨੇ ਰਾਜਪਾਲ ਨੂੰ ਲਿਖਿਆ ਪੱਤਰ
- by Jasbeer Singh
- February 17, 2025

ਉਪ ਕੁਲਪਤੀ ਦੀ ਨਿਯੁਕਤੀ ਦੇ ਮਸਲੇ ’ਤੇ ਪ੍ਰੋ. ਬਡੂੰਗਰ ਨੇ ਰਾਜਪਾਲ ਨੂੰ ਲਿਖਿਆ ਪੱਤਰ ਪੰਜਾਬੀ ਯੂਨੀਵਰਸਿਟੀ ਦੇ ਭਵਿੱਖ ਲੲਂੀ ਵਾਈਸ ਚਾਂਸਲਰ ਦੀ ਨਿਯੁਕਤੀ ਜਲਦ ਹੋਵੇ : ਪ੍ਰੋ. ਬਡੂੰਗਰ ਪਟਿਆਲਾ 16 ਫਰਵਰੀ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੀ ਨਿਯੁਕਤੀ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਲਿਖਤੀ ਪੱਤਰ ਭੇਜ ਕੇ ਇਸ ਮੁੱਦੇ ਪ੍ਰਤੀ ਧਿਆਨ ਕੇਂਦਰਿਤ ਕਰਨ ਅਤੇ ਜਲਦ ਯੂਨੀਵਰਸਿਟੀ ਦੇ ਭਵਿੱਖ ਦੀ ਬੇਹਤਰੀ ਨੂੰ ਲੈ ਕੇ ਵਾਈਸ ਚਾਂਸਲਰ ਦੀ ਜਲਦ ਨਿਯੁਕਤੀ ਕਰਨ ਦੀ ਮੰਗ ਚੁੱਕੀ ਹੈ । ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਰਾਜਪਾਲ ਦੇ ਨਾਮ ਪੱਤਰ ਵਿਚ ਲਿਖਿਆ ਹੈ ਕਿ ਮਾਲਵਾ ਖਿੱਤੇ ਦੀ ਮਹਾਨ ਵਿਦਿਅਕ ਸੰਸਥਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਲੰਮੇ ਸਮੇਂ ਤੀ ਯੋਗ ਉਪ ਕੁਲਪਤੀ ਦੀ ਉਡੀਕ ਕਰ ਰਹੀ ਹੈ, ਪ੍ਰੰਤੂ ਇਹ ਮਸਲਾ ਸਿਆਸੀ ਅਤੇ ਉਚ ਸਖਸ਼ੀਅਤਾਂ ਦੀ ਆਪਸੀ ਖਹਿਬਾਜ਼ੀ ਦੀ ਭੇਂਟ ਚੜਦਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬੀ ਯੂਨੀਵਰਸਿਟੀ ਵਿਚ ਸਥਾਪਿਤ ਵੱਖ ਵੱਖ ਵਿਭਾਗਾਂ ਦੇ ਅਹਿਮ ਕਾਰਜਾਂ ਤੋਂ ਇਲਾਵਾ ਖੋਜ ਪੱਖ ਤੋਂ, ਅਧਿਆਪਕਾਂ, ਗੈਰ ਅਧਿਾਪਨ ਅਮਲੇ ਅਤੇ ਖ਼ਾਸ ਕਰਕੇ ਵਿਦਿਆਰਥੀਆਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਾਰਿਆਂ ਦੇ ਸਾਂਝੇ ਹਨ, ਜੋ ਆਉਣ ਵਾਲਾ ਭਵਿੱਖ ਵੀ ਹਨ, ਪ੍ਰੰਤੂ ਇਸ ਮਸਲੇ ਪ੍ਰਤੀ ਕੋਈ ਸੰਜੀਦਾ ਕਾਰਵਾਈ ਸਾਹਮਣੇ ਨਹੀਂ ਆ ਰਹੀ ਹੈ, ਜਿਸ ਕਾਰਨ ਉਪ ਕੁਲਪਤੀ ਦੀ ਨਿਯੁਕਤੀ ਨੂੰ ਲੈ ਕੇ ਬਹੁਤ ਸਾਰੇ ਵਿਵਾਦ ਵੀ ਪਨਪਦੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਹਿਲਾਂ ਹੀ ਵਿੱਤੀ ਬੋਝ ਦਾ ਸਾਹਮਣਾ ਕਰ ਰਹੀ ਹੈ ਅਤੇ ਅਜਿਹੇ ਵਿਚ ਬਹੁਤ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀ ਪੰਜਾਬੀ ਯੂਨੀਵਰਸਿਟੀ ਦੇ ਮੁਕਾਬਲੇ ਅੱਗੇ ਨਿਕਲਦੀਆਂ ਵਿਖਾਈ ਦੇ ਰਹੀਆਂ ਹਨ ਅਤੇ ਅਜਿਹੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਵਿਚ ਮੋਟੀਆਂ ਰਕਮਾਂ ਰਾਹੀਂ ਵਿਦਿਆਰਥੀਆਂ ਦੀ ਵੱਡਾ ਲੁੱਟ ਵੀ ਕੀਤੀ ਜਾ ਰਹੀ ਹੈ, ਜਿਸ ਪ੍ਰਤੀ ਧਿਆਨ ਦੇਣਾ ਸਮੇਂ ਦੀ ਵੱਡੀ ਮੰਗ ਹੈ। ਪ੍ਰੋ. ਬਡੂੰਗਰ ਪੰਜਾਬ ਦੇ ਰਾਜਪਾਲ ਨੂੰ ਪੰਜਾਬੀ ਯੂਨੀਵਰਸਿਟੀ ਵਿਚ ਉਪ ਕੁਲਪਤੀ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਇਹ ਨਿਯੁਕਤੀ ਜਲਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਅਜਿਹਾ ਕਾਰਜ ਹੋਣ ਨਾਲ ਪੰਜਾਬੀ ਯੂਨੀਵਰਸਿਟੀ ਅੰਦਰਲੇ ਕਾਰਜ ਵਿਚ ਜਲਦ ਨੇਪਰੇ ਚੜ ਸਕਦੇ ਹਨ ।
Related Post
Popular News
Hot Categories
Subscribe To Our Newsletter
No spam, notifications only about new products, updates.