post

Jasbeer Singh

(Chief Editor)

Punjab

Gurdaspur | ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ

post-img

**ਗੁਰਦਾਸਪੁਰ:**ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਐਨ.ਐਮ.ਐਮ.ਐਸ.ਐਸ ਤੇ ਪੀ.ਐਸ.ਟੀ.ਐਸ.ਈ (ਕਲਾਸ ਅੱਠਵੀਂ) ਅਤੇ ਪੀ.ਐਸ.ਟੀ.ਐਸ.ਈ (ਕਲਾਸ ਦਸਵੀਂ) ਦੀਆਂ ਪ੍ਰੀਖਿਆਵਾਂ 31 ਮਾਰਚ 2024 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ।ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਸੁਭਾਸ਼ ਚੰਦਰ,ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆਵਾਂ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਮਿਤੀ 31 ਮਾਰਚ 2024 ਨੂੰ ਪਾਬੰਦੀ ਲਗਾ ਦਿੱਤੀ ਹੈ। ਪਰ ਇਹ ਹੁਕਮ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿਚ ਡਿਊਟੀ ‘ਤੇ ਹੋਣਗੇ। ਇਹ ਹੁਕਮ ਇੱਕਤਰਫ਼ਾ ਪਾਸ ਕਰਕੇ ਸਮੂਹ ਸਧਾਰਨ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ।

Related Post