
National
0
ਜ਼ਮੀਨ ਅਲਾਟਮੈਂਟ ‘ਘਪਲੇ’ ਦੇ ਸਬੰਧ ਵਿਚ ਮੁੱਖ ਮੰਤਰੀ ਸਿੱਧਰਮਈਆ ਖਿ਼ਲਾਫ਼ ਮੁਕੱਦਮਾ ਚਲਾਉਣ ਦੀ ਮਿਲੀ ਮਨਜ਼ੂਰੀ
- by Jasbeer Singh
- August 17, 2024

ਜ਼ਮੀਨ ਅਲਾਟਮੈਂਟ ‘ਘਪਲੇ’ ਦੇ ਸਬੰਧ ਵਿਚ ਮੁੱਖ ਮੰਤਰੀ ਸਿੱਧਰਮਈਆ ਖਿ਼ਲਾਫ਼ ਮੁਕੱਦਮਾ ਚਲਾਉਣ ਦੀ ਮਿਲੀ ਮਨਜ਼ੂਰੀ ਬੰਗਲੌਰ, 17 ਅਗਸਤ : ਕਰਨਾਟਕ ਦੇ ਰਾਜਪਾਲ ਥਾਵਰਚੰਦ ਗਹਿਲੋਤ ਨੇ ਮੈਸੂਰ ਸ਼ਹਿਰੀ ਵਿਕਾਸ ਅਥਾਰਟੀ (ਮੁਡਾ) ਦੀ ਜ਼ਮੀਨ ਅਲਾਟਮੈਂਟ ‘ਘਪਲੇ’ ਦੇ ਸਬੰਧ ਵਿਚ ਮੁੱਖ ਮੰਤਰੀ ਸਿੱਧਰਮਈਆ ਖਿ਼ਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਨੇ ਦੱਸਿਆ, ‘ਰਾਜਪਾਲ ਨੇ ਮੁੱਖ ਮੰਤਰੀ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਟੀਜੇ ਅਬਰਾਹਮ, ਪ੍ਰਦੀਪ ਅਤੇ ਸਨੇਮਈ ਕ੍ਰਿਸ਼ਨਾ ਵੱਲੋਂ ਦਾਇਰ ਤਿੰਨ ਪਟੀਸ਼ਨਾਂ ‘ਤੇ ਆਧਾਰਿਤ ਹੈ।’