post

Jasbeer Singh

(Chief Editor)

Patiala News

ਪੰਜਾਬੀ ਯੂਨੀਵਰਸਿਟੀ ਵਿਖੇ 'ਜਾਨਵਰਾਂ ਦੇ ਕੱਟਣ ਦੇ ਪ੍ਰਬੰਧਨ ਅਤੇ ਰੋਕਥਾਮ' ਸਬੰਧੀ ਪ੍ਰੋਗਰਾਮ ਕਰਵਾਇਆ

post-img

ਪੰਜਾਬੀ ਯੂਨੀਵਰਸਿਟੀ ਵਿਖੇ 'ਜਾਨਵਰਾਂ ਦੇ ਕੱਟਣ ਦੇ ਪ੍ਰਬੰਧਨ ਅਤੇ ਰੋਕਥਾਮ' ਸਬੰਧੀ ਪ੍ਰੋਗਰਾਮ ਕਰਵਾਇਆ --ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਕਮਿਊਨਿਟੀ ਮੈਡੀਸਨ ਵਿਭਾਗ ਤੋਂ ਡਾ. ਪ੍ਰਿਆ ਸਾਹਨੀ ਨੇ ਦੱਸੇ ਨੁਕਤੇ - ਪੰਜਾਬੀ ਯੂਨੀਵਰਸਿਟੀ ਇਸ ਮਸਲੇ ਉੱਤੇ ਹੈ ਗੰਭੀਰ: ਡਾ. ਜਗਦੀਪ ਸਿੰਘ ਪਟਿਆਲਾ, 27 ਜੂਨ : ਯੂਨੀਵਰਸਿਟੀ ਦੇ ਭਾਈ ਘਨੱਈਆ ਸਿਹਤ ਕੇਂਦਰ ਵੱਲੋਂ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਸਹਿਯੋਗ ਨਾਲ਼ ਅੱਜ 'ਜਾਨਵਰਾਂ ਦੇ ਕੱਟਣ ਦੇ ਪ੍ਰਬੰਧਨ ਅਤੇ ਰੋਕਥਾਮ' ਸਬੰਧੀ ਵਿਸ਼ੇ ਉੱਤੇ ਸਮਾਗਮ ਕਰਵਾਇਆ ਗਿਆ।  ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਕਮਿਊਨਿਟੀ ਮੈਡੀਸਨ ਵਿਭਾਗ ਤੋਂ ਡਾ. ਪ੍ਰਿਆ ਸਾਹਨੀ ਨੇ ਇਸ ਮੌਕੇ ਵਿਸ਼ਾ ਮਾਹਿਰ ਵਜੋਂ ਸੰਵਾਦ ਰਚਾਇਆ । ਉਹਨਾਂ ਵੱਖ ਵੱਖ ਜਾਨਵਰਾਂ ਵੱਲੋਂ ਕੱਟੇ ਜਾਣ ਦੀਆਂ ਸੰਭਾਵਨਾਵਾਂ ਅਤੇ ਇਸ ਸਬੰਧੀ ਪ੍ਰਬੰਧਨ ਅਤੇ ਬਚਾਓ ਬਾਰੇ ਨੁਕਤੇ ਸਾਂਝੇ ਕੀਤੇ। ਉਨ੍ਹਾਂ ਪਾਗਲ ਕੁੱਤਿਆਂ ਦੇ ਲੱਛਣਾਂ ਅਤੇ ਹਲਕਾਅ ਸਬੰਧੀ ਟੀਕਿਆਂ ਦੇ ਪ੍ਰਭਾਵ ਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ। ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਇਸ ਮਸਲੇ ਉੱਤੇ ਬਹੁਤ ਗੰਭੀਰ ਹੈ। ਕੈੰਪਸ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਅਣਸੁਖਾਵੀਆਂ ਸੰਭਾਵਿਤ ਘਟਨਾਵਾਂ ਨੂੰ ਰੋਕਣ ਨੂੰ ਸੰਜੀਦਗੀ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਪ੍ਰੋਗਰਾਮ ਇਸੇ ਦਿਸ਼ਾ ਵਿੱਚ ਉਠਾਇਆ ਗਿਆ ਇੱਕ ਕਦਮ ਹੈ ਜਿੱਥੇ ਇਸ ਦੇ ਹੱਲ ਬਾਰੇ ਵਿਚਾਰ ਕੀਤੇ ਗਏ। ਸਰਕਾਰੀ ਮੈਡੀਕਲ ਕਾਲਜ ਤੋਂ ਦੇ ਈ.ਐਨ.ਟੀ ਵਿਭਾਗ ਦੇ ਮੁਖੀ ਡਾ. ਡਿੰਪਲ ਸਾਹਨੀ ਨੇ ਵੀ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਯੂਨੀਵਰਸਿਟੀ ਤੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਣੀ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਇਸ ਪ੍ਰੋਗਰਾਮ ਨੂੰ ਉਲੀਕੇ ਜਾਣ ਦੀ ਲੋੜ ਅਤੇ ਇਸ ਸਬੰਧੀ ਹੋਰ ਯੋਜਨਾਵਾਂ ਬਾਰੇ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਵਾਈਸ ਚਾਂਸਲਰ ਸਾਹਿਬ ਵੱਲੋਂ ਇਹ ਪ੍ਰੋਗਰਾਮ ਉਲੀਕੇ ਜਾਣ ਬਾਰੇ ਨਿਰਦੇਸ਼ ਦਿੱਤੇ ਗਏ ਸਨ। ਡੀਨ ਅਕਾਦਮਿਕ ਮਾਮਲੇ ਡਾ. ਨਰਿੰਦਰ ਕੌਰ ਮੁਲਤਾਨੀ, ਨੇ ਆਪਣੇ ਭਾਸ਼ਣ ਵਿੱਚ ਕੁੱਤਿਆਂ ਦੇ ਕੱਟਣ ਦੇ ਵੱਧ ਰਹੇ ਮਾਮਲਿਆਂ ਅਤੇ ਕੈਂਪਸ ਦੇ ਵਸਨੀਕਾਂ ਵਿੱਚ ਫੈਲੀ ਦਹਿਸ਼ਤ ਬਾਰੇ ਗੱਲ ਕਰਦਿਆਂ ਅਜਿਹੇ ਪ੍ਰੋਗਰਾਮਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ। ਰਜਿਸਟਰਾਰ  ਡਾ. ਸੰਜੀਵ ਪੁਰੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਯੂਨੀਵਰਸਿਟੀ ਅਧਿਕਾਰੀ ਇਸ ਮਸਲੇ ਦਾ ਸੁਖਾਵਾਂ ਹੱਲ ਲੱਭਣ ਲਈ ਜਿਲ੍ਹਾ ਪ੍ਰਬੰਧਨ ਪਟਿਆਲਾ ਨਾਲ ਵੀ ਸੰਪਰਕ ਵਿੱਚ ਹਨ। ਇਸ ਮੌਕੇ ਵਿੱਤ ਅਫ਼ਸਰ ਡਾ. ਪਰਮੋਦ ਅਗਰਵਾਲ, ਐਮ.ਐਮ.ਟੀ.ਟੀ.ਸੀ (ਐਚ.ਆਰ.ਡੀ.ਸੀ) ਦੇ ਡਾਇਰੈਕਟਰ ਡਾ. ਰਮਨ ਮੈਣੀ ਅਤੇ ਸਿਹਤ ਕੇਂਦਰ ਦਾ ਅਮਲਾ ਮੌਜੂਦ ਰਿਹਾ ।

Related Post