post

Jasbeer Singh

(Chief Editor)

Patiala News

ਪ੍ਰੋ. ਪਰਮਵੀਰ ਸਿੰਘ ਨੇ ਪੰਜਾਬੀ ਯੂਨਵਿਰਸਿਟੀ ਦੇ ਸੂਫ਼ੀ ਸੈਂਟਰ ਵਿਖੇ ਡਾਇਰੈਕਟਰ ਦਾ ਅਹੁਦਾ ਸੰਭਾਲਿਆ

post-img

ਪ੍ਰੋ. ਪਰਮਵੀਰ ਸਿੰਘ ਨੇ ਪੰਜਾਬੀ ਯੂਨਵਿਰਸਿਟੀ ਦੇ ਸੂਫ਼ੀ ਸੈਂਟਰ ਵਿਖੇ ਡਾਇਰੈਕਟਰ ਦਾ ਅਹੁਦਾ ਸੰਭਾਲਿਆ ਪਟਿਆਲਾ, 27 ਜੁਲਾਈ : ਪੰਜਾਬੀ ਯੂਨੀਵਰਸਿਟੀ ਦੇ ਬਾਬਾ ਫ਼ਰੀਦ ਸੈਂਟਰ ਫ਼ਾਰ ਸੂਫ਼ੀ ਸਟੱਡੀਜ਼ ਦੇ ਡਾਇਰੈਕਰ ਵਜੋਂ ਤਾਇਨਾਤ ਕੀਤੇ ਪ੍ਰੋ. ਪਰਮਵੀਰ ਸਿੰਘ ਨੇ ਆਪਣਾ ਅਹੁਦਾ ਸੰਭਾਲ਼ ਲਿਆ ਹੈ। ਯੂਨੀਵਰਸਿਟੀ ਦੇ ਪ੍ਰੋ. ਹਰਬੰਸ ਸਿੰਘ ਸਿੱਖ ਧਰਮ ਵਿਸ਼ਵਕੋਸ਼ ਵਿਭਾਗ ਵਿੱਚ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਡਾ. ਪਰਮਵੀਰ ਸਿੰਘ ਦੇ ਅਹੁਦਾ ਸੰਭਾਲਣ ਸਮੇਂ ਡੀਨ ਅਕਾਦਮਿਕ ਮਾਮਲੇ ਅਤੇ ਕਾਰਜਕਾਰੀ ਪ੍ਰੋ. ਏ. ਕੇ. ਤਿਵਾੜੀ ਸਮੇਤ ਹੋਰ ਅਧਿਕਾਰੀ ਅਤੇ ਅਧਿਆਪਕ ਵੀ ਹਾਜ਼ਰ ਰਹੇ । ਪ੍ਰੋ. ਏ. ਕੇ. ਤਿਵਾੜੀ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਪ੍ਰੋ. ਪਰਮਵੀਰ ਸਿੰਘ ਦੀ ਅਗਵਾਈ ਵਿੱਚ ਸੂਫ਼ੀ ਸੈਂਟਰ ਦੀਆਂ ਅਕਾਦਮਿਕ ਸਰਗਰਮੀਆਂ ਵਿੱਚ ਵਾਧਾ ਹੋਵੇਗਾ ਜਿਸ ਨਾਲ਼ ਅਕਾਦਮਿਕ ਖੇਤਰ ਨੂੰ ਲਾਭ ਪਹੁੰਚੇਗਾ। ਇਸ ਮੌਕੇ ਹਾਜ਼ਰ ਡਾ. ਜਸਬੀਰ ਕੌਰ ਨੇ ਕਿਹਾ ਕਿ ਪ੍ਰੋ. ਪਰਮਵੀਰ ਆਪਣੀਆਂ ਗਤੀਵਿਧੀਆਂ ਰਾਹੀਂ ਸੂਫ਼ੀ ਗਿਆਨ ਨੂੰ ਉਤਸਾਹਿਤ ਕਰਨ ਦੇ ਆਪਣੇ ਮਿਸ਼ਨ ਵਿੱਚ ਸੈਂਟਰ ਨੂੰ ਵੱਡੀਆਂ ਪ੍ਰਾਪਤੀਆਂ ਵੱਲ ਲਿਜਾਣਗੇ । ਇਸ ਮੌਕੇ ਹਾਜ਼ਰ ਡਾ. ਮੁਹੰਮਦ ਇਦਰੀਸ, ਡਾ. ਮਲਕਿੰਦਰ ਸਿੰਘ, ਡਾ. ਕਸ਼ਮੀਰ ਸਿੰਘ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਗਈ।

Related Post