
ਸਾਈਬਰ ਸੁਰੱਖਿਆ ਤੋਂ ਬਿਨਾ ਦੇਸ਼ ਦੀ ਤਰੱਕੀ ਸੰਭਵ ਨਹੀ: ਅਮਿਤ ਸ਼ਾਹ
- by Jasbeer Singh
- September 10, 2024

ਸਾਈਬਰ ਸੁਰੱਖਿਆ ਤੋਂ ਬਿਨਾ ਦੇਸ਼ ਦੀ ਤਰੱਕੀ ਸੰਭਵ ਨਹੀ: ਅਮਿਤ ਸ਼ਾਹ ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਈਬਰ ਸੁਰੱਖਿਆ ਨੂੰ ਕੌਮੀ ਸੁਰੱਖਿਆ ਦਾ ਅਨਿੱਖੜਵਾਂ ਅੰਗ ਦੱਸਦੇ ਹੋਏ ਅੱਜ ਕਿਹਾ ਕਿ ਦੇਸ਼ ਦੀ ਤਰੱਕੀ ਸਾਈਬਰ ਸੁਰੱਖਿਆ ਤੋਂ ਬਿਨਾ ਸੰਭਵ ਨਹੀਂ ਹੈ। ਸ਼ਾਹ ਨੇ ਇਕ ਪ੍ਰੋਗਰਾਮ ਵਿੱਚ ਇਹ ਵੀ ਕਿਹਾ ਕਿ ਸਾਈਬਰ ਅਪਰਾਧ ਦੀ ਕੋਈ ਸੀਮਾ ਨਹੀਂ ਹੁੰਦੀ ਅਤੇ ਇਸ ਵਾਸਤੇ ਇਹ ਜ਼ਰੂਰੀ ਹੈ ਕਿ ਸਾਰੇ ਭਾਈਵਾਲਾਂ ਨੂੰ ਮਿਲ ਕੇ ਇਸ ਸਮੱਸਿਆ ਤੋਂ ਨਜਿੱਠਣ। ਉਨ੍ਹਾਂ ਇੱਥੇ ਭਾਰਤੀ ਸਾਈਬ ਅਪਰਾਧ ਤਾਲਮੇਲ ਕੇਂਦਰ (ਆਈ4ਸੀ) ਦੇ ਸਥਾਪਨਾ ਦਿਵਸ ਸਬੰਧੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਸਾਈਬਰ ਸੁਰੱਖਿਆ ਕੌਮੀ ਸੁਰੱਖਿਆ ਦਾ ਅਨਿੱਖੜਵਾਂ ਅੰਗ ਹੈ। ਸਾਨੂੰ ਸਾਈਬਰ ਸੁਰੱਖਿਆ ਯਕੀਨੀ ਬਣਾਉਣੀ ਹੋਵੇਗੀ ਕਿਉਂਕਿ ਸਾਈਬਰ ਸੁਰੱਖਿਆ ਤੋਂ ਬਿਨਾ ਦੇਸ਼ ਦੀ ਤਰੱਕੀ ਸੰਭਵ ਨਹੀਂ ਹੈ।’’ ਗ੍ਰਹਿ ਮੰਤਰੀ ਨੇ ਕਿਹਾ ਕਿ ਸਰਕਾਰ ਭਾਰਤ ਵਿੱਚ ਸਾਈਬਰ ਅਪਰਾਧਾਂ ਤੋਂ ਨਜਿੱਠਣ ਲਈ ਅਗਲੇ ਪੰਜ ਸਾਲਾਂ ਵਿੱਚ 5,000 ਸਾਈਬਰ ਕਮਾਂਡੋਜ਼ ਨੂੰ ਸਿਖਲਾਈ ਦੇਣ ਅਤੇ ਉਨ੍ਹਾਂ ਨੂੰ ਤਿਆਰ ਕਰਨ ਦੀ ਯੋਜਨਾ ਬਣਾ ਰਹੀ ਹੈ।