post

Jasbeer Singh

(Chief Editor)

Punjab

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ ; ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ

post-img

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ ; ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰਕੱਸ਼ਾ ਸੰਹਿਤਾ-2023 ਦੀ ਧਾਰਾ 163 ਦੇ ਅਧਿਆਏ 11 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 11 ਅਕਤੂਬਰ ਤੋਂ 10 ਦਸੰਬਰ, 2024 ਤੱਕ ਲਾਗੂ ਰਹਿਣਗੇ।

Related Post