post

Jasbeer Singh

(Chief Editor)

Punjab

ਬਰਨਾਲਾ ਵਿਖੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ 1.15 ਕਰੋੜ ਦੀ ਜਾਇਦਾਦ ਕੀਤੀ ਜ਼ਬਤ

post-img

ਬਰਨਾਲਾ ਵਿਖੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ 1.15 ਕਰੋੜ ਦੀ ਜਾਇਦਾਦ ਕੀਤੀ ਜ਼ਬਤ ਬਰਨਾਲਾ : ਪੰਜਾਬ ਦੇ ਜਿਲਾ ਬਰਨਾਲਾ `ਚ ਨਸ਼ਾ ਤਸਕਰਾਂ ਖਿ਼ਲਾਫ਼ ਵੱਡੀ ਕਾਰਵਾਈ ਕਰਦਿਆਂ ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ `ਚ 1.15 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ । ਪੁਲਸ ਨੇ 3 ਵੱਖ-ਵੱਖ ਨਸ਼ਾ ਤਸਕਰਾਂ `ਤੇ ਜਾਇਦਾਦ ਜ਼ਬਤ ਕਰਨ ਦੇ ਹੁਕਮ ਚਿਪਕਾਏ ਹਨ, ਇਹ ਕਾਰਵਾਈ ਬਰਨਾਲਾ ਦੇ 2 ਅਤੇ ਸ਼ੇਰਪੁਰ ਦੇ ਇੱਕ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਹੈ। ਇਨ੍ਹਾਂ ਤਸਕਰਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ, ਜਿਸ ਖ਼ਿਲਾਫ਼ ਪੁਲਿਸ ਨੇ ਕਾਰਵਾਈ ਕੀਤੀ ਹੈ । ਡੀ. ਐਸ. ਪੀ. ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਬਰਨਾਲਾ ਥਾਣਾ ਸਿਟੀ ਦੇ ਐਸ. ਐਚ. ਓ. ਕੁਲਜਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਸ਼ਾਨਦਾਰ ਕੰਮ ਕੀਤਾ ਹੈ, ਜਿਨ੍ਹਾਂ ਨੇ 3 ਵੱਖ-ਵੱਖ ਮਾਮਲਿਆਂ ਵਿੱਚ ਐਕਟ ਦੀ ਧਾਰਾ 68 ਦੀ ਵਰਤੋਂ ਕਰਕੇ ਪ੍ਰਸਤਾਵ ਤਿਆਰ ਕੀਤੇ ਹਨ, ਜਿਸ ਤਹਿਤ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਜਾਇਦਾਦ ਨੂੰ ਜ਼ਬਤ ਕਰਨ ਦੇ ਹੁਕਮ ਪ੍ਰਾਪਤ ਕੀਤੇ ਗਏ ਹਨ । ਪਹਿਲੇ ਮਾਮਲੇ ਵਿੱਚ ਬਰਨਾਲਾ ਦੇ ਗੁਰੂ ਤੇਗ ਬਹਾਦਰ ਨਗਰ ਦੇ ਵਸਨੀਕ ਜਸਵੀਰ ਸਿੰਘ ਦੇ ਘਰ ਨੂੰ ਫ਼੍ਰੀਜ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਾਮਬਾਗ ਦੀ ਪਿਛਲੀ ਕਲੋਨੀ ਵਿੱਚ ਮਲਕੀਤ ਸਿੰਘ ਤੇ ਮਨੀ ਦੇ ਦੋ ਵੱਖ-ਵੱਖ ਰਿਹਾਇਸ਼ੀ ਮਕਾਨਾਂ ਅਤੇ ਇੱਕ ਸਵਿਫ਼ਟ ਕਾਰ ਨੂੰ ਫ਼੍ਰੀਜ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ੇਰਪੁਰ ਦੀ ਰਹਿਣ ਵਾਲੀ ਮੋਨਾ ਨਾਮਕ ਔਰਤ ਦੇ ਘਰ ਨੂੰ ਵੀ ਪੁਲਸ ਨੇ ਫ੍ਰੀਜ਼ ਕਰ ਲਿਆ ਹੈ । ਪੁਲਸ ਨੇ ਕਿਹਾ ਕਿ ਨਸ਼ਾ ਤਸਕਰੀ ਨਾਲ ਸਬੰਧਤ ਕਿਸੇ ਵੀ ਜਾਇਦਾਦ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ `ਤੇ ਬਖਸ਼ਿਆ ਨਹੀਂ ਜਾਵੇਗਾ, ਜੇਕਰ ਨਸ਼ਾ ਤਸਕਰੀ ਕਾਰਨ ਕੋਈ ਜਾਇਦਾਦ ਬਣਦੀ ਹੈ ਤਾਂ ਉਹ ਪੰਜਾਬ ਪੁਲਸ ਦੀ ਨਜ਼ਰ ਤੋਂ ਨਹੀਂ ਬਚੇਗੀ ਅਤੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ ।

Related Post