post

Jasbeer Singh

(Chief Editor)

ਕ੍ਰਿਪਾਨ ਪਾ ਕੇ ਘਰੇਲੂ ਉਡਾਣ ਵਿਚ ਹਵਾਈ ਸਫ਼ਰ ਕਰਨ ਤੋਂ ਰੋਕਣ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾ

post-img

ਕ੍ਰਿਪਾਨ ਪਾ ਕੇ ਘਰੇਲੂ ਉਡਾਣ ਵਿਚ ਹਵਾਈ ਸਫ਼ਰ ਕਰਨ ਤੋਂ ਰੋਕਣ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦਾ ਹਨਨ ਕਰਾਰ : ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਿੱਲੀ ਦੇ ਹਵਾਈ ਅੱਡੇ ‘ਤੇ ਤਿੰਨ ਅੰਮ੍ਰਿਤਧਾਰੀ ਕਿਸਾਨ ਆਗੂਆਂ ਨੂੰ ਕ੍ਰਿਪਾਨ ਪਹਿਨ ਕੇ ਘਰੇਲੂ ਉਡਾਣ ਵਿਚ ਹਵਾਈ ਸਫ਼ਰ ਕਰਨ ਤੋਂ ਰੋਕਣ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦਾ ਹਨਨ ਕਰਾਰ ਦਿੱਤਾ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕ੍ਰਿਪਾਨ ਸਿੱਖਾਂ ਨੂੰ ਗੁਰੂ ਸਾਹਿਬਾਨ ਦੀ ਦਿੱਤੀ ਹੋਈ ਪਾਵਨ ਬਖ਼ਸ਼ਿਸ਼ ਹੈ ਅਤੇ ਭਾਰਤੀ ਸੰਵਿਧਾਨ ਵਿਚ ਮੌਲਿਕ ਰੂਪ ਵਿਚ ਸਿੱਖਾਂ ਨੂੰ ਕ੍ਰਿਪਾਨ ਪਹਿਨਣ ਦਾ ਹੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਨੂੰ ਭਾਰਤ ਦੀਆਂ ਘਰੇਲੂ ਉਡਾਣਾਂ ਵਿਚ ਵੀ ਨਿਰਧਾਰਿਤ ਆਕਾਰ ਦੀ ਕ੍ਰਿਪਾਨ ਪਹਿਨ ਕੇ ਹਵਾਈ ਸਫਰ ਕਰਨ ਦਾ ਕਾਨੂੰਨੀ ਅਧਿਕਾਰ ਦਿੱਤਾ ਗਿਆ ਹੈ ਪਰ ਦਿੱਲੀ ਦੇ ਹਵਾਈ ਅੱਡੇ ‘ਤੇ ਤਿੰਨ ਅੰਮ੍ਰਿਤਧਾਰੀ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ, ਸੁਖਦੇਵ ਸਿੰਘ ਭੋਜਰਾਜ ਅਤੇ ਬਲਦੇਵ ਸਿੰਘ ਸਿਰਸਾ ਨੂੰ ਕ੍ਰਿਪਾਨ ਪਹਿਨ ਕੇ ਸੁਰੱਖਿਆ ਅਧਿਕਾਰੀਆਂ ਵਲੋਂ ਹਵਾਈ ਸਫਰ ਕਰਨ ਤੋਂ ਰੋਕਣਾ ਬੇਹੱਦ ਨਿੰਦਣਯੋਗ ਅਤੇ ਸਿੱਖਾਂ ਦੇ ਮੌਲਿਕ ਤੇ ਸੰਵਿਧਾਨਿਕ ਅਧਿਕਾਰ ਦੀ ਉਲੰਘਣਾ ਹੈ।

Related Post

Instagram