July 6, 2024 01:35:55
post

Jasbeer Singh

(Chief Editor)

Patiala News

ਪ੍ਰੋ. ਅਰਵਿੰਦ ਵੱਲੋਂ ਅਲੂਮਨੀ ਮੀਟ ਨੂੰ ਯਾਦਗਾਰੀ ਬਣਾਉਣ ਲਈ ਨਿਰਦੇਸ਼

post-img

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਦੀ ਮਿਲਣੀ ਹਿਤ ਕਰਵਾਈ ਜਾ ਰਹੀ ‘ਅਲੂਮਨੀ ਮੀਟ’ ਨੂੰ ਯਾਦਗਾਰ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਹਫ਼ਤੇ ਆਨਲਾਈਨ ਅਤੇ ਅਗਲੇ ਹਫ਼ਤੇ ਆਫਲਾਈਨ ਕਰਵਾਈ ਜਾ ਰਹੀ ਅਲੂਮਨੀ ਮੀਟ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪ੍ਰੋ. ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਨਾਲ਼ ਭਾਵੁਕ ਸਾਂਝਾਂ ਜੁੜੀਆਂ ਹੁੰਦੀਆਂ ਹਨ। ਇਸ ਕਰ ਕੇ ਇਸ ਦੇ ਪ੍ਰਬੰਧ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਇਸ ਵਿੱਚ ਵੱਧ ਤੋਂ ਵੱਧ ਸਾਬਕਾ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਜਾਰੀ ਕੀਤੇ। ਜ਼ਿਕਰਯੋਗ ਹੈ ਕਿ ਆਨਲਾਈਨ ਅਲੂਮਨੀ ਮੀਟ 20 ਅਪਰੈਲ ਨੂੰ ਕਰਵਾਈ ਜਾ ਰਹੀ ਹੈ ਜਿਸ ਵਿੱਚ ਵਿਦੇਸ਼ਾਂ ਅਤੇ ਦੂਰ ਦਰਾਜ ਵਿੱਚ ਰਹਿਣ ਵਾਲ਼ੇ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਹਿੱਸਾ ਲੈ ਸਕਣਗੇ। ਆਫ਼ਲਾਈਨ ਅਲੂਮਨੀ ਮੀਟ 24 ਅਪਰੈਲ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਕਰਵਾਈ ਜਾਵੇਗੀ। 

Related Post